Saturday, April 13, 2024
No menu items!
HomeChandigarhKisan Andolan: ਅੱਥਰੂ ਗੈਸ ਦੇ ਗੋਲਿਆਂ ਨਾਲ ਜ਼ਖਮੀ ਹੋਏ 5 ਪੱਤਰਕਾਰ

Kisan Andolan: ਅੱਥਰੂ ਗੈਸ ਦੇ ਗੋਲਿਆਂ ਨਾਲ ਜ਼ਖਮੀ ਹੋਏ 5 ਪੱਤਰਕਾਰ

 

Kisan Andolan: ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਵੱਲੋਂ ਹਰਿਆਣਾ ਪੁਲਿਸ ਦੀ ਜੰਮ ਕੇ ਨਿਖੇਧੀ

ਪੰਜਾਬ ਨੈੱਟਵਰਕ, ਚੰਡੀਗੜ੍ਹ

Kisan Andolan: ਪੰਜਾਬ ਦੇ ਕਿਸਾਨ ਸ਼ੰਭੂ ਬਾਰਡਰ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੁਲਿਸ ਵੱਲੋਂ ਰੁਕ-ਰੁਕ ਕੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਹੁਣ ਤੱਕ ਪੁਲਿਸ ਵੱਲੋਂ 500 ਤੋਂ ਵੱਧ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਚੁੱਕੇ ਹਨ।

ਪੰਜਾਬ ਦੇ ਸੀਨੀਅਰ ਪੱਤਰਕਾਰ ਨੀਲ ਭਲਿੰਦਰ ਸਿੰਘ ਦੇ ਸਿਰ ਤੇ ਅਥਰੂ ਗੈਸ ਦੇ ਗੋਲੇ ਦਾ ਸੈਲ ਵੱਜਾ ਅਤੇ ਉਨਾਂ ਦੇ ਸਿਰ ਤੇ ਗੰਭੀਰ ਸੱਟ ਲੱਗ ਗਈ ਅਤੇ ਉਹ ਲਹੂ ਲੁਹਾਨ ਹੋ ਗਏ।

ਇੱਥੇ ਹੀ ਨਹੀਂ ਜੀ ਨਿਊਜ਼ ਦੇ ਐਂਕਰ ਅਤੇ ਪੱਤਰਕਾਰ ਕਿਸ਼ਨ ਸਿੰਘ ਵੀ ਅਥਰੂ ਗੈਸ ਦਾ ਸੈਲ ਲੱਗਣ ਕਾਰਨ ਜ਼ਖਮੀ ਹੋ ਗਏ ਹਨ ਇਸ ਤੋਂ ਪਹਿਲਾਂ ਆਜਤੱਕ ਦੇ ਪੱਤਰਕਾਰ ਸਤਿੰਦਰ ਚੌਹਾਨ ਵੀ ਜ਼ਖਮੀ ਹੋ ਚੁੱਕੇ ਹਨ।

ਇਹਨਾਂ ਪੱਤਰਕਾਰਾਂ ਦੇ ਜਖਮੀ ਹੋਣ ਤੇ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਪੱਟੀ ਅਤੇ ਦੋਆਬਾ ਜੋਨ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਚਾਹਲ ਵੱਲੋਂ ਹਰਿਆਣਾ ਪੁਲਿਸ ਦੀ ਇਸ ਕਾਰਵਾਈ ਦੀ ਜਮ ਕੇ ਨਿਖੇਧੀ ਕੀਤੀ।

ਜਦੋਂ ਕਿਸਾਨ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਉਸ ਵੇਲੇ ਹਰਿਆਣਾ ਪੁਲਿਸ ਵੱਲੋਂ ਦਾਗੇ ਗਏ ਅਥਰੂ ਗੈਸ ਦਾ ਸੈੱਲ ਲੱਗਣ ਕਾਰਨ ਆਜਤਕ ਦਾ ਪੱਤਰਕਾਰ ਸਤਿੰਦਰ ਚੌਹਾਨ ਜ਼ਖਮੀ ਹੋ ਗਿਆ ਹੈ।

ਜਿਸ ਤੋਂ ਬਾਅਦ ਉਸ ਨੂੰ ਰਾਜਪੁਰਾ ਦੇ ਇੱਕ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਜਦੋਂ ਪੁਲਿਸ ਵੱਲੋਂ ਕਿਸਾਨਾਂ ‘ਤੇ ਅਥਰੂ ਗੌਸ ਦੇ ਗੋਲੇ ਛੱਡੇ ਜਾ ਰਹੇ ਸਨ ਤਾਂ ਉਸ ਵੇਲੇ ਗੈਸ ਦਾ ਸੈੱਲ ਪੱਤਰਕਾਰ ਸਤਿੰਦਰ ਚੌਹਾਨ ਦੇ ਸਿਰ ‘ਤੇ ਲੱਗਿਆ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments