Monday, April 29, 2024
No menu items!
HomePunjabਅਹਿਮ ਖ਼ਬਰ: ਪੰਜਾਬ ਦੇ ਪੈਨਸ਼ਨਰਾਂ ਵੱਲੋਂ ਵਾਅਦੇ ਕਰਕੇ ਮੁੱਕਰਨ ਵਾਲੀ ਪਾਰਟੀ ਨੂੰ...

ਅਹਿਮ ਖ਼ਬਰ: ਪੰਜਾਬ ਦੇ ਪੈਨਸ਼ਨਰਾਂ ਵੱਲੋਂ ਵਾਅਦੇ ਕਰਕੇ ਮੁੱਕਰਨ ਵਾਲੀ ਪਾਰਟੀ ਨੂੰ ਸਬਕ ਸਿਖਾਉਣ ਦਾ ਫ਼ੈਸਲਾ

 

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੀ ਹੋਈ ਮਹੀਨਾਵਾਰ ਮੀਟਿੰਗ, ਵਾਅਦੇ ਕਰਕੇ ਮੁਕਰਨ ਵਾਲੀਆਂ ਅਤੇ ਲੋਕ ਵਿਰੋਧੀ ਰਾਜਨੀਤਿਕ ਪਾਰਟੀਆਂ ਨੂੰ ਲੋਕ ਸਭਾ ਚੋਣਾਂ ਵਿੱਚ ਸਬਕ ਸਿਖਾਉਣ ਦਾ ਦਿੱਤਾ ਸੱਦਾ

ਪੰਜਾਬ ਨੈੱਟਵਰਕ,ਕੋਟਕਪੂਰਾ

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਫਰੀਦਕੋਟ ਦੀ ਮਹੀਨਾਂ ਵਾਰ ਮੀਟਿੰਗ ਅੱਜ ਇੱਥੇ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਜਿਲਾ ਪ੍ਰਧਾਨ ਕੁਲਵੰਤ ਸਿੰਘ ਜਾਨੀ ਦੀ ਪ੍ਰਧਾਨਗੀ ਹੇਠ ਹੋਈ। ਇਹ ਵੀ ਪੜ੍ਹੋ-Punjab News: ਪੰਜਾਬ ਦੇ ਸਰਕਾਰੀ ਅਧਿਆਪਕ ਹੋਏ ਲੱਖਾਂ ਦੇ ਕਰਜ਼ਾਈ, ਸਰਕਾਰ ਵੱਲੋਂ ਪੈਸੇ ਜਾਰੀ ਨਾ ਹੋਣ ਤੇ ਸਕੂਲ ਮੁਖੀ ਪ੍ਰੇਸ਼ਾਨ

ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਬਲਦੇਵ ਸਿੰਘ ਸਹਿਦੇਵ, ਪ੍ਰੇਮ ਚਾਵਲਾ ਅਤੇ ਵਿੱਤ ਸਕੱਤਰ ਸੋਮ ਨਾਥ ਅਰੋੜਾ ਨੇ ਅੱਜ 13 ਅਪ੍ਰੈਲ ਦੇ ਇਤਿਹਾਸਿਕ ਦਿਨ ਖਾਲਸਾ ਪੰਥ ਦੀ ਸਾਜਨਾ, ਵਿਸਾਖੀ ਅਤੇ ਜਲਿਆਂ ਵਾਲੇ ਬਾਗ ਦੇ ਖੂਨੀ ਸਾਕੇ ਸਬੰਧੀ ਰੌਸ਼ਨੀ ਪਈ।

ਇਸ ਦੇ ਨਾਲ ਹੀ ਵੱਖ ਵੱਖ ਸਮੇਂ ਦੌਰਾਨ ਦੇਸ਼ ਅਤੇ ਪ ਜਬ ਰਾਜ ਵਿੱਚ ਹੁਕਮਰਾਨ ਰਾਜਨੀਤਿਕ ਪਾਰਟੀਆਂ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਚੋਣ ਵਾਅਦਿਆਂ ਨੂੰ ਸੱਤਾ ਸੰਭਾਲਣ ਤੋਂ ਬਾਅਦ ਮੁੱਕਰ ਜਾਣ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ।

ਇਹਨਾਂ ਵਾਅਦਿਆਂ ਵਿੱਚ ਪ੍ਰਮੁੱਖ ਤੌਰ ਤੇ ਮੁਲਾਜ਼ਮਾਂ ਦੀਆਂ ਰੈਗੂਲਰ ਭਰਤੀਆਂ ਨਾ ਕਰਨਾ, ਕੱਚੇ ਤੇ ਠੇਕਾ ਆਧਾਰਤ , ਸਕੀਮ ਵਰਕਰਜ਼ ਅਤੇ ਆਊਟਸੋਰਸ ਮੁਲਾਜ਼ਮਾਂ ਦਾ ਵੱਡੇ ਪੱਧਰ ਤੇ ਆਰਥਿਕ ਸ਼ੋਸ਼ਣ ਕਰਨਾ, ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਬਹਾਲ ਨਾ ਕਰਨਾ, ਪਬਲਿਕ ਸੈਕਟਰ ਨੂੰ ਖਤਮ ਕਰਕੇ ਨਿੱਜੀਕਰਨ ਨੂੰ ਉਤਸ਼ਾਹਿਤ ਕਰਨਾ ਆਦਿ ਸ਼ਾਮਲ ਹਨ।

ਇਹ ਵੀ ਪੜ੍ਹੋ-ਹੁਣ ਵਿਦਿਆਰਥਣਾਂ ਨੂੰ ਮਾਹਵਾਰੀ (Periods) ਦੌਰਾਨ ਮਿਲਣਗੀਆਂ ਛੁੱਟੀਆਂ! ਨੋਟੀਫਿਕੇਸ਼ਨ ਜਾਰੀ

ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 18 ਅਪ੍ਰੈਲ ਨੂੰ ਜਲੰਧਰ ਵਿਖੇ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਹੋ ਰਹੇ ਸੂਬਾਈ ਡੈਲੀਗੇਟ ਇਜਲਾਸ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ, 1 ਮਈ ਨੂੰ ਸਵੇਰੇ ਠੀਕ 8 ਵਜੇ ਸ਼ਹੀਦ ਭਗਤ ਸਿੰਘ ਪਾਰਕ ਪੁਰਾਣਾ ਕਿਲਾ ਕੋਟਕਪੂਰਾ ਵਿਖੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਜਾਵੇਗਾ ਅਤੇ 11 ਮਈ ਨੂੰ ਸ਼ਹੀਦ ਭਗਤ ਸਿੰਘ ਪਾਰਕ ਕੋਟਕਪੂਰਾ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਜ਼ਿਲਾ ਪੱਧਰੀ ਚੇਤਨਾ ਕਨਵੈਂਨਸ਼ਨ ਕੀਤੀ ਜਾਵੇਗੀ ਜਿਸ ਵਿੱਚ ਰਾਜਨੀਤਿਕ ਪਾਰਟੀਆਂ ਦੇ ਚੋਣ ਵਾਅਦੇ ਅਤੇ ਸੱਤਾ ਸੰਭਾਲਣ ਬਾਅਦ ਕਹਿਣੀ ਅਤੇ ਕਰਨੀ ਵਿੱਚ ਅੰਤਰ ਕਿਉਂ? ਵਿਸ਼ੇ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਸੁਖਮੰਦਰ ਸਿੰਘ ਰਾਮਸਰ, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ , ਜਸਵਿੰਦਰ ਸਿੰਘ ਬਰਾੜ, ਮਦਨ ਲਾਲ ਸ਼ਰਮਾ ਸੰਧਵਾਂ, ਅਸ਼ੋਕ ਚਾਵਲਾ ਸੁਪਰਡੈਂਟ , ਹਰਦੇਵ ਸਿੰਘ ਗਿੱਲ, ਮੈਡਮ ਅਮਰਜੀਤ ਕੌਰ ਛਾਬੜਾ, ਮੈਡਮ ਵਿਜੇ ਕੁਮਾਰੀ ਚੋਪੜਾ, ਕੇਵਲ ਸਿੰਘ ਲੰਭਵਾਲੀ, ਹਰਦੀਪ ਸਿੰਘ ਲੈਕਚਰਾਰ, ਗੇਜ ਰਾਮ ਭੌਰਾ, ਪ੍ਰਿੰਸੀਪਲ ਹਰੀ ਚੰਦ ਧਿੰਗੜਾ, ਤੇ ਜਸਪਾਲ ਸਿੰਘ ਆਦਿ ਸ਼ਾਮਿਲ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments