Saturday, April 13, 2024
No menu items!
HomeChandigarhLawyers announce a strike: ਵਕੀਲਾਂ ਵੱਲੋਂ ਹੜਤਾਲ ਕਰਨ ਦਾ ਐਲਾਨ! ਮਾਮਲਾ ਜਲਾਲਾਬਾਦ...

Lawyers announce a strike: ਵਕੀਲਾਂ ਵੱਲੋਂ ਹੜਤਾਲ ਕਰਨ ਦਾ ਐਲਾਨ! ਮਾਮਲਾ ਜਲਾਲਾਬਾਦ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਕਰਨ ਦਾ

 

Lawyers announce a strike: ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕਰਨ ਵਾਲੇ ਪੁਲਿਸ ਅਫਸਰਾਂ ਖਿਲਾਫ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਵੀ ਕਰਵਾਂਵਾਂਗੇ:-ਐਡਵੋਕੇਟ ਸੰਧੂ,ਐਡਵੋਕੇਟ ਮੁਜੈਦੀਆ

ਪਰਮਜੀਤ ਢਾਬਾਂਜਲਾਲਾਬਾਦ

Lawyers announce a strike: ਲੋਕਾਂ ਨੂੰ ਨਿਆਂ ਦਿਵਾਉਣ ਲਈ ਲੜਨ ਵਾਲੇ ਵਕੀਲ ਭਾਈਚਾਰੇ ਨੂੰ ਜਦੋਂ ਪੁਲਿਸ ਤੋਂ ਇਨਸਾਫ ਨਾ ਮਿਲੇ ਤਾਂ ਫਿਰ ਆਮ ਲੋਕਾਂ ਨੂੰ ਇਨਸਾਫ ਮਿਲਣ ਦੀ ਆਸ ਨਹੀਂ ਕੀਤੀ ਜਾ ਸਕਦੀ। ਇਸੇ ਤਰ੍ਹਾਂ ਦੇ ਕਈ ਮਾਮਲਿਆਂ ਵਿੱਚ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਤੋਂ ਜਲਾਲਾਬਾਦ ਦੀ ਪੁਲਿਸ ਕੰਨੀ ਕਤਰਾ ਰਹੀ ਹੈ।

ਜਲਾਲਾਬਾਦ ਪੁਲਿਸ ਅਧਿਕਾਰੀਆਂ ਦੀ ਕਥਿਤ ਅਣਗਹਿਲੀ ਤੋ ਖਫਾ ਹੋਏ ਜਲਾਲਾਬਾਦ ਦੇ ਵਕੀਲ ਭਾਈਚਾਰੇ ਨੇ ਤਿੱਖਾ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਸਥਾਨਕ ਬਾਰ ਐਸੋਸੀਏਸ਼ਨ ਜਲਾਲਾਬਾਦ ਵੱਲੋਂ ਅੱਜ ਹਾਊਸ ਦੀ ਇੱਕ ਹੰਗਾਮੀ ਮੀਟਿੰਗ ਬਾਰ ਰੂਮ ਜਲਾਲਾਬਾਦ ਵਿਖੇ ਕੀਤੀ ਗਈ, ਜਿਸ ਵਿੱਚ ਵਕੀਲਾਂ ਦੇ ਪਿਛਲੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ਤੇ ਗੰਭੀਰ ਚਰਚਾ ਹੋਈ।

ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਬਾਰ ਐਸੋਸੀਏਸ਼ਨ ਜਲਾਲਾਬਾਦ ਦੇ ਪ੍ਰਧਾਨ ਐਡਵੋਕੇਟ ਕਰਮਜੀਤ ਸਿੰਘ ਸੰਧੂ ਅਤੇ ਸਕੱਤਰ ਐਡਵੋਕੇਟ ਕੁਲਵੰਤ ਸਿੰਘ ਮੁਜੈਦੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਾਰ ਐਸੋਸੀਏਸ਼ਨ ਜਲਾਲਾਬਾਦ ਨਾਲ ਸੰਬੰਧਿਤ ਕਈ ਵਕੀਲ ਸਾਥੀਆਂ ਦੇ ਮਾਮਲੇ ਜਲਾਲਾਬਾਦ ਪੁਲਿਸ ਦੇ ਥਾਣਿਆਂ ਵਿੱਚ ਚੱਲ ਰਹੇ ਹਨ। ਇਹਨਾਂ ਮਾਮਲਿਆਂ ਵਿੱਚ ਜਲਾਲਾਬਾਦ ਦੀ ਪੁਲਿਸ ਵੱਲੋਂ ਕਿਸੇ ਤਰ੍ਹਾਂ ਦੀ ਵੀ ਦੋਸ਼ੀਆਂ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ।

ਉਨਾਂ ਦੱਸਿਆ ਕਿ ਜਿਨਾਂ ਮਾਮਲਿਆਂ ਬਾਰੇ ਉਹ ਜਲਾਲਾਬਾਦ ਦੇ ਡੀਐਸਪੀ ਅਤੇ ਜਲਾਲਾਬਾਦ ਸਿਟੀ ਦੇ ਐਸਐਚਓ ਨੂੰ ਮਿਲੇ ਹਨ,ਉਹ ਅਤਿ ਗੰਭੀਰ ਹਨ ਅਤੇ ਉਹਨਾਂ ਸਾਰੇ ਮਾਮਲਿਆਂ ਬਾਰੇ ਉਹ ਕਾਨੂੰਨੀ ਤੌਰ ਤੇ ਸਾਰੇ ਸਬੂਤ ਪੇਸ਼ ਕਰ ਚੁੱਕੇ ਹਨ। ਪਰੰਤੂ ਇਸ ਸਭ ਦੇ ਬਾਵਜੂਦ ਪੁਲਿਸ ਅਧਿਕਾਰੀਆਂ ਵੱਲੋਂ ਮਿੱਠੀਆਂ ਗੋਲੀਆਂ ਦੇਣ ਤੋਂ ਇਲਾਵਾ ਕੁਝ ਨਹੀਂ ਕੀਤਾ ਜਾ ਰਿਹਾ।

ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਸਖ਼ਤ ਰੁਖ ਅਪਣਾਉਂਦਿਆਂ ਕਿਹਾ ਕਿ ਹੁਣ ਪੁਲਿਸ ਵਾਲਿਆਂ ਨਾਲ ਕੋਈ ਵੀ ਮੀਟਿੰਗ ਨਹੀਂ ਕੀਤੀ ਜਾਵੇਗੀ ਅਤੇ ਉਹਨਾਂ ਖਿਲਾਫ ਸਖਤ ਐਕਸ਼ਨ ਲੈਂਦਿਆਂ ਜਿੱਥੇ ਸੰਘਰਸ਼ ਵਿੱਢਿਆ ਜਾਵੇਗਾ, ਉਥੇ ਨਾਲ ਹੀ ਦੋਸ਼ੀਆਂ ਖਿਲਾਫ ਕਾਰਵਾਈ ਨਾ ਕਰਨ ਵਾਲੇ ਦੋਸ਼ੀ ਪੁਲਿਸ ਅਫਸਰਾਂ ਖਿਲਾਫ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਵੀ ਕਰਵਾਈ ਜਾਵੇਗੀ।

ਉਨਾਂ ਹੈਰਾਨੀ ਭਰਿਆ ਖੁਲਾਸਾ ਕਰਦਿਆਂ ਕਿਹਾ ਕਿ ਇਕ ਮਾਮਲੇ ਦੇ ਦੋਸ਼ੀਆਂ ਵੱਲੋਂ ਮਾਨਯੋਗ ਅਦਾਲਤ ਸਾਹਮਣੇ ਪੁਲਿਸ ਦੀ ਹਾਜ਼ਰੀ ਵਿੱਚ ਜੁਰਮ ਕਬੂਲ ਲਿਆ ਗਿਆ, ਪ੍ਰੰਤੂ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਇੱਕ ਹੋਰ ਮਾਮਲੇ ਦਾ ਜ਼ਿਕਰ ਕਰਦਿਆਂ ਪ੍ਰਧਾਨ ਸੰਧੂ ਨੇ ਕਿਹਾ ਕਿ ਇੱਕ ਵਕੀਲ ਪਰਿਵਾਰ ਦੇ ਘਰ ਵਿੱਚੋਂ ਦਿਨ ਦਿਹਾੜੇ ਕੁੱਝ ਲੋਕ ਸ਼ਰੇਆਮ ਉਹਨਾਂ ਦਾ ਸਮਾਨ ਚੋਰੀ ਕਰ ਲਿਆ ਗਿਆ, ਪਰੰਤੂ ਪੁਲਿਸ ਅਜੇ ਤੱਕ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ।

ਬਾਰ ਐਸੋਸੀਏਸ਼ਨ ਜਲਾਲਾਬਾਦ ਵੱਲੋਂ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ ਕਿ ਸੋਮਵਾਰ ਤੋਂ ਉਹ ਤਿੱਖੇ ਸੰਘਰਸ਼ ਲਈ ਪਹਿਲਾਂ ਕੰਮਕਾਜ ਦੀ ਮੁਕੰਮਲ ਹੜਤਾਲ ਕਰਨਗੇ ਅਤੇ ਉਸ ਤੋਂ ਬਾਅਦ ਅਗਲਾ ਤਿੱਖਾ ਰੁੱਖ ਅਪਣਾਇਆ ਜਾਵੇਗਾ। ਇੱਥੇ ਹੀ ਬਸ ਨਹੀਂ ਸਮੂਹ ਹਾਊਸ ਵੱਲੋਂ ਪਾਸ ਕੀਤਾ ਗਿਆ ਹੈ ਕਿ ਜਿਨਾਂ ਪੁਲਿਸ ਅਫਸਰਾਂ ਵੱਲੋਂ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ ਕੀਤੀ ਗਈ,ਉਹਨਾਂ ਖਿਲਾਫ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments