Friday, March 1, 2024
No menu items!
HomePunjabIndia Closed on February 16: ਭਾਰਤ ਬੰਦ 16 ਫਰਵਰੀ ਨੂੰ, ਜਥੇਬੰਦੀਆਂ ਵੱਲੋਂ...

India Closed on February 16: ਭਾਰਤ ਬੰਦ 16 ਫਰਵਰੀ ਨੂੰ, ਜਥੇਬੰਦੀਆਂ ਵੱਲੋਂ ਹੜਤਾਲ ਬਾਰੇ ਮੁੱਖ ਸਕੱਤਰ ਪੰਜਾਬ ਨੂੰ ਭੇਜਿਆ ਮੰਗ ਪੱਤਰ

 

India Closed on February 16: ਕੱਚੇ, ਪਰਖ ਕਾਲ ਅਧੀਨ ਅਤੇ ਕੰਪਿਊਟਰ ਅਧਿਆਪਕ ਸਮੂਹਿਕ ਛੁੱਟੀ ਲੈਕੇ ਭਾਰਤ ਬੰਦ ਵਿੱਚ ਹੋਣਗੇ ਸ਼ਾਮਲ

ਪੰਜਾਬ ਨੈੱਟਵਰਕ, ਅੰਮ੍ਰਿਤਸਰ

India Closed on February 16: ਕੇਂਦਰੀ ਟਰੇਡ ਯੂਨੀਅਨਾਂ, ਮੁਲਾਜ਼ਮ ਫੈਡਰੇਸ਼ਨਾਂ, ਸੰਯੁਕਤ ਕਿਸਾਨ ਮੋਰਚਾ ਅਤੇ ਆਜ਼ਾਦ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਨਿੱਜੀਕਰਨ, ਉਦਾਰੀਕਰਨ ਤੇ ਸੰਸਾਰੀਕਰਨ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ 16 ਫਰਵਰੀ ਨੂੰ ਦਿੱਤੇ ਗਏ ‘ਭਾਰਤ ਬੰਦ’ ਅਤੇ ‘ਹੜਤਾਲ’ ਦੇ ਸੱਦੇ ਨੂੰ ਸਫਲ ਬਣਾਉਣ ਲਈ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਅਧਿਆਪਕ ਮੋਰਚਾ ਪੰਜਾਬ ਵੱਲੋਂ 16 ਫਰਵਰੀ ਦੀ ਦੇਸ਼ਵਿਆਪੀ ਹੜਤਾਲ ਸੰਬੰਧੀ ਜ਼ਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਮੁੱਖ ਸਕੱਤਰ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ।

ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਕਨਵੀਨਰ ਅਸ਼ਵਨੀ ਅਵਸਥੀ, ਮੰਗਲ ਸਿੰਘ ਟਾਂਡਾ, ਕੁਲਦੀਪ ਸ਼ਰਮਾ ਦੀ ਅਗੁਵਾਈ ਵਿੱਚ ਮੁੱਖ ਸਕੱਤਰ ਪੰਜਾਬ ਸਰਕਾਰ ਦੇ ਨਾਂ ਜ਼ਿਲ੍ਹਾ ਸਿੱਖਿਆ ਅਫਸਰਾ(ਸ) ਰਾਜੇਸ਼ ਕੁਮਾਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ(ਐਲੀਮੈਂਟਰੀ ਸਿੱਖਿਆ) ਸ਼੍ਰੀਮਤੀ ਇੰਦੂ ਮੰਗੋਤਰਾ ਰਾਹੀਂ 16 ਫਰਵਰੀ ਦੀ ਹੜਤਾਲ ਸੰਬੰਧੀ ਮੰਗ ਪੱਤਰ ਭੇਜਿਆ ਗਿਆ ਅਤੇ ਇਸ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ’16 ਫਰਵਰੀ ਦੀ ਹੜਤਾਲ ਸਬੰਧੀ ਫੈਸਲਾ ਕੀਤਾ ਗਿਆ ਕਿ ਪੰਜਾਬ ਦੇ ਸਮੂਹ ਰੈਗੂਲਰ ਅਧਿਆਪਕ 16 ਫਰਵਰੀ ਨੂੰ ਮੁਕੰਮਲ ਹੜਤਾਲ ਕਰਨਗੇ। ਜਦਕਿ ਕੱਚੇ ਅਧਿਆਪਕ, ਪਰਖ ਕਾਲ ਅਧੀਨ ਅਧਿਆਪਕ ਅਤੇ ਕੰਪਿਊਟਰ ਅਧਿਆਪਕ ਛੁੱਟੀ ਲੈ ਕੇ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕਰਨਗੇ।

16 ਫਰਵਰੀ ਨੂੰ ਭਾਰਤ ਬੰਦ ਮੌਕੇ ਵਿਆਪਕ ਪੱਧਰ ‘ਤੇ ਲੱਗਣ ਜਾ ਰਹੇ ਸੜਕ ਚੱਕਾ ਜਾਮ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 16 ਫਰਵਰੀ ਨੂੰ ਲਏ ਜਾ ਰਹੇ ਪੇਪਰ ਨੂੰ ਰੱਦਕਰਵਾਉਣ ਲਈ ਉਚੇਚੇ ਤੌਰ ਤੇ ਕਾਰਵਾਈ ਅਰੰਭਣ ਲਈ ਮੰਗ ਕੀਤੀ।

ਇਸ ਮੌਕੇ ਨਿਰਮਲ ਸਿੰਘ, ਗੁਰਦੇਵ ਸਿੰਘ, ਰਾਜੇਸ਼ ਕੁਮਾਰ ਪਰਾਸ਼ਰ, ਹੀਰਾ ਸਿੰਘ ਭੱਟੀ, ਹਰਮਨ ਸਿੰਘ ਭੰਗਾਲੀ, ਸੁਖਚੈਨ ਸਿੰਘ, ਅਨਿਲ ਪ੍ਰਤਾਪ, ਕੁਲਦੀਪ ਸਿੰਘ ਵਰਨਾਲਿ, ਮੁਨੀਸ਼ ਪੀਟਰ, ਸਲਵਿੰਦਰ ਸਿੰਘ, ਬਲਜਿੰਦਰ ਸਿੰਘ ਮਾਨ, ਪਰਵਿੰਦਰ ਸਿੰਘ ਮੂਧਲ, ਜਸਬੀਰ ਸਿੰਘ, ਗੁਰਬੰਤਾ ਸਿੰਘ ਆਦਿ ਸ਼ਾਮਿਲ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments