Saturday, April 13, 2024
No menu items!
HomeChandigarhLok Sabha Election 2024 Dates Live Update: ਲੋਕ ਸਭਾ ਚੋਣਾਂ ਦੀਆਂ ਤਰੀਕਾਂ...

Lok Sabha Election 2024 Dates Live Update: ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਇਆ ਐਲਾਨ, ਵੇਖੋ ਲਾਈਵ ਪ੍ਰੈਸ ਕਾਨਫਰੰਸ

 

Lok Sabha Election 2024 Dates Live Update: ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ।

ਵੇਖੋ Live ਪ੍ਰੈਸ ਕਾਨਫਰੰਸ

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ 19 ਅਪ੍ਰੈਲ ਤੋਂ 7 ਪੜਾਵਾਂ ਵਿੱਚ ਹੋਣਗੀਆਂ, ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।

ਪੰਜਾਬ-ਹਰਿਆਣਾ ‘ਚ 1 ਜੂਨ ਨੂੰ ਵੋਟਾਂ ਪੈਣਗੀਆਂ। ਇਹ ਜਾਣਕਾਰੀ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦਿੱਤੀ।

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਇਸ ਵਾਰ ਲੋਕ ਸਭਾ ਚੋਣਾਂ ਲਈ ਤਿਆਰ ਕੀਤੀ ਗਈ ਵੋਟਰ ਸੂਚੀ ਵਿੱਚ 48 ਲੱਖ ਟਰਾਂਸਜੈਂਡਰ ਵੋਟਰ ਵੀ ਸ਼ਾਮਲ ਹਨ।

ਰਾਜੀਵ ਕੁਮਾਰ ਨੇ ਦੱਸਿਆ ਕਿ ਇਸ ਵਾਰ ਵੋਟਿੰਗ ਸੂਚੀ ਨੂੰ ਲੈ ਕੇ ਕਾਫੀ ਮਿਹਨਤ ਕੀਤੀ ਗਈ ਹੈ। 1.82 ਕਰੋੜ ਵੋਟਰ ਹਨ ਜੋ ਪਹਿਲੀ ਵਾਰ ਵੋਟ ਪਾਉਣਗੇ। ਇਸ ਵਿੱਚ 47 ਕਰੋੜ ਪੁਰਸ਼ ਵੋਟਰ ਹਨ।

ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ਕਰੀਬ 97 ਕਰੋੜ ਲੋਕ ਵੋਟ ਪਾਉਣ ਦੇ ਯੋਗ ਹਨ। 10 ਲੱਖ ਤੋਂ ਵੱਧ ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਇਸ ਦੇ ਲਈ ਹਜ਼ਾਰਾਂ ਲੋਕ ਕੰਮ ‘ਚ ਲੱਗੇ ਹੋਏ ਹਨ।

ਰਾਜੀਵ ਕੁਮਾਰ ਨੇ ਕਿਹਾ ਕਿ ਹਰ ਬੂਥ ‘ਤੇ ਪਾਣੀ ਦੀ ਸਹੂਲਤ ਹੋਵੇਗੀ, ਮਰਦਾਂ ਅਤੇ ਔਰਤਾਂ ਲਈ ਵੱਖ-ਵੱਖ ਪਖਾਨੇ ਹੋਣਗੇ। ਬਜ਼ੁਰਗ ਵੋਟਰਾਂ ਲਈ ਰੈਂਪ ਵੀ ਬਣਾਏ ਜਾ ਰਹੇ ਹਨ।

ਮੌਜੂਦਾ ਲੋਕ ਸਭਾ ਦਾ ਕਾਰਜਕਾਲ 16 ਜੂਨ ਨੂੰ ਖਤਮ ਹੋ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਨਵੀਂ ਲੋਕ ਸਭਾ ਦਾ ਗਠਨ ਹੋਣਾ ਹੈ। ਆਂਧਰਾ ਪ੍ਰਦੇਸ਼, ਸਿੱਕਮ, ਅਰੁਣਾਚਲ ਪ੍ਰਦੇਸ਼ ਅਤੇ ਉੜੀਸਾ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਜੂਨ ਵਿੱਚ ਵੱਖ-ਵੱਖ ਤਰੀਕਾਂ ਨੂੰ ਖਤਮ ਹੋ ਰਿਹਾ ਹੈ।

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ 26 ਵਿਧਾਨ ਸਭਾਵਾਂ ਵਿੱਚ ਉਪ ਚੋਣਾਂ ਹੋਣੀਆਂ ਹਨ। ਲੋਕ ਸਭਾ ਚੋਣਾਂ ਦੇ ਨਾਲ ਹੀ ਵੋਟਿੰਗ ਹੋਵੇਗੀ। ਬਿਹਾਰ, ਝਾਰਖੰਡ, ਹਰਿਆਣਾ, ਕਰਨਾਟਕ… ਓਡੀਸ਼ਾ, ਸਿੱਕਮ ਵਿੱਚ 2 ਜੂਨ ਨੂੰ ਵਿਧਾਨ ਸਭਾ ਚੋਣਾਂ ਹੋਣਗੀਆਂ।

ਪਿਛਲੀ ਵਾਰ 10 ਮਾਰਚ ਨੂੰ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਸੀ ਅਤੇ 11 ਅਪ੍ਰੈਲ ਤੋਂ ਸੱਤ ਪੜਾਵਾਂ ਵਿੱਚ ਵੋਟਿੰਗ ਹੋਈ ਸੀ।

ਵੋਟਾਂ ਦੀ ਗਿਣਤੀ 23 ਮਈ ਨੂੰ ਹੋਈ ਸੀ। 2014 ਵਿੱਚ ਵੀ ਚੋਣ ਕਮਿਸ਼ਨ ਨੇ ਚੋਣ ਪ੍ਰੋਗਰਾਮ ਦਾ ਐਲਾਨ ਕਰਨ ਲਈ ਪ੍ਰੈਸ ਕਾਨਫਰੰਸ ਬੁਲਾ ਕੇ ਇੱਕ ਦਿਨ ਪਹਿਲਾਂ ਹੀ ਜਾਣਕਾਰੀ ਦਿੱਤੀ ਸੀ।

ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੇ 303 ਸੀਟਾਂ ਜਿੱਤੀਆਂ ਸਨ ਜਦਕਿ ਕਾਂਗਰਸ ਨੇ 52 ਸੀਟਾਂ ਜਿੱਤੀਆਂ ਸਨ। ਕਾਂਗਰਸ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਹਾਸਲ ਕਰਨ ਲਈ ਲੋੜੀਂਦੀ ਗਿਣਤੀ ਇਕੱਠੀ ਨਹੀਂ ਕਰ ਸਕੀ ਸੀ।

ਆਗਾਮੀ ਸੰਸਦੀ ਚੋਣਾਂ ਨੂੰ ਵਿਰੋਧੀ ਗਠਜੋੜ ‘ਇੰਡੀਆ’ (ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ) ਲਈ ‘ਕਰੋ ਜਾਂ ਮਰੋ’ ਦੇ ਮੁਕਾਬਲੇ ਵਜੋਂ ਦੇਖਿਆ ਜਾ ਰਿਹਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments