Saturday, March 2, 2024
No menu items!
HomeChandigarhਅਹਿਮ ਖ਼ਬਰ: ਪੰਜਾਬ ਦੇ NSQF ਵੋਕੇਸ਼ਨਲ ਅਧਿਆਪਕਾਂ ਦੀਆਂ ਮੰਗਾਂ ਨੂੰ ਪਵੇਗਾ ਬੂਰ?...

ਅਹਿਮ ਖ਼ਬਰ: ਪੰਜਾਬ ਦੇ NSQF ਵੋਕੇਸ਼ਨਲ ਅਧਿਆਪਕਾਂ ਦੀਆਂ ਮੰਗਾਂ ਨੂੰ ਪਵੇਗਾ ਬੂਰ? CM ਮਾਨ ਨੇ ਸੱਦੀ ਮੀਟਿੰਗ

 

NSQF ਵੋਕੇਸ਼ਨਲ ਅਧਿਆਪਕ ਯੂਨੀਅਨ ਦੀ ਹੋਵੇਗੀ ਮੁਖ ਮੰਤਰੀ ਪੰਜਾਬ ਨਾਲ ਮੀਟਿੰਗ -ਆਗੂ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ NSQF ਵੋਕੇਸ਼ਨਲ ਅਧਿਆਪਕਾਂ ਦੀਆਂ ਮੰਗਾਂ ਨੂੰ ਬੂਰ ਪੈਣ ਜਾ ਰਿਹਾ ਹੈ। ਦਰਅਸਲ, ਸੀਐੱਮ ਪੰਜਾਬ ਭਗਵੰਤ ਮਾਨ ਦੇ ਵਲੋਂ NSQF ਵੋਕੇਸ਼ਨਲ ਅਧਿਆਪਕ ਯੂਨੀਅਨ ਨਾਲ 22 ਫਰਵਰੀ ਨੂੰ ਮੀਟਿੰਗ ਸੱਦ ਲਈ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਰਾਏ ਸਾਹਿਬ ਸਿੰਘ ਸਿੱਧੂ ਨੇ ਦੱਸਿਆ ਕਿ ਐਨ ਐਸ ਕਿਊ ਐਫ ਵੋਕੇਸ਼ਨਲ ਅਧਿਆਪਕ ਪੰਜਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਬੱਚਿਆਂ ਨੂੰ ਪੜਾ ਕੇ ਹੁਨਰਮੰਦ ਬਣਾ ਰਹੇ ਹਨ।

ਪਰ ਅਫ਼ਸੋਸ ਦੀ ਗੱਲ ਹੈ ਕਿ ਅਧਿਆਪਕ ਨਿਗੂਣੀਆਂ ਤਨਖਾਂਹਾਂ ਤੇ ਕੰਮ ਕਰ ਰਹੇ ਹਨ, ਜਦਕਿ ਗੁਆਂਢੀ ਰਾਜ ਹਰਿਆਣਾ ਵੱਲੋਂ ਐਨ ਐਸ ਕਿਊ ਐਫ ਅਧਿਆਪਕਾਂ ਨਾਲ ਇਨਸਾਫ਼ ਕਿਤਾ ਗਿਆ ਹੈ ਤਨਖਾਂਹਾਂ ਵਿਚ ਚੋਖਾ ਵਾਧਾ ਕੀਤਾ ਗਿਆ।

ਪਰ ਪੰਜਾਬ ਦੇ ਐਨ ਐਸ ਕਿਊ ਐਫ ਅਧਿਆਪਕ ਬਹੁਤ ਘੱਟ ਸੈਲਰੀ ਤੇ ਕਮ ਕਰਨ ਲਈ ਮਜਬੂਰ ਹਨ। ਆਗੂ ਨੇ ਦੱਸਿਆ ਕੇ ਆਉਣ ਵਾਲੀ 22 ਫਰਵਰੀ ਨੂੰ ਐਨ ਐਸ ਕਿਊ ਐਫ ਵੋਕੇਸ਼ਨਲ ਅਧਿਆਪਕ ਯੂਨੀਅਨ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਰਾਏ ਸਾਹਿਬ ਸਿੰਘ ਸਿੱਧੂ ਨੇ ਦੱਸਿਆ ਕਿ ਸਾਨੂੰ ਉਮੀਦ ਹੈ, ਮੁੱਖ ਮੰਤਰੀ ਇਸ ਮੀਟਿੰਗ ਵਿਚ ਅਧਿਆਪਕਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨਗੇ ਅਤੇ ਕੋਈ ਅਧਿਆਪਕਾਂ ਦੀ ਠੋਸ ਨੀਤੀ ਬਣਾਉਣਗੇ ਤੇ ਕੰਪਨੀਆਂ ਨੂੰ ਬਾਹਰ ਕੱਢਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments