Saturday, April 13, 2024
No menu items!
HomeEducationਸਿੱਖਿਆ ਵਿਭਾਗ ਦੇ ਦਫ਼ਤਰੀ ਕੱਚੇ ਮੁਲਾਜ਼ਮਾਂ ਦੀ ਵੀ ਸੁਣ ਲਵੋ! ਰੈਗੂਲਰ ਕਰਨ...

ਸਿੱਖਿਆ ਵਿਭਾਗ ਦੇ ਦਫ਼ਤਰੀ ਕੱਚੇ ਮੁਲਾਜ਼ਮਾਂ ਦੀ ਵੀ ਸੁਣ ਲਵੋ! ਰੈਗੂਲਰ ਕਰਨ ਤੇ ਤਨਖ਼ਾਹ ਕਟੌਤੀ ਬੰਦ ਕਰਨ ਦੀ ਲੰਮੇ ਸਮੇਂ ਤੋਂ ਕਰ ਰਹੇ ਨੇ ਮੰਗ

 

ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ

ਰੈਗੂਲਰ ਕਰਨ ਤੇ ਤਨਖ਼ਾਹ ਕਟੌਤੀ ਬੰਦ ਕਰਨ ਦੀ ਲੰਮੇ ਸਮੇਂ ਤੋਂ ਕਰ ਰਹੇ ਨੇ ਮੰਗ

ਪੰਜਾਬ ਨੈੱਟਵਰਕ, ਪਠਾਨਕੋਟ

ਸੂਬੇ ਦੀ ਅਫਸਰਸ਼ਾਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਿਨਟ ਸਬ ਕਮੇਟੀ ਦੇ ਹੁਕਮ ਮੰਨਣ ਤੋਂ ਆਨਾਕਾਨੀ ਕਰਦੀ ਨਜ਼ਰ ਆ ਰਹੀ ਹੈ ਜਿਸ ਦੇ ਰੋਸ ਵਜੋਂ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ। ਮੁਲਾਜ਼ਮ ਇਸ ਗੱਲ ਤੋਂ ਨਰਾਜ਼ ਨਜ਼ਰ ਆ ਰਹੇ ਸਨ ਕਿ ਕੈਬਿਨਟ ਸਬ ਕਮੇਟੀ ਵੱਲੋਂ ਫ਼ੈਸਲਾ ਲੈਣ ਦੇ ਬਾਵਜੂਦ ਵੀ ਅਫ਼ਸਰ ਕਮੇਟੀ ਪਿਛਲੇ ਤਕਰੀਬਨ ਢਾਈ ਮਹੀਨੇ ਤੋਂ ਇਕ ਮੀਟਿੰਗ ਹੀ ਨਹੀਂ ਕਰ ਰਹੀ।

ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਹਰੇ ਪੈੱਨ ਨੇ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਅਤੇ ਉਸ ਤੇ ਤਿੰਨ ਮੰਤਰੀ ਦੀ ਬਣੀ ਕੈਬਿਨਟ ਸਬ ਕਮੇਟੀ ਦੀ ਵੀ ਮੋਹਰ ਲੱਗਣ ਦੇ ਬਾਵਜੂਦ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆਂ ਦੀ ਤਨਖਾਹ ਕਟੋਤੀ ਬੰਦ ਹੋਈ।

ਸੂਬੇ, ਸਰਕਾਰ ਅਤੇ ਵਿਭਾਗ ਨੂੰ ਚਲਾਉਣ ਲਈ ਦਫਤਰੀ ਮੁਲਾਜ਼ਮ ਸਰਕਾਰਾਂ ਦੀ ਰੀੜ ਦੀ ਹੱਡੀ ਮੰਨੇ ਜਾਦੇ ਹਨ ਪ੍ਰੰਤੂ ਪੰਜਾਬ ਦਾ ਸਿੱਖਿਆ ਵਿਭਾਗ ਕਿਸੇ ਵੀ ਪਾਰਟੀ ਦੀ ਸਰਕਾਰ ਆਈ ਹੋਵੇ ਦਫ਼ਤਰੀ ਮੁਲਾਜ਼ਮਾਂ ਨਾਲ ਵਿਤਕਰਾ ਹੀ ਕਰਦਾ ਰਿਹਾ ਹੈ। ਸਿੱਖਿਆ ਵਿਭਾਗ ਵੱਲੋਂ ਹਰ ਵਾਰ ਦਫ਼ਤਰੀ ਮੁਲਾਜ਼ਮਾਂ ਨੂੰ ਬਣਦੇ ਹੱਕ ਦੇਣ ਦੀ ਬਜਾਏ ਹਰ ਵਾਰ ਵਿਸਾਰਿਆ ਜਾ ਰਿਹਾ ਹੈ।

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਕੈਬਿਨਟ ਸਬ ਕਮੇਟੀ ਵੱਲੋਂ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਫ਼ੈਸਲਾ ਲੈਣ ਦੇ ਬਾਵਜੂਦ ਵੀ ਮਹੀਨਿਆਂ ਤੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਕੰਮ ਨੂੰ ਅਮਲੀ ਜਾਮਾ ਨਹੀ ਪਹਿਨਾਇਆ ਗਿਆ।

ਆਗੂਆਂ ਨੇ ਦੱਸਿਆ ਕਿ ਜਦੋਂ ਦੀ ਆਪ ਸਰਕਾਰ ਸੱਤਾ ਵਿਚ ਹੈ ਸਿੱਖਿਆ ਮੰਤਰੀ ਅਤੇ ਵਿਭਾਗੀ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਨਾਲ ਅਨੇਕਾਂ ਮੀਟਿੰਗਾਂ ਕੀਤੀਆਂ ਗਈਆਂ ਪਰ ਸਿਰਫ ਭਰੋਸੇ ਤੇ ਲਾਰੇ ਵਿਚ ਸਮਾਂ ਟਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮਿਤੀ 22.11.2023 ਅਤੇ 31.01.2024 ਨੂੰ ਕੈਬਿਨਟ ਸਬ ਕਮੇਟੀ ਦੀ ਪੰਜਾਬ ਭਵਨ ਵਿਖੇ ਮੀਟਿੰਗ ਹੋਈ ਜਿਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਿਨਟ ਮੰਤਰੀ ਅਮਨ ਅਰੋੜਾ ਅਤੇ ਕੈਬਿਨਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਸਹਿਮਤੀ ਦਿੱਤੀ ਗਈ ਪਰ 2 ਮਹੀਨੇ ਤੋਂ ਜ਼ਿਆਦਾ ਸਮਾਂ ਬੀਤਣ ਤੇ ਵੀ ਕਰਮਚਾਰੀਆਂ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆਂ ਦੀ ਤਨਖਾਹ ਕਟੋਤੀ ਦੂਰ ਕੀਤੀ।

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਪਠਾਨਕੋਟ ਦੇ ਆਗੂ ਮੁਨੀਸ਼ ਗੁਪਤਾ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ।

ਆਗੂ ਨੇ ਦੱਸਿਆ ਕਿ ਦਫ਼ਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਕਟੋਤੀ ਕੀਤੀ ਜਾ ਰਹੀ ਹੈ ਜੋ ਕਿ ਬਾਰ ਬਾਰ ਮੰਤਰੀਆ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀ ਹੋਈ। ਇਸ ਦੇ ਨਾਲ ਹੀ ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆਂ ਦੀ ਸਾਲ 2019 ਤੋਂ ਤਨਖਾਹ ਵਿਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ।

ਆਗੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ ਅਤੇ ਕੈਬਿਨਟ ਸਬ ਕਮੇਟੀ ਦੀ ਮੰਨਜ਼ੂਰੀ ਮਿਲਣ ਤੇ ਵੀ ਕਰਮਚਾਰੀਆਂ ਦੇ ਮਸਲੇ ਹੱਲ ਨਹੀ ਕੀਤੇ ਜਾ ਰਹੇ ਇਸ ਕਰਕੇ ਸਮੁੱਚੇ ਦਫ਼ਤਰੀ ਮੁਲਾਜ਼ਮਾਂ ਵਿੱਚ ਰੋਸ ਹੈ। ਆਗੂ ਨੇ ਕਿਹਾ ਕਿ ਜੇਕਰ ਸਰਕਾਰ ਤੇ ਵਿਭਾਗ ਨੇ ਮੰਗਾਂ ਵੱਲ ਨਾ ਧਿਆਨ ਦਿੱਤਾ ਤਾਂ ਮੁਲਾਜ਼ਮ ਹੋਰ ਤਿੱਖੇ ਐਕਸ਼ਨ ਕਰਨ, ਮੰਤਰੀਆ ਦੇ ਘਰਾਂ ਦਾ ਘਿਰਾੳ ਕਰਨ ਅਤੇ ਕਮਲ ਛੋੜ ਨੂੰ ਅੱਗੇ ਵਧਾਉਣ ਨੂੰ ਮਜ਼ਬੂਰ ਹੋਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments