Tuesday, March 5, 2024
No menu items!
HomePunjabKisan Protest: ਕਿਸਾਨਾਂ ਨੇ ਭਾਰਤ ਬੰਦ ਨੂੰ ਲੈ ਕੇ ਕੱਢਿਆ ਮਾਰਚ

Kisan Protest: ਕਿਸਾਨਾਂ ਨੇ ਭਾਰਤ ਬੰਦ ਨੂੰ ਲੈ ਕੇ ਕੱਢਿਆ ਮਾਰਚ

 

Kisan Protest: ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤ ਦੀਆਂ ਟਰੇਡ ਯੂਨੀਅਨ ਵੱਲੋਂ ਸਾਂਝੇ ਰੂਪ ‘ਚ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ

ਪੰਜਾਬ ਨੈੱਟਵਰਕ, ਫਿਰੋਜ਼ਪੁਰ

Kisan Protest: ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤ ਦੀਆਂ ਟਰੇਡ ਯੂਨੀਅਨ ਵੱਲੋਂ ਸਾਂਝੇ ਰੂਪ ਵਿੱਚ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸਨੂੰ ਕਾਮਯਾਬ ਕਰਨ ਲਈ ਕਿਸਾਨ ਜਥੇਬੰਦੀਆਂ ਵੱਲੋਂ ਫਿਰੋਜਪੁਰ ਸ਼ਹਿਰ ਅਤੇ ਛਾਉਣੀ ਦੇ ਬਾਜ਼ਾਰਾਂ ਵਿੱਚ ਮਾਰਚ ਕਰਕੇ ਲੋਕਾਂ ਤੋਂ ਸਹਿਯੋਗ ਮੰਗਿਆ ਗਿਆ| ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬੀਕੇਯੂ ਲੱਖੋਵਾਲ ਅਤੇ ਬੀਕੇਯੂ ਕਾਦੀਆਂ ਦੀ ਅਗਵਾਹੀ ਵਿੱਚ ਸੈਂਕੜੇ ਕਿਸਾਨ ਸ਼ਾਮਿਲ ਹੋਏ|

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਆਗੂਆਂ ਨੇ ਦੱਸਿਆ ਕਿ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਖਤਮ ਕਰਵਾਉਣ, ਫਸਲਾਂ ਤੇ ਐਮਐਸਪੀ ਦਾ ਗਰੰਟੀ ਕਾਨੂੰਨ ਬਣਵਾਉਣ, ਸਾਰੇ ਬਜ਼ੁਰਗ ਕਿਸਾਨ ਮਜਦੂਰ ਮਰਦ ਅਤੇ ਔਰਤਾਂ ਨੂੰ 10 ਹਜਾਰ ਰੁਪਆ ਮਹੀਨਾ ਪੈਨਸ਼ਨ, ਬਿਜਲੀ ਸੋਧ ਬਿੱਲ ਰੱਦ ਕਰਵਾਉਣ|

ਮਜ਼ਦੂਰਾਂ ਅਤੇ ਮੁਲਾਜ਼ਮਾਂ ਸਿਰ ਮੜੇ ਗਏ ਚਾਰੇ ਲੇਬਰ ਕੋਡ ਕਾਨੂੰਨ ਖਤਮ ਕਰਵਾਉਣ, ਹਿੱਟ ਐਂਡ ਰਨ ਕੇਸ ਵਿੱਚ ਡਰਾਈਵਰਾਂ ਨੂੰ 10 ਸਾਲ ਦੀ ਸਜ਼ਾ ਵਾਲਾ ਕਾਨੂੰਨ ਰੱਦ ਕਰਵਾਉਣ, ਲੱਖੀਮਪੁਰ ਖੀਰੀ ਦੇ ਕਿਸਾਨ ਕਤਲੇਆਮ ਦਾ ਇਨਸਾਫ਼ ਲੈਣ, ਪੁਰਾਣੀ ਪੈਨਸ਼ਨ ਬਹਾਲ ਕਰਾਉਣ, ਸਾਰੇ ਅਦਾਰਿਆਂ ਦਾ ਨਿੱਜੀਕਰਨ ਰੋਕਣ ਆਦਿ ਮੁੱਦਿਆਂ ਨੂੰ ਲੈਕੇ ਹਜਾਰ ਤੋੰ ਜੱਥਬੰਦੀਆਂ ਵਲੋਂ 16 ਫਰਵਰੀ ਨੂੰ ਭਾਰਤ ਬੰਦ ਕੀਤਾ ਜਾ ਰਿਹਾ ਹੈ|

ਉਹਨਾਂ ਕਿਹਾ ਕਿ ਫਿਰੋਜਪੁਰ ਸ਼ਹਿਰ ਨਿਵਾਸੀ ਦੁਕਾਨਦਾਰਾਂ,ਵਪਾਰੀਆਂ ਬੱਸ ਟਰੱਕ ਆਪਰੇਟਰਾਂ ਤੇ ਹੋਰ ਵੱਖ-ਵੱਖ ਕਿੱਤਿਆਂ ਨਾਲ ਜੁੜੇ ਲੋਕਾਂ ਨੂੰ ਇਸ ਬੰਦ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ| ਉਹਨਾਂ ਕਿਹਾ ਕਿ 16 ਫਰਵਰੀ ਨੂੰ ਫਿਰੋਜ਼ਪੁਰ ਦੇ ਸੱਤ ਨੰਬਰ ਚੁੰਗੀ ਤੇ ਵੱਡਾ ਇਕੱਠ ਕੀਤਾ ਜਾਵੇਗਾ, ਜਿਸ ਵਿੱਚ ਫਿਰੋਜ਼ਪੁਰ ਇਲਾਕੇ ਦੇ ਸਾਰੇ ਲੋਕਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ।

ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਤੋਂ ਅਵਤਾਰ ਸਿੰਘ ਮਹਿਮਾ ਸੁਰਜੀਤ ਕੁਮਾਰ ਬਜੀਦਪੁਰ ਜਤਿੰਦਰ ਰੋਫੀ ਗੁਰਚਰਨ ਬਾਰੇ ਕੇ ਬੀਕੇਯੂ ਲੱਖੋਵਾਲ ਤੋਂ ਅਮਰੀਕ ਸਿੰਘ, ਕਾਦੀਆਂ ਤੋਂ ਮਹਿੰਦਰ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ|

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments