Tuesday, March 5, 2024
No menu items!
HomePunjab16 ਫਰਵਰੀ ਨੂੰ ਭਾਰਤ ਬੰਦ! ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੀ...

16 ਫਰਵਰੀ ਨੂੰ ਭਾਰਤ ਬੰਦ! ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੀ ਹੋਈ ਵੱਡੀ ਮੀਟਿੰਗ

 

ਭਾਰਤ ਬੰਦ- 16 ਫਰਵਰੀ ਨੂੰ ਜ਼ਿਲ੍ਹੇ ਅੰਦਰ ਸਾਰੇ ਸਰਕਾਰੀ ਤੇ ਪ੍ਰਾਈਵੇਟ ਅਦਾਰੇ ਅਤੇ ਸੜਕੀ ਆਵਾਜਾਈ ਬੰਦ ਕਰਨ ਦਾ ਐਲਾਨ

ਪੰਜਾਬ ਨੈੱਟਵਰਕ, ਅੰਮ੍ਰਿਤਸਰ

ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੇ ਸਾਂਝੇ ਮੰਚ ਵਲੋਂ ਦਿੱਤੇ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਤਿਆਰੀਆਂ ਨੂੰ ਜ਼ਮੀਨੀ ਪੱਧਰ ਤੱਕ ਵਿੱਢਣ ਖਾਤਰ ਜ਼ਿਲ੍ਹੇ ਦੀਆਂ ਵੱਖ ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ, ਆੜਤੀਆਂ ਅਤੇ ਇਸਤਰੀ ਜਥੇਬੰਦੀਆਂ ਦੀ ਭਰਵੀਂ ਮੀਟਿੰਗ ਡਾ. ਸਤਨਾਮ ਸਿੰਘ ਅਜਨਾਲਾ, ਧਨਵੰਤ ਸਿੰਘ ਖ਼ਤਰਾਏ, ਰਵਿੰਦਰ ਸਿੰਘ ਛੱਜਲਵੱਡੀ, ਲਖਬੀਰ ਸਿੰਘ ਨਿਜ਼ਾਮਪੁਰਾ, ਗੁਰਭਿੰਦਰ ਸਿੰਘ ਮੰਮਣਕੇ, ਕੁਲਵੰਤ ਸਿੰਘ ਬਾਵਾ, ਗੁਰਨਾਮ ਸਿੰਘ ਦਾਊਦ, ਜਰਮਨਜੀਤ ਸਿੰਘ ਛੱਜਲਵੱਡੀ, ਗੁਰਦੀਪ ਸਿੰਘ ਬਾਜਵਾ ਅਤੇ ਮੰਗਲ ਸਿੰਘ ਧਰਮਕੋਟ ਦੀ ਪ੍ਰਧਾਨਗੀ ਹੇਠ ਫੌਜਾ ਸਿੰਘ ਭੁੱਲਰ ਯਾਦਗਾਰ ਅੰਮ੍ਰਿਤਸਰ ਵਿਖੇ ਹੋਈ।

ਇਹ ਵੀ ਪੜ੍ਹੋ –Sidhu Moosewala New Song Drippy: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਵੇਖੋ ਵੀਡੀਓ

ਜਿਸ ਵਿੱਚ ਦੋਵੇਂ ਆੜਤੀ ਐਸੋਸੀਏਸ਼ਨਾਂ, ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਸਾਰੀਆਂ ਕਿਸਾਨ ਜਥੇਬੰਦੀਆਂ, ਦੋਧੀ ਡੇਅਰੀ ਦੇ ਧੰਦੇ ਨਾਲ ਜੁੜੀਆਂ ਜੱਥੇਬੰਦੀਆਂ, ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ, ਉਸਾਰੀ ਅਤੇ ਮਨਰੇਗਾ ਜਥੇਬੰਦੀਆਂ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਬਿਜਲੀ, ਰੋਡਵੇਜ਼, ਰੇਲਵੇ, ਬੈਂਕ, ਅਧਿਆਪਕਾਂ, ਪੈਨਸ਼ਨਰਾਂ, ਆਸ਼ਾ, ਮਿਡ ਡੇ ਮੀਲ ਵਰਕਰਾਂ, ਫਰੀਡਮ ਫਾਈਟਰ ਅਤੇ ਵਿਦਿਆਰਥੀਆਂ, ਨੌਜਵਾਨਾਂ ਤੇ ਔਰਤਾਂ ਦੀਆਂ ਲੱਗਭਗ 50 ਜੱਥੇਬੰਦੀਆਂ ਨੇ ਸ਼ਮੂਲੀਅਤ ਕਰਕੇ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਦਿਨ ਰਾਤ ਇੱਕ ਕਰਨ ਦਾ ਅਹਿਦ ਲਿਆ।

ਮੀਟਿੰਗ ਵਿੱਚ ਵੱਖ ਵੱਖ ਆਗੂਆਂ ਵੱਲੋਂ ਵਿਚਾਰ ਚਰਚਾ ਕਰਨ ਉਪਰੰਤ ਜਾਰੀ ਕੀਤੇ ਪ੍ਰੈਸ ਬਿਆਨ ਰਾਹੀਂ ਦੱਸਿਆ ਗਿਆ ਕਿ 16 ਫਰਵਰੀ ਦਾ ਭਾਰਤ ਬੰਦ ਦੇਸ਼ ਦੇ ਖੇਤੀ ਖੇਤਰ, ਸਨਅਤੀ ਖੇਤਰ, ਸਿੱਖਿਆ, ਸਿਹਤ, ਟਰਾਂਸਪੋਰਟ, ਰੇਲਵੇ ਅਤੇ ਬਿਜਲੀ ਸਮੇਤ ਹੋਰ ਪਬਲਿਕ ਸੈਕਟਰ ਉੱਪਰ ਕੀਤੇ ਜਾ ਰਹੇ ਹਮਲੇ ਅਤੇ ਦੇਸ਼ ਦੇ ਲੋਕਾਂ ਦਾ ਕਾਰਪੋਰੇਟ ਪੱਖੀ ਅਤੇ ਤਾਨਾਸ਼ਾਹ ਨੀਤੀਆਂ ਨਾਲ ਵਿੱਢੇ ਗਏ ਉਜਾੜੇ ਵਿਰੁੱਧ ਲੋਕਾਂ ਦੇ ਰੋਹ ਦਾ ਪ੍ਰਗਟਾਵਾ ਕਰੇਗਾ।

ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿੱਚ ਮੋਦੀ ਸਰਕਾਰ ਕਿਸਾਨਾਂ ਦੀਆਂ ਐਮ ਐਸ ਪੀ, ਕਰਜ਼ਾ ਮੁਕਤੀ ਅਤੇ ਹੋਰ ਮੰਗਾਂ ਨਾਲ ਸਬੰਧਤ ਮਾਮਲਿਆਂ ਨੂੰ ਮੰਨਣ ਦਾ ਲਿਖਤੀ ਵਾਅਦਾ ਕਰਕੇ ਮੁੱਕਰ ਚੁੱਕੀ ਹੈ। ਉਸਨੇ ਇੱਕਲਾ ਕਿਸਾਨਾਂ ਨਾਲ ਹੀ ਵਿਸ਼ਵਾਸਘਾਤ ਨਹੀਂ ਕੀਤਾ ਬਲਕਿ ਸਮਾਜ ਦੇ ਹਰ ਤਬਕੇ ਚਾਹੇ ਉਹ ਮਜ਼ਦੂਰ ਹੋਣ, ਵਪਾਰੀ ਹੋਣ, ਦੁਕਾਨਦਾਰ ਹੋਣ, ਮੁਲਾਜ਼ਮ, ਨੌਜਵਾਨ ਅਤੇ ਔਰਤਾਂ ਹੋਣ ਸੱਭ ਨੂੰ ਹੀ ਆਪਣੀਆਂ ਤਬਾਹਕੁੰਨ ਨੀਤੀਆਂ ਦਾ ਸ਼ਿਕਾਰ ਬਣਾਇਆ ਹੈ, ਜਿਸ ਦਾ ਝਲਕਾਰਾ ਬੀਤੇ ਕੱਲ ਲੋਕ ਸਭਾ ਵਿੱਚ 2024-25 ਦੇ ਪੇਸ਼ ਕੀਤੇ ਗਏ ਲੋਕ ਵਿਰੋਧੀ ਬਜਟ ਵਿੱਚ ਸਾਫ ਸਾਫ ਦਿਖਾਈ ਦਿੰਦਾ ਹੈ।

ਇਸੇ ਤਰ੍ਹਾਂ ਚਾਰ ਲੇਬਰ ਕੋਡ, ਅਗਨੀਵੀਰ ਸਕੀਮ ਅਤੇ ਕੌਮੀ ਸਿੱਖਿਆਂ ਨੀਤੀ 2020 ਆਦਿ ਇੱਕ ਤੋਂ ਬਾਅਦ ਇੱਕ ਮਾਮਲੇ ਇਸ ਦੇ ਗਵਾਹ ਹਨ। ਮੀਟਿੰਗ ਵਿੱਚ ਸਮਾਜ ਦੇ ਸਾਰੇ ਤਬਕਿਆਂ ਦੀਆਂ ਜੱਥੇਬੰਦੀਆਂ ਤੋਂ 16 ਫਰਵਰੀ ਦੇ ਭਾਰਤ ਬੰਦ ਲਈ ਸਹਿਯੋਗ ਅਤੇ ਸਮਰਥਨ ਦੀ ਅਪੀਲ ਕੀਤੀ ਅਤੇ ਫੈਸਲਾ ਕੀਤਾ ਕਿ ਇਸ ਬੰਦ ਨੂੰ ਹੇਠਾਂ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੇ ਹਰੇਕ ਬਾਸ਼ਿੰਦੇ ਤੱਕ ਲਿਜਾਣ ਲਈ 5 ਫਰਵਰੀ ਨੂੰ ਤਹਿਸੀਲ ਪੱਧਰ ‘ਤੇ ਸਮਾਜ ਦੇ ਵੱਖ ਵੱਖ ਤਬਕਿਆਂ ਦੀਆਂ ਜਥੇਬੰਦੀਆਂ ਦੀਆਂ ਅਜਿਹੀਆਂ ਭਰਵੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ; 9 ਫਰਵਰੀ ਨੂੰ ਤਹਿਸੀਲਾਂ, ਸ਼ਹਿਰਾਂ ਅਤੇ ਕਸਬਿਆਂ ਅੰਦਰ ਮਾਰਚ ਕੀਤੇ ਜਾਣਗੇ ਅਤੇ ਅੰਮ੍ਰਿਤਸਰ ਸ਼ਹਿਰ ਅੰਦਰ ਬੰਦ ਨੂੰ ਸਮੂਹ ਵਪਾਰੀਆਂ ਅਤੇ ਦੁਕਾਨਦਾਰਾਂ ਤੱਕ ਲਿਜਾਣ ਲਈ 7 ਫਰਵਰੀ ਨੂੰ ਭੰਡਾਰੀ ਪੁਲ ‘ਤੇ ਇਕੱਠੇ ਹੋ ਕੇ ਸੰਪਰਕ ਮੁਹਿੰਮ ਛੇੜੀ ਜਾਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments