Saturday, April 13, 2024
No menu items!
HomeEducationਅਹਿਮ ਖ਼ਬਰ: ਸਿੱਖਿਆ ਵਿਭਾਗ ਵੱਲੋਂ PES ਅਫ਼ਸਰ ਅੰਜੂ ਸੇਠੀ ਦਾ ਤਬਾਦਲਾ! DEO...

ਅਹਿਮ ਖ਼ਬਰ: ਸਿੱਖਿਆ ਵਿਭਾਗ ਵੱਲੋਂ PES ਅਫ਼ਸਰ ਅੰਜੂ ਸੇਠੀ ਦਾ ਤਬਾਦਲਾ! DEO ਫਰੀਦਕੋਟ ਵਜੋਂ ਸੰਭਾਲਿਆ ਅਹੁਦਾ

 

ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਤੇ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲ੍ਹੇ ਨੂੰ ਸਿੱਖਿਆ ਖੇਤਰ ’ਚ ਬੁਲੰਦੀਆਂ ਵੱਲ ਲੈ ਜਾਵਾਂਗੀ: ਅੰਜੂ ਸੇਠੀ

ਪੰਜਾਬ ਨੈੱਟਵਰਕ, ਫ਼ਰੀਦਕੋਟ

ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਤੈਨਾਤੀਆ ਤਹਿਤ ਸ਼੍ਰੀਮਤੀ ਅੰਜੂ ਸੇਠੀ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫਰੀਦਕੋਟ ਵਜੋਂ ਆਪਣਾ ਆਹੁਦਾ ਸੰਭਾਲਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਬਤੌਰ ਉੱਪ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਫਾਜ਼ਿਲਕਾ ਵਿਖੇ ਸੇਵਾਵਾਂ ਨਿਭਾ ਰਹੇ ਸਨ।

ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਆਹੁਦਾ ਸੰਭਾਲਣ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬ੍ਰਿਜ ਮੋਹਨ ਸਿੰਘ ਬੇਦੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਵਨ ਕੁਮਾਰ, ਬੀਪੀਈਓ ਫਰੀਦਕੋਟ-3 ਗੁਰਮੀਤ ਸਿੰਘ ਭਿੰਡਰ, ਬੀਪੀਈਓ ਫਰੀਦਕੋਟ-1 ਜਗਤਾਰ ਸਿੰਘ ਮਾਨ, ਜਸਕਰਨ ਸਿੰਘ ਰੋਮਾਣਾ ਬੀਪੀਈਓ ਫ਼ਰੀਦਕੋਟ-2, ਬੀਪੀਈਓ-ਜੈਤੋ ਸੁਸ਼ੀਲ ਕੁਮਾਰ, ਸੁਪਰਡੈਂਟ ਸੁਖਜਿੰਦਰ ਸਿੰਘ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਨਵ ਨਿਯੁਕਤ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਸ਼੍ਰੀਮਤੀ ਅੰਜੂ ਸੇਠੀ ਨੇ ਆਪਣੀ ਇਸ ਨਿਯੁਕਤੀ ਲਈ ਸਿੱਖਿਆ ਮੰਤਰੀ ਪੰਜਾਬ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਿਭਾਗ ਦੁਆਰਾ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਉਹ ਜ਼ਿਲੇ ਵਿੱਚ ਕੰਮ ਕਰ ਰਹੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਫਰੀਦਕੋਟ ਜ਼ਿਲੇ ਨੂੰ ਨਵੀਆਂ ਬੁਲੰਦੀਆਂ ਵੱਲ ਲੈ ਕੇ ਜਾਣਗੇ।

ਇਸ ਮੌਕੇ ਫ਼ਾਜ਼ਿਲਕਾ ਤੋ ਡਾ. ਨਰਿੰਦਰ ਸੇਠੀ, ਬੀਪੀਈਓ ਪ੍ਰਮੋਦ ਕੁਮਾਰ, ਬੀਪੀਈਓ ਸੁਨੀਲ ਕੁਮਾਰ, ਸੀਐਚਟੀ ਨੀਲਮ ਬਜਾਜ, ਐਚ ਟੀ ਰਜਿੰਦਰ ਕੁਮਾਰ, ਕ੍ਰਿਸ਼ਨ ਕਾਂਤ ਉਚੇਚੇ ਤੌਰ ਤੇ ਉਹਨਾਂ ਦੇ ਨਾਲ ਮੌਜੂਦ ਸਨ।

ਇਸ ਮੌਕੇ ਸੂਬਾ ਸਿੱਖਿਆ ਸਲਾਹਕਾਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ, ਅਧਿਆਪਕ ਆਗੂ ਦੁਪਿੰਦਰ ਢਿੱਲੋਂ, ਇਨਕਲਾਬ ਗਿੱਲ, ਕੁਲਦੀਪ ਸੱਭਰਵਾਲ, ਜਗਨੰਦਨ ਸਿੰਘ,ਬਲਵਿੰਦਰ ਸਿੰਘ,ਰਾਜੀਵ ਚਗਤੀ, ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੋਂ ਅਮਰੀਕ ਸਿੰਘ ਸੰਧੂ, ਸਤਿਗੁਰ ਸਿੰਘ, ਦਰਸ਼ਨ ਸਿੰਘ, ਮਨੀਸ਼ ਗਰੋਵਰ, ਰਸ਼ਪਾਲ ਸਿੰਘ ਪਾਲੀ, ਕੇਵਲ ਕੌਰ ਜ਼ਿਲਾ ਖੇਡ ਕੋਆਰਡੀਨੇਟਰ ਸਿੱਖਿਆ ਵਿਭਾਗ, ਜ਼ਿਲ੍ਹਾ ਨੋਡਲ ਅਫ਼ਸਰ ਵਿੱਦਿਅਕ ਮੁਕਾਬਲੇ ਸੈਕੰਡਰੀ ਫ਼ਰੀਦਕੋਟ ਜਸਬੀਰ ਸਿੰਘ ਜੱਸੀ ਅਤੇ ਵੱਖ-ਵੱਖ ਸਕੂਲ ਮੁਖੀਆਂ ਅਧਿਆਪਕਾਂ ਅਤੇ ਦਫ਼ਤਰੀ ਅਮਲੇ ਵੱਲੋਂ ਉਨ੍ਹਾਂ ਨੂੰ ਵਧਾਈਆਂ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments