Friday, March 1, 2024
No menu items!
HomeChandigarhਪੰਜਾਬ 'ਚ ਕੱਚੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦਾ ਰੁਝਾਨ ਜਾਰੀ, ਹਾਈਕੋਰਟ...

ਪੰਜਾਬ ‘ਚ ਕੱਚੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦਾ ਰੁਝਾਨ ਜਾਰੀ, ਹਾਈਕੋਰਟ ਦਾ ਦਿੱਤਾ ਜਾ ਰਿਹੈ ਹਵਾਲਾ

 

ਕੱਚੇ ਮੁਲਾਜ਼ਮਾਂ ਦਾ ਕੰਟਰੈਕਟ ਵਿੱਚ ਵਾਧਾ ਨਾ ਕਰਨ ਕਰਕੇ ਕੱਲ ਤੋਂ ਜਿਲਾ ਫਾਜ਼ਿਲਕਾ ਦੇ ਸਮੂਹ ਮਗਨਰੇਗਾ ਮੁਲਾਜ਼ਮਾਂ ਕਲਮ ਛੋੜ ਹੜਤਾਲ ਤੇ ਜਾਣ ਲਈ ਹੋਏ ਮਜਬੂਰ

ਪੰਜਾਬ ਨੈੱਟਵਰਕ, ਫਾਜ਼ਿਲਕਾ

ਕੱਚੇ ਮੁਲਾਜ਼ਮਾਂ ਦਾ ਸੰਘਰਸ਼: ਮਗਨਰੇਗਾ ਕਰਮਚਾਰੀ ਯੂਨੀਅਨ ਫਾਜ਼ਿਲਕਾ ਦੀ ਅਹਿਮ ਮੀਟਿੰਗ ਪ੍ਰਤਾਪ ਬਾਗ ਵਿਖੇ ਕੀਤੀ ਗਈ। ਪ੍ਰੈੱਸ ਬਿਆਨ ਦਿੰਦੇ ਹੋਏ ਸੂਬਾ ਜਨਰਲ ਸਕੱਤਰ ਅਮ੍ਰਿਤਪਾਲ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਵਿਕਰਮ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਉੱਚ ਅਧਿਕਾਰੀਆਂ ਵੱਲੋਂ ਬਿਨਾਂ ਕਿਸੇ ਕਾਰਨ ਕਿਸੇ ਨੋਟਿਸ ਤੋਂ ਦੋ ਕੱਚੇ ਨਰੇਗਾ ਮੁਲਾਜ਼ਮਾਂ ਦਾ ਕੰਟਰੈਕਟ ਵਿੱਚ ਵਾਧਾ ਕਰਨ ਤੋਂ ਰੋਕ ਲਗਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅਹਿਮ ਖ਼ਬਰ: ਪੰਜਾਬ ਦੇ 228 ਸਰਕਾਰੀ ਸਕੂਲਾਂ ਨੂੰ ਮਿਲੇ ਨਵੇਂ ਕਲਰਕ, ਪੜ੍ਹੋ ਲਿਸਟ

ਜਿਸ ਸਬੰਧ ਵਿੱਚ ਨਰੇਗਾ ਕਰਮਚਾਰੀ ਯੂਨੀਅਨ ਫਾਜ਼ਿਲਕਾ ਵੱਲੋਂ ਮਿਤੀ 25 ਜਨਵਰੀ 2024 ਨੂੰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੂੰ ਮੰਗ ਪੱਤਰ ਵੀ ਦੇ ਕੇ ਵੀ ਜਾਣੂ ਕਰਵਾਇਆ ਗਿਆ ਸੀ। ਪਰ ਉਸ ਤੋਂ ਬਾਅਦ ਵੀ ਦੋਨੋਂ ਮਗਨਰੇਗਾ ਮੁਲਾਜ਼ਮਾਂ ਨੂੰ ਬਹਾਲ ਨਹੀਂ ਕੀਤਾ ਗਿਆ। ਉਸ ਬਾਅਦ ਇਸ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਫਾਜ਼ਿਲਕਾ ਨੂੰ ਵੀ ਮੰਗ ਪੱਤਰ ਦੇ ਕੇ ਜਾਣੂ ਕਰਵਾਇਆ ਗਿਆ।

ਇਹ ਵੀ ਪੜ੍ਹੋ- 6ਵੀਂ ਜਮਾਤ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ! ਅਧਿਆਪਕਾ ਗ੍ਰਿਫਤਾਰ, ਪ੍ਰਿੰਸੀਪਲ ‘ਤੇ ਵੀ ਲੱਗੇ ਗੰਭੀਰ ਦੋਸ਼

ਪਰ ਉਹਨਾਂ ਵੱਲੋਂ ਵੀ ਸਾਫ਼ ਇੰਨਕਾਰ ਕਰ ਦਿੱਤਾ ਗਿਆ ਕਿ ਹਾਈਕੋਰਟ ਦਾ ਹਵਾਲਾ ਦਿੰਦੇ ਕਹਿ ਗਿਆ ਕਿ ਇਹਨਾਂ ਨੂੰ ਬਹਾਲ ਨਹੀਂ ਕੀਤਾ ਜਾ ਸਕਦਾ। ਦੂਜੇ ਪਾਸੇ ਆਗੂਆਂ ਕਹਿਣਾ ਕਿ ਹਾਲੇ ਤੱਕ ਹਾਈਕੋਰਟ ਵਿੱਚ ਪਿਛਲੇ 6 ਸਾਲਾ ਕੇਸ ਚੱਲ ਰਿਹਾ ਹੈ, ਜਿਸ ਦਾ ਹਾਲੇ ਤੱਕ ਕੋਈ ਫੈਸਲਾ ਵੀ ਨਹੀਂ ਆਇਆ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਤੇਜ਼ੀ ਨਾਲ ਨੇਪਰੇ ਚਾੜਨ ਦੇ ਹੁਕਮ

ਦੂਜੇ ਪਾਸੇ ਮਗਨਰੇਗਾ ਦੀ ਗਾਈਡਲਾਈਨਜ਼ ਤੋਂ ਤੇ ਕੰਟਰੈਕਟ ਦੇ ਰੂਲਾਂ ਤੋਂ ਬਾਹਰ ਜਾ ਕੇ ਮੁਲਾਜ਼ਮਾਂ ਦਾ ਕੰਟਰੈਕਟ ਰੋਕਣ ਮੁਲਾਜ਼ਮਾਂ ਨਾਲ ਸਿੱਧੇ ਤੋਰ ਤੇ ਧੱਕੇਸ਼ਾਹੀ ਹੈ। ਯੂਨੀਅਨ ਵੱਲੋਂ ਫ਼ੈਸਲਾ ਲਿਆ ਕਿ ਸ਼ੁਕਰਵਾਰ ਪੂਰੇ ਜ਼ਿਲ੍ਹੇ ਵਿੱਚ ਮਗਨਰੇਗਾ ਮੁਲਾਜ਼ਮਾਂ ਸਮੂਹ ਬਲਾਕਾ ਵਿੱਚ ਕਲਮ ਛੋੜ ਹੜਤਾਲ ਤੇ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਜਿਸ ਕਾਰਨ ਪੂਰੇ ਜ਼ਿਲੇ ਫਾਜ਼ਿਲਕਾ ਦੇ ਨਰੇਗਾ ਸਕੀਮ ਤਹਿਤ ਚੱਲ ਰਹੇ ਕੰਮ ਪ੍ਰਭਾਵਿਤ ਹੋਣਗੇ ਜਿਸ ਦੀ ਨਿਰੋਲ ਜਿਮ੍ਹੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ।

ਇਹ ਵੀ ਪੜ੍ਹੋ- Weather Alert: ਮੌਸਮ ਵਿਭਾਗ ਵੱਲੋਂ ਮੀਂਹ ਪੈਣ ਦੀ ਚੇਤਾਵਨੀ, ਸੀਤ ਲਹਿਰ ਬਾਰੇ ਅਲਰਟ ਜਾਰੀ

ਇਸ ਮੌਕੇ ਬਲਾਕ ਪ੍ਰਧਾਨ ਗੁਰਮੀਤ ਜਲਾਲਾਬਾਦ, ਬਲਾਕ ਪ੍ਰਧਾਨ ਬਲਦੇਵ ਸਿੰਘ ਫਾਜ਼ਿਲਕਾ, ਬਲਾਕ ਪ੍ਰਧਾਨ ਪ੍ਰਦੀਪ ਕੁਮਾਰ ਅਰਨੀਵਾਲਾ, ਬਲਾਕ ਪ੍ਰਧਾਨ ਗੋਪਾਲ ਅਬੋਹਰ, ਵਿਕਰਮ ਖੂਈਆ ਸਰਵਰ ਏ.ਪੀ.ਉ ਸੰਦੀਪ ਸਿੰਘ ਫਾਜ਼ਿਲਕਾ,ਗੌਰਵ ਪੁਟੇਲਾ ਅਰਨੀਵਾਲਾ, ਪੂਜਾ ਰਾਣੀ, ਸ਼ਕਤੀ, ਬਗੀਚਾ ਸਿੰਘ,ਮੰਗਤ ਸਿੰਘ,ਅਜੇ ਕੁਮਾਰ, ਲਛਮਣ ਦਾਸ,ਗੁਰਤੇਜ ਸਿੰਘ,ਜਸਵੀਰ ਸੀ.ਏ, ਸੰਦੀਪ ਟੀ.ਏ, ਸੁਰਿੰਦਰ ਸਿੰਘ, ਜਗਦੀਸ਼ ਕੁਮਾਰ, ਅਮਨਪ੍ਰੀਤ ਆਦਿ ਹਾਜ਼ਰ ਹੋਏ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments