Monday, May 6, 2024
No menu items!
HomeChandigarhHoliday: ਚੰਡੀਗੜ੍ਹ ਦੇ ਸਾਰੇ ਸਕੂਲਾਂ ਅਤੇ ਪੰਜਾਬ ਦੇ ਬਹੁਗਿਣਤੀ ਪ੍ਰਾਈਵੇਟ ਸਕੂਲਾਂ 'ਚ...

Holiday: ਚੰਡੀਗੜ੍ਹ ਦੇ ਸਾਰੇ ਸਕੂਲਾਂ ਅਤੇ ਪੰਜਾਬ ਦੇ ਬਹੁਗਿਣਤੀ ਪ੍ਰਾਈਵੇਟ ਸਕੂਲਾਂ ‘ਚ 22 ਜਨਵਰੀ ਦੀ ਰਹੇਗੀ ਛੁੱਟੀ, ਪੜ੍ਹੋ ਪੂਰੀ ਖ਼ਬਰ

 

Holiday: ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਵੀ ਸਾਰੇ ਵਿਭਾਗਾਂ ਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਦੀ ਛੁੱਟੀ ਦਾ ਐਲਾਨ

ਪੰਜਾਬ ਨੈੱਟਵਰਕ, ਚੰਡੀਗੜ੍ਹ-

Holiday: ਕੇਂਦਰ ਦੇ ਨਾਲ-ਨਾਲ ਕਈ ਸੂਬਾ ਸਰਕਾਰਾਂ ਵੱਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਹਾਲਾਂਕਿ ਪੰਜਾਬ ਸਰਕਾਰ ਦੇ ਵਲੋਂ 22 ਜਨਵਰੀ ਦੀ ਛੁੱਟੀ ਬਾਰੇ ਹਾਲੇ ਤਕ ਕੋਈ ਵੀ ਫ਼ੈਸਲਾ ਨਹੀਂ ਕੀਤਾ ਹੈ। ਜਦੋਂਕਿ ਕੇਂਦਰ ਸਰਕਾਰ ਨੇ ਸੈਂਟਰਲ ਅਦਾਰਿਆਂ ਵਿਚ ਢਾਈ ਵਜੇ ਤੱਕ ਛੁੱਟੀ ਐਲਾਨੀ ਹੈ।

ਇਹ ਵੀ ਪੜ੍ਹੋ- Holiday Alert: ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ 22 ਜਨਵਰੀ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ ਦੇ ਸਾਰੇ ਵਿਦਿਅਕ ਅਦਾਰਿਆਂ ਅਤੇ ਦਫ਼ਤਰਾਂ ਦੇ ਵਿਚ ਪ੍ਰਸਾਸ਼ਨ ਦੇ ਵਲੋਂ 22 ਜਨਵਰੀ ਦੀ ਛੁੱਟੀ ਐਲਾਨੀ ਹੈ। ਦਰਅਸਲ, ਚੰਡੀਗੜ੍ਹ ਪ੍ਰਸਾਸ਼ਨ ਦੇ ਵਲੋਂ 22 ਜਨਵਰੀ ਦੀ ਛੁੱਟੀ ਦਾ ਐਲਾਨ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਦੇ ਮੱਦੇਨਜ਼ਰ ਕੀਤਾ ਗਿਆ ਹੈ।

ਉਥੇ ਹੀ, ਰੈਕੋਗਨਾਈਜ਼ਡ ਐਂਡ ਐਫੀਲੇਟਿਡ ਸਕੂਲ ਐਸੋਸੀਏਸ਼ਨ (ਰਾਸਾ) ਵੱਲੋਂ ਅਯੁੱਧਿਆ ਵਿਚ ਰਾਮ ਲਾਲ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਸਬੰਧ ’ਚ ਆਪਣੇ ਅਧੀਨ ਆਉਣ ਵਾਲੇ ਪੰਜਾਬ ਭਰ ਦੇ ਲਗਭਗ 4000 ਸਕੂਲਾਂ ’ਚ ਛੁੱਟੀ (ਰਾਸਾ) Holiday ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ- Ram Mandir Inauguration Half-day Holiday: ਕੇਂਦਰੀ ਦਫ਼ਤਰਾਂ ਤੇ ਵਿਦਿਅਕ ਅਦਾਰਿਆਂ ‘ਚ 22 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਇਸੇ ਤਰ੍ਹਾਂ ਪ੍ਰਾਈਵੇਟ ਸਕੂਲ ਐਸੋਸੀਏਸ਼ਨ (PVA) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ 22 ਜਨਵਰੀ ਨੂੰ ਅਯੁੱਧਿਆ ਵਿੱਚ ਹੋਣ ਵਾਲੇ ਸ੍ਰੀ ਰਾਮ ਲਾਲਾ ਪ੍ਰਤਿਮਾ ਪ੍ਰਾਣ ਸ਼ਰਧਾ ਸਮਾਗਮ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਸਕੂਲ ਸਟਾਫ਼ ਅਤੇ ਅਧਿਆਪਕ ਇਸ ਇਤਿਹਾਸਕ ਸਮਾਰੋਹ ਨੂੰ ਲਾਈਵ ਦੇਖ ਸਕਣ।

ਉਧਰ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਵੀ ਅਯੁੱਧਿਆ ’ਚ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਨੂੰ ਦੇਖਦਿਆਂ 22 ਜਨਵਰੀ ਨੂੰ ਸਾਰੇ ਵਿਭਾਗਾਂ ਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਪੀਯੂ ਐਫੀਲੀਏਟਿਡ ਚੰਡੀਗੜ੍ਹ ਦਾ ਸਾਰੇ ਕਾਲਜਾਂ ’ਚ ਵੀ ਸੋਮਵਾਰ ਨੂੰ ਛੁੱਟੀ ਰਹੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments