Friday, March 1, 2024
No menu items!
HomeChandigarhLok Sabha Elections: ਸਕੂਲੀ ਬੱਚਿਆਂ ਨੂੰ ਚੋਣਾਂ ਤੋਂ ਪਹਿਲਾਂ ਵੱਡੀ ਰਾਹਤ, ਪੜ੍ਹੋ...

Lok Sabha Elections: ਸਕੂਲੀ ਬੱਚਿਆਂ ਨੂੰ ਚੋਣਾਂ ਤੋਂ ਪਹਿਲਾਂ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ

 

Lok Sabha Elections: ਚੋਣ ਕਮਿਸ਼ਨ ਦੇ ਵਲੋਂ ਚੋਣਾਂ ਤੋਂ ਪਹਿਲਾਂ ਸਕੂਲੀ ਬੱਚਿਆਂ ਤੇ ਹੋਰਨਾਂ ਛੋਟੇ ਬੱਚਿਆਂ ਨੁੰ ਵੱਡੀ ਰਾਹਤ 

ਪੰਜਾਬ ਨੈੱਟਵਰਕ, ਚੰਡੀਗੜ੍ਹ/ਨਵੀਂ ਦਿੱਲੀ-

Lok Sabha Elections: ਬਹੁਤ ਵਾਰ ਇਸ ਤਰ੍ਹਾਂ ਹੁੰਦਾ ਹੈ ਕਿ, ਜਦੋਂ ਚੋਣਾਂ ਦੇ ਦਿਨ ਆਉਂਦੇ ਹਨ ਤਾਂ ਸਿਆਸੀ ਪਾਰਟੀਆਂ ਜਿਆਦਾਤਰ ਸਕੂਲਾਂ ਦੇ ਬੱਚਿਆਂ ਨੂੰ ਆਪਣੀਆਂ ਰੈਲੀਆਂ ਤੇ ਮੀਟਿੰਗਾਂ ਵਿਚ ਸ਼ਾਮਲ ਕਰਵਾ ਕੇ, ਮੀਡੀਆ ਦੇ ਰੂ-ਬ-ਰੂ ਵੀ ਕਰਵਾਉਂਦੇ ਹਨ ਅਤੇ ਪ੍ਰਚਾਰ ਵੀ ਕਰਵਾਉਂਦੇ ਹਨ, ਪਰ ਹੁਣ ਅਜਿਹਾ ਨਹੀਂ ਹੋਵੇਗਾ। ਦਰਅਸਲ, ਚੋਣ ਕਮਿਸ਼ਨ ਦੇ ਵਲੋਂ ਚੋਣਾਂ ਤੋਂ ਪਹਿਲਾਂ ਸਕੂਲੀ ਬੱਚਿਆਂ ਤੇ ਹੋਰਨਾਂ ਛੋਟੇ ਬੱਚਿਆਂ ਨੁੰ ਵੱਡੀ ਰਾਹਤ ਦਿੱਤੀ ਹੈ।

ਚੋਣ ਕਮਿਸ਼ਨ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਖ਼ਤ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ, ਆਪਣੀਆਂ ਸਿਆਸੀ ਰੈਲੀਆਂ ਦੇ ਵਿਚ ਸਕੂਲੀ ਬੱਚਿਆਂ ਜਾਂ ਫਿਰ ਹੋਰਨਾਂ ਛੋਟੇ ਬੱਚਿਆਂ ਦੀ ਵਰਤੋਂ ਨਾ ਕੀਤੀ ਜਾਵੇ। ਚੋਣ ਕਮਿਸ਼ਨ ਨੇ ਇੱਥੋਂ ਤੱਕ ਕਿਹਾ ਹੈ ਕਿ, ਬੱਚੇ ਨੂੰ ਗੋਦੀ ਵਿਚ ਬਿਠਾਉਣ ਤੋਂ ਲੈ ਕੇ ਬੱਚੇ ਨੂੰ ਗੱਡੀ ਵਿਚ ਵੀ ਨਾ ਬਿਠਾਇਆ ਜਾਵੇ ਅਤੇ ਨਾ ਹੀ ਕਿਸੇ ਬੱਚੇ ਨੂੰ ਰੈਲੀਆਂ ਵਿਚ ਸ਼ਾਮਲ ਕੀਤਾ ਜਾਵੇ।

ਚੋਣ ਕਮਿਸ਼ਨ ਦੇ ਇਨ੍ਹਾਂ ਹੁਕਮਾਂ ਦੇ ਵਿਚ ਇਹ ਵੀ ਆਖਿਆ ਗਿਆ ਹੈ ਕਿ, ਕਿਸੇ ਵੀ ਰੂਪ ‘ਚ ਸਿਆਸੀ ਪ੍ਰਚਾਰ ਲਈ ਬੱਚਿਆਂ ਦੀ ਵਰਤੋਂ ਵੀ ਨਹੀਂ ਹੋਵੇਗੀ। ਇਨ੍ਹਾਂ ਹੁਕਮਾਂ ਵਿਚ ਬੱਚਿਆਂ ਦੇ ਮੂੰਹੋਂ ਕਵਿਤਾ, ਗੀਤ, ਬੋਲੇ ​​ਗਏ ਸ਼ਬਦ, ਸਿਆਸੀ ਪਾਰਟੀ ਜਾਂ ਉਮੀਦਵਾਰ ਦੇ ਚਿੰਨ੍ਹ ਦਾ ਪ੍ਰਦਰਸ਼ਨ ਸ਼ਾਮਲ ਹੈ।

ਕਿਸੇ ਸਿਆਸੀ ਆਗੂ ਦੀ ਨੇੜਤਾ ਵਿੱਚ ਬੱਚੇ ਦੇ ਨਾਲ ਉਸ ਦੇ ਮਾਤਾ-ਪਿਤਾ ਜਾਂ ਸਰਪ੍ਰਸਤ ਦੀ ਮੌਜੂਦਗੀ ਨੂੰ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਨਹੀਂ ਮੰਨਿਆ ਜਾਵੇਗਾ। ਸ਼ਰਤ ਇਹ ਹੈ ਕਿ ਬੱਚਾ ਸਿਆਸੀ ਪਾਰਟੀ ਦੀ ਕਿਸੇ ਵੀ ਚੋਣ ਪ੍ਰਚਾਰ ਗਤੀਵਿਧੀ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ।

ਦੱਸ ਦਈਏ ਕਿ, ਇਸੇ ਸਾਲ ਹੀ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਵੈਸੇ, ਇਸ ਵਾਰ ਚੋਣਾਂ ਕੁੱਝ ਵੱਖਰੇ ਮੂਡ ਵਿਚ ਹਨ, ਕਿਉਂਕਿ ਤਕਰੀਬਨ ਸਾਰੀਆਂ ਸਿਆਸੀ ਪਾਰਟੀਆਂ ਇੱਕ ਪਾਸੇ ਇੰਡੀਆ ਗੱਠਜੋੜ ਬਣਾ ਕੇ ਭਾਜਪਾ ਨੂੰ ਹਰਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਈ ਬੈਠੀਆਂ ਹਨ। ਪਰ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦੀਆਂ ਤਾਜ਼ਾ ਹਦਾਇਤਾਂ, ਉਨ੍ਹਾਂ ਲੀਡਰਾਂ ਨੂੰ ਜ਼ਰੂਰ ਝਟਕਾ ਦੇਣਗੀਆਂ, ਜਿਹੜੇ ਬੱਚਿਆਂ ਤੇ ਸਿਆਸਤ ਕਰਕੇ ਵੋਟਾਂ ਬਟੋਰਦੇ ਹਨ।

Image

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments