Friday, March 1, 2024
No menu items!
HomeChandigarhਅਹਿਮ ਖ਼ਬਰ: ਮਿਡ-ਡੇ-ਮੀਲ ਦੀ ਚੈਕਿੰਗ ਦੌਰਾਨ ਨਿਕਲੀਆਂ ਕਈ ਖਾਮੀਆਂ, ਕਾਰਨ ਦੱਸੋ ਨੋਟਿਸ ਜਾਰੀ...

ਅਹਿਮ ਖ਼ਬਰ: ਮਿਡ-ਡੇ-ਮੀਲ ਦੀ ਚੈਕਿੰਗ ਦੌਰਾਨ ਨਿਕਲੀਆਂ ਕਈ ਖਾਮੀਆਂ, ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ

 

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਮਿਡ-ਡੇ-ਮੀਲ ਅਤੇ ਹੋਰ ਭਲਾਈ ਸਕੀਮਾਂ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ

ਮਿਡ-ਡੇ-ਮੀਲ ਦੀ ਚੈਕਿੰਗ ਦੌਰਾਨ ਨਿਕਲੀਆਂ ਕਈ ਖਾਮੀਆਂ, ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ

ਪੰਜਾਬ ਨੈੱਟਵਰਕ, ਤਰਨਤਾਰਨ/ਅੰਮ੍ਰਿਤਸਰ :

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵਲੋਂ ਸੂਬੇ ਭਰ ਦੇ ਅੰਦਰ ਸਕੂਲਾਂ ਵਿਚ ਜਾ-ਜਾ ਕੇ ਮਿਡ-ਡੇ-ਮੀਲ ਦੀ ਚੈਕਿੰਗ ਕੀਤੀ ਜਾ ਰਹੀ ਹੈ। ਕਮਿਸ਼ਨ ਦੇ ਮੈਂਬਰ ਦੱਤ ਨੇ ਚੇਤਾਵਨੀ ਦਿੱਤੀ ਕਿ, ਜਿਨ੍ਹਾਂ ਵੀ ਸਕੂਲਾਂ ਦੇ ਅੰਦਰ ਮਿਡ-ਡੇ-ਮੀਲ ਚੈਕਿੰਗ ਦੌਰਾਨ ਖਾਮੀਆਂ ਨਿਕਲੀਆਂ ਹਨ, ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਦੱਸ ਦਈਏ ਕਿ, ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਗੰਡੀਵਿੰਡ ਅਤੇ ਭਿੱਖੀਵਿੰਡ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਮਿਡ-ਡੇ-ਮੀਲ ਅਤੇ ਹੋਰ ਭਲਾਈ ਸਕੀਮਾਂ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ।

ਕਮਿਸ਼ਨ ਦੇ ਮੈਂਬਰ ਨੇ ਇਸ ਗੱਲ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਹੈਲਪਲਾਈਨ ਨੰਬਰ ਕੁਝ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਉਪਲਬਧ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਲਾਭਪਾਤਰੀ ਨੂੰ ਉਪਰੋਕਤ ਸਕੀਮਾਂ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਕਿਹਾ ਕਿ ਇਸ ਅਚਨਚੇਤ ਨਿਰੀਖਣ ਦੌਰਾਨ ਜੋ ਵੀ ਤਰੁੱਟੀਆਂ ਉਨ੍ਹਾਂ ਦੇ ਧਿਆਨ ਵਿੱਚ ਆਈਆਂ ਹਨ, ਕਮਿਸ਼ਨ ਵੱਲੋਂ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਜਾਵੇਗਾ ਅਤੇ ਜੋ ਵੀ ਜ਼ਿੰਮੇਵਾਰ ਹੋਵੇਗਾ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਵਿਜੇ ਦੱਤ ਨੇ ਬਲਾਕ ਗੰਡੀਵਿੰਡ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਖੈਰਦੀਨਕੇ, ਸਰਕਾਰੀ ਹਾਈ ਸਮਾਰਟ ਸਕੂਲ ਖੈਰਦੀਨਕੇ, ਗੰਡੀਵਿੰਡ ਬਲਾਕ ਦੇ ਆਂਗਣਵਾੜੀ ਸੈਂਟਰ ਅਤੇ ਭਿੱਖੀਵਿੰਡ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਅਤੇ ਆਂਗਣਵਾੜੀ ਸੈਂਟਰ ਦੀ ਚੈਕਿੰਗ ਕੀਤੀ।

ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਦੱਸਿਆ ਕਿ ਚੈਕਿੰਗ ਦੌਰਾਨ ਕਈ ਸਕੂਲਾਂ ਵਿੱਚ ਮਿਡ ਡੇ ਮੀਲ ਫੂਡ ਟੈਸਟ ਰਜਿਸਟਰ ਵੀ ਨਹੀਂ ਰੱਖਿਆ ਗਿਆ, ਜੋ ਕਿ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਹਾਲ ਹੀ ਵਿੱਚ ਕੁਝ ਸਕੂਲਾਂ ਵਿੱਚੋਂ ਖਾਣੇ ਕਾਰਨ ਬੱਚਿਆਂ ਦੀ ਸਿਹਤ ਖ਼ਰਾਬ ਹੋਣ ਦੀਆਂ ਰਿਪੋਰਟਾਂ ਆਈਆਂ ਸਨ, ਇਸ ਲਈ ਕੋਈ ਲਾਪਰਵਾਹੀ ਨਾ ਵਰਤੀ ਜਾਵੇ।

ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਸਾਫ਼-ਸੁਥਰਾ ਭੋਜਨ ਮੁਹੱਈਆ ਕਰਵਾਇਆ ਜਾਵੇ ਅਤੇ ਖਾਣਾ ਬਣਾਉਣ ਅਤੇ ਪਰੋਸਣ ਸਮੇਂ ਸਾਫ਼-ਸਫ਼ਾਈ ਦਾ ਧਿਆਨ ਰੱਖਿਆ ਜਾਵੇ। ਕਮਿਸ਼ਨ ਦੇ ਮੈਂਬਰ ਨੇ ਸਕੂਲੀ ਵਿਦਿਆਰਥੀਆਂ ਨਾਲ ਮਿਡ-ਡੇ-ਮੀਲ ਬਾਰੇ ਗੱਲਬਾਤ ਕੀਤੀ ਅਤੇ ਖੁਦ ਭੋਜਨ ਦਾ ਸਵਾਦ ਵੀ ਲਿਆ।

ਕਮਿਸ਼ਨ ਮੈਂਬਰ ਵੱਲੋਂ ਪੀਣ ਵਾਲੇ ਪਾਣੀ ਦਾ ਟੀਡੀਐਸ ਵੀ ਚੈੱਕ ਕੀਤਾ ਗਿਆ ਜਿਸ ਵਿੱਚ ਬਲਾਕ ਗੰਡੀਵਿੰਡ ਦੇ ਸਰਕਾਰੀ ਸਕੂਲ ਖੈਰਦੀਨ ਵਿੱਚ ਪੀਣ ਵਾਲੇ ਪਾਣੀ ਦਾ ਟੀਡੀਐਸ ਵੱਧ ਪਾਇਆ ਗਿਆ। ਸਕੂਲ ਦੇ ਅਧਿਆਪਕਾਂ ਨੇ ਵੀ ਪਾਣੀ ਦੀ ਗੁਣਵੱਤਾ ਨੂੰ ਲੈ ਕੇ ਕਮਿਸ਼ਨ ਮੈਂਬਰ ਕੋਲ ਚਿੰਤਾ ਪ੍ਰਗਟਾਈ।

ਕਮਿਸ਼ਨ ਦੇ ਮੈਂਬਰ ਨੇ ਇਸ ਗੱਲ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਹੈਲਪਲਾਈਨ ਨੰਬਰ ਕੁਝ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਉਪਲਬਧ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਲਾਭਪਾਤਰੀ ਨੂੰ ਉਪਰੋਕਤ ਸਕੀਮਾਂ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

ਇਸ ਤੋਂ ਇਲਾਵਾ ਕਮਿਸ਼ਨ ਨੇ ਹਰ 6 ਮਹੀਨੇ ਬਾਅਦ ਸਕੂਲੀ ਵਿਦਿਆਰਥੀਆਂ ਦੀ ਸਿਹਤ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਅਤੇ ਮਿਡ ਡੇ ਮੀਲ ਵਰਕਰਾਂ ਦਾ ਮੈਡੀਕਲ ਚੈਕਅੱਪ ਕਰਨ ਦੇ ਵੀ ਨਿਰਦੇਸ਼ ਦਿੱਤੇ। ਸਕੂਲਾਂ ਦੇ ਪ੍ਰੋਜੈਕਟਰਾਂ ਰਾਹੀਂ ਬੱਚਿਆਂ ਅਤੇ ਮਾਪਿਆਂ ਨੂੰ ਨੈਸ਼ਨਲ ਫੂਡ ਸਕਿਓਰਿਟੀ ਐਕਟ ਬਾਰੇ ਜਾਗਰੂਕ ਕਰਨ ਸਬੰਧੀ ਪੰਜਾਬ ਸਰਕਾਰ ਅਤੇ ਕਮਿਸ਼ਨ ਵੱਲੋਂ ਤਿਆਰ ਕੀਤੀ ਗਈ ਵੀਡੀਓ ਫਿਲਮ ਦਿਖਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ।

ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਕਿਹਾ ਕਿ ਇਸ ਅਚਨਚੇਤ ਨਿਰੀਖਣ ਦੌਰਾਨ ਜੋ ਵੀ ਤਰੁੱਟੀਆਂ ਉਨ੍ਹਾਂ ਦੇ ਧਿਆਨ ਵਿੱਚ ਆਈਆਂ ਹਨ, ਕਮਿਸ਼ਨ ਵੱਲੋਂ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਜਾਵੇਗਾ ਅਤੇ ਜੋ ਵੀ ਜ਼ਿੰਮੇਵਾਰ ਹੋਵੇਗਾ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments