Thursday, May 16, 2024
No menu items!
HomeChandigarhLok Sabha Elections 2024: ਪੰਜਾਬ ਦੇ ਮੁੱਖ ਚੋਣ ਅਫ਼ਸਰ ਵੱਲੋਂ ਚੋਣ ਪ੍ਰੋਗਰਾਮ...

Lok Sabha Elections 2024: ਪੰਜਾਬ ਦੇ ਮੁੱਖ ਚੋਣ ਅਫ਼ਸਰ ਵੱਲੋਂ ਚੋਣ ਪ੍ਰੋਗਰਾਮ ਜਾਰੀ

 

Lok Sabha Elections 2024: ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 (ਮੰਗਲਵਾਰ) ਨੂੰ ਜਾਰੀ ਕੀਤਾ ਜਾਣਾ ਤੈਅ- ਸਿਬਿਨ ਸੀ.

ਪੰਜਾਬ ਨੈੱਟਵਰਕ, ਚੰਡੀਗੜ੍ਹ

Lok Sabha Elections 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 (ਮੰਗਲਵਾਰ) ਨੂੰ ਜਾਰੀ ਕੀਤਾ ਜਾਣਾ ਤੈਅ ਹੋਇਆ ਹੈ।

ਨਾਮਜ਼ਦਗੀਆਂ ਲਈ ਅੰਤਿਮ ਮਿਤੀ 14 ਮਈ, 2024 (ਮੰਗਲਵਾਰ) ਨਿਰਧਾਰਤ ਕੀਤੀ ਗਈ ਹੈ ਜਦਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ। ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ।

ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ, ਜਦਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ 4 ਜੂਨ, 2024 (ਮੰਗਲਵਾਰ) ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ।

ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 16 ਮਾਰਚ, 2024 ਨੂੰ ਚੋਣ ਪ੍ਰੋਗਰਾਮ ਐਲਾਨੇ ਜਾਣ ਤੋਂ ਬਾਅਦ, ਪੰਜਾਬ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ (ਐਮ.ਸੀ.ਸੀ) ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।

ਇਹ ਆਦਰਸ਼ ਚੋਣ ਜਾਬਤਾ ਸਾਰੇ ਉਮੀਦਵਾਰਾਂ, ਰਾਜਨੀਤਿਕ ਪਾਰਟੀਆਂ, ਰਾਜ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ‘ਤੇ ਵੀ ਲਾਗੂ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਚੋਣ ਜਾਬਤੇ ਸਬੰਧੀ ਮੈਨੂਅਲ ਦੀ ਕਾਪੀ ਭਾਰਤੀ ਚੋਣ ਕਮਿਸ਼ਨ ਦੇ ਵੈੱਬਸਾਈਟ ਲਿੰਕ https://www.eci.gov.in/handbooks-manuals-modelchecklist ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁੱਖ ਸਕੱਤਰ ਰਾਹੀਂ ਮੁੱਖ ਮੰਤਰੀ, ਸਾਰੇ ਮੰਤਰੀਆਂ, ਸਪੀਕਰ, ਡਿਪਟੀ ਸਪੀਕਰ, ਸਾਰੇ ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ, ਸਕੱਤਰਾਂ, ਸਾਰੇ ਵਿਭਾਗਾਂ ਦੇ ਮੁਖੀਆਂ, ਪੰਜਾਬ ਦੇ ਸਾਰੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਅਥਾਰਟੀਆਂ ਦੇ ਚੇਅਰਮੈਨਾਂ ਅਤੇ ਮੈਨੇਜਿੰਗ ਡਾਇਰੈਕਟਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਦੀ ਇੰਨ- ਬਿੰਨ ਤੇ ਸਖਤੀ ਨਾਲ ਪਾਲਣਾ ਕੀਤੀ ਜਾ ਸਕੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments