Tuesday, March 5, 2024
No menu items!
HomePunjabਕੱਚੇ ਮੁਲਾਜ਼ਮਾਂ ਨਾਲ ਜੱਗੋ ਤੇਰਵੀਂ! ਆਪ ਵਿਧਾਇਕ ਨੇ ਮੰਗ ਪੱਤਰ ਲੈਣ ਤੋਂ...

ਕੱਚੇ ਮੁਲਾਜ਼ਮਾਂ ਨਾਲ ਜੱਗੋ ਤੇਰਵੀਂ! ਆਪ ਵਿਧਾਇਕ ਨੇ ਮੰਗ ਪੱਤਰ ਲੈਣ ਤੋਂ ਕੰਨੀਂ ਕਤਰਾਈ

 

ਕੱਚੇ ਕਾਮਿਆਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਦਫਤਰ ਦੇ ਗੇਟ ਤੇ ਟੰਗਿਆ ਮੰਗ ਪੱਤਰ, 4 ਫਰਵਰੀ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਹੋਵੇਗੀ ਰੋਸ ਰੈਲੀ

ਪੰਜਾਬ ਨੈੱਟਵਰਕ, ਮੋਰਿੰਡਾ

ਵੱਖ-ਵੱਖ ਵਿਭਾਗਾਂ ਦੇ ਆਉਟਸੋਰਸਿੰਗ, ਇਨਲਿਸਟਮੈਟ, ਦਿਹਾੜੀਦਾਰ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਅਧਾਰਤ ‘ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਜ਼ਿਲਾ ਰੋਪੜ ਵੱਲੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਾਉਣ, ਗੁਜ਼ਾਰੇ ਜੋਗੀਆ ਦਿੱਲੀ ਤੇ ਚੰਡੀਗੜ੍ਹ ਦੇ ਪੈਟਰਨ ਤੇ ਤਨਖਾਹਾਂ ਚ ਵਾਧਾ ਕਰਨ, ਕਜੌਲੀ ਵਾਟਰ ਵਰਕਸ ਵਿਖੇ ਆਊਟਸੋਰਸਿੰਗ ਕਾਮਿਆਂ ਦੀਆਂ ਦਸੰਬਰ ਮਹੀਨੇ ਦੀਆਂ ਤਨਖਾਹਾਂ, ਚੰਡੀਗੜ੍ਹ ਤੇ ਦਿੱਲੀ ਦੇ ਠੇਕੇਦਾਰਾਂ ਲੁੱਟ ਨੂੰ ਬੰਦ ਕਰਾਉਣ ਆਦਿ ਮੰਗਾਂ ਲਈ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਚੰਨੀ ਰਾਹੀਂ ਮੰਗ ਪੱਤਰ ਸੌਂਪਿਆ ਜਾਣਾ ਸੀ। ਪ੍ਰੰਤੂ ਹਲਕਾ ਵਿਧਾਇਕ ਸਮੇਤ ਮੋਰਿੰਡਾ ਦਫਤਰ ਵਿਖੇ ਕੋਈ ਵੀ ਸਿਆਸੀ ਨੁਮਾਇੰਦਾ ਨਾ ਹੋਣ ਕਰਕੇ ਠੇਕਾ ਮੁਲਾਜ਼ਮਾਂ ਨੇ ਦਫਤਰ ਦੇ ਮੁੱਖ ਗੇਟ ਤੇ ਮੰਗ ਪੱਤਰ ਟੰਗ ਕੇ ਰੋਸ ਪ੍ਰਦਰਸ਼ਨ ਕੀਤਾ।

ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਆਉਟਸੋਰਸਿੰਗ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਰਜਿ ਬਰਾਂਚ ਕਜੌਲੀ ਦੇ ਪ੍ਰਧਾਨ ਦਲਬੀਰ ਸਿੰਘ ਕਜੌਲੀ, ਵਿੱਤ ਸਕੱਤਰ ਵਿਜੇ ਕੁਮਾਰ ਮੋਰਿੰਡਾ, ਬਲਜਿੰਦਰ ਸਿੰਘ ਖੰਟ, ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਲਖਬੀਰ ਸਿੰਘ, ਹਰਜੀਤ ਸਿੰਘ ਨੇ ਕਿਹਾ ਕਿ ਹਲਕਾ ਵਿਧਾਇਕ ਵੱਲੋਂ ਆਪ ਸਮਾਂ ਦਿੱਤਾ ਗਿਆ ਸੀ।

ਜਿਸ ਕਾਰਨ ਕੜਾਕੇ ਦੀ ਠੰਡ ਵਿੱਚ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵੱਖ ਵੱਖ ਠੇਕਾ ਤੇ ਦਿਹਾੜੀਦਾਰ ਮੁਲਾਜ਼ਮ ਸਬੰਧਤ ਦਫਤਰ ਵਿਖੇ ਹਾਜ਼ਰ ਹੋਏ। ਪਰੰਤੂ ਜਦੋਂ ਉਹਨਾਂ ਨਾਲ ਸੰਪਰਕ ਕੀਤਾ ਤਾਂ ਉਹਨਾਂ ਕਿਹਾ ਕਿ ਮੈਂ ਚੰਡੀਗੜ੍ਹ ਚਲਾ ਗਿਆ ਹਾਂ। ਇਨ੍ਹਾਂ ਕਿਹਾ ਕਿ ਜੇਕਰ ਹਲਕਾ ਵਿਧਾਇਕ ਨੂੰ ਜਰੂਰੀ ਕੰਮ ਪੈ ਗਿਆ ਸੀ ਤਾਂ ਵਿਧਾਇਕ ਦੀ ਜਿੰਮੇਵਾਰੀ ਬਣਦੀ ਸੀ। ਕਿ ਉਹਨਾਂ ਦੀ ਗੈਰ ਹਾਜ਼ਰੀ ਵਿੱਚ ਕੋਈ ਹੋਰ ਨੁਮਾਇੰਦੇ ਦੀ ਜਿੰਮੇਵਾਰੀ ਲਾਈ ਜਾਂਦੀ।

ਕਾਫੀ ਸਮਾਂ ਸੰਬੰਧਿਤ ਦਫਤਰ ਦੇ ਵਿੱਚ ਉਡੀਕ ਕਰਨ ਉਪਰੰਤ ਸਮੁੱਚੇ ਕਾਮਿਆਂ ਨੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਹਨਾਂ ਕਿਹਾ ਕਿ ਜੇ ਸਰਕਾਰ ਦੇ ਨੁਮਾਇੰਦਿਆਂ ਕੋਲ ਮੰਗ ਪੱਤਰ ਲੈਣ ਦੀ ਜ਼ਿੰਮੇਵਾਰੀ ਨਹੀਂ ਨਿਭਾਈ ਜਾਂਦੀ। ਉਸ ਸਰਕਾਰ ਤੋਂ ਹੋਰ ਕੀ ਉਮੀਦ ਰੱਖੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਅੱਜ ਪਿਛਲੀਆਂ ਸਰਕਾਰਾਂ ਵਾਂਗ ਕੱਚੇ ਕਾਮਿਆਂ ਦੀ ਆਰਥਿਕ ਤੇ ਮਾਨਸਿਕ ਲੁੱਟ ਕੀਤੀ ਜਾ ਰਹੀ ਹੈ ਤੇ ਸੰਬੰਧਿਤ ਠੇਕੇਦਾਰ ਤੇ ਅਧਿਕਾਰੀ ਇਨਾਂ ਦੀ ਲੁੱਟ ਕਰ ਰਹੇ ਹਨ। ਪ੍ਰੰਤੂ ਸਰਕਾਰ ਵੱਲੋਂ ਵੋਟਾਂ ਮੌਕੇ ਕੀਤੇ ਵਾਅਦੇ ਤੇ ਨਾ ਹੀ ਹਾਲੇ ਤੱਕ ਕਿਸੇ ਕਾਮੇ ਨੂੰ ਰੈਗੂਲਰ ਕੀਤਾ ਗਿਆ ਅਤੇ ਨਾ ਹੀ ਇਹਨਾਂ ਦੀਆਂ ਤਨਖਾਹਾਂ ਵਿੱਚ ਗੁਜ਼ਾਰੇ ਯੋਗ ਵੱਧਾ ਕੀਤਾ ਗਿਆ ਹੈ। ਜਿਸ ਕਰਕੇ ਸਮੁੱਚੇ ਠੇਕਾ ਤੇ ਦਿਹਾੜੀਦਾਰ ਕਾਮਿਆ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਸ ਮੌਕੇ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਮਲਾਗਰ ਸਿੰਘ ਖਮਾਣੋ, ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਬ੍ਰਹਮਪਾਲ ਸਹੋਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਕਾਰਪੋਰੇਟਾ ਦੇ ਪੱਖ ਦੀਆਂ ਨੀਤੀਆਂ ਲਾਗੂ ਕਰਕੇ ਮਜਦੂਰਾਂ ਦੀ ਲੁੱਟ ਨੂੰ ਕਾਇਮ ਰੱਖਣਾ ਚਾਹੁੰਦੀ ਹੈ।

ਇਸ ਸਰਕਾਰ ਨੇ ਸਮੁੱਚੇ ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਕਾਮਿਆਂ ਨੂੰ ਆਪਣੇ ਅਜੰਡੇ ਵਿੱਚੋਂ ਬਾਹਰ ਧੱਕਿਆ ਗਿਆ ਹੈ। ਜਿਸ ਦਾ ਖਮਿਆਜਾ ਇਨਾਂ ਨੂੰ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਇਹਨਾਂ ਆਗੂਆਂ ਵੱਲੋਂ ਸਬੰਧਿਤ ਹਲਕਾ ਵਿਧਾਇਕ ਦੀ ਕੱਚੇ ਕਾਮਿਆਂ ਤੋਂ ਮੰਗ ਪੱਤਰ ਨਾਂ ਲੈਣ ਦੀ ਜ਼ੋਰਦਾਰ ਨਿਖੇਧੀ ਕੀਤੀ।

ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਜ਼ਿਲਾ ਰੋਪੜ ਦੇ ਆਗੂਆਂ ਨੇ ਦੱਸਿਆ ਕਿ 4 ਫਰਵਰੀ ਨੂੰ ਮੁੱਖ ਮੰਤਰੀ ਦੇ ਹਲਕੇ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਤੇ ਮਾਰਚ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸੈਂਕੜੇ ਕੱਚੇ ਕਾਮੇ ਸ਼ਮੂਲੀਅਤ ਕਰਨਗੇ ਅਤੇ ਇਹ ਰੈਲੀ ਇਸ ਸਰਕਾਰ ਦੀ ਕੱਫਨ ਵਿੱਚ ਆਖਰੀ ਕਿੱਲ ਸਾਬਿਤ ਹੋਵੇਗੀ। ਇਸ ਮੌਕੇ ਸੁਖ ਰਾਮ, ਬਲਜੀਤ ਸਿੰਘ, ਦਵਿੰਦਰ ਸਿੰਘ, ਬਲਕਾਰ ਰਾਮ, ਜਗਦੀਸ਼ ਸਿੰਘ, ਸੁਖਵਿੰਦਰ ਸਿੰਘ, ਹਰਜੀਤ ਸਿੰਘ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments