Thursday, May 16, 2024
No menu items!
HomePunjabLok sabha Elections: ਦਾਅਵੇ 400 ਪਾਰ ਦੇ, ਪਰ ਉਮੀਦਵਾਰ ਸਭ ਉਧਾਰ ਦੇ!

Lok sabha Elections: ਦਾਅਵੇ 400 ਪਾਰ ਦੇ, ਪਰ ਉਮੀਦਵਾਰ ਸਭ ਉਧਾਰ ਦੇ!

 

Lok sabha Elections: ਈ ਡੀ ਦੇ ਜੋਰ ‘ਤੇ ਆਪਣੀਆਂ ਵਿਰੋਧੀ ਪਾਰਟੀਆਂ ਨੂੰ ਡਰਾ ਧਮਕਾ ਪਹਿਲਾਂ ਭਾਜਪਾ ਵਿਚ ਸ਼ਾਮਿਲ ਕਰਵਾਇਆ ਜਾਂਦਾ, ਤੇ ਅਗਲੇ ਦਿਨ ਉਹਨਾਂ ਲੋਕਾਂ ਨੂੰ ਹੀ ਭਾਜਪਾ ਦੀ ਟਿਕਟ ਨਾਲ ਨਿਵਾਜਿਆ ਜਾਂਦਾ ਹੈ- ਕਾਂਗਰਸ ਆਗੂ 

ਪੰਜਾਬ ਨੈੱਟਵਰਕ, ਪਠਾਨਕੋਟ

Lok sabha Elections: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਭਾਜਪਾ ਦੇ ਉਸ ਦਾਅਵੇ ਦੀ ਖਿੱਲੀ ਉਡਾਉਂਦਿਆਂ ਕਿਹਾ ਨਾਅਰੇ 400 ਪਾਰ ਦੇ ਉਮੀਦਵਾਰ ਸਭ ਉਧਾਰ ਦੇ ਹਨ। ਉਹਨਾਂ ਨੇ ਕਿਹਾ ਕਿ ਦੇਸ਼ ਵਿਚੋਂ ਈ ਡੀ ਦੇ ਜੋਰ ‘ਤੇ ਆਪਣੀਆਂ ਵਿਰੋਧੀ ਪਾਰਟੀਆਂ ਨੂੰ ਡਰਾ ਧਮਕਾ ਕਿ ਪਹਿਲਾਂ ਭਾਜਪਾ ਵਿਚ ਸ਼ਾਮਿਲ ਕਰਵਾਇਆ ਜਾਂਦਾ ਹੈ ਤੇ ਅਗਲੇ ਦਿਨ ਉਹਨਾਂ ਲੋਕਾਂ ਨੂੰ ਹੀ ਭਾਜਪਾ ਦੀ ਟਿਕਟ ਨਾਲ ਨਿਵਾਜਿਆ ਜਾਂਦਾ ਹੈ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਸਕੂਲਾਂ-ਕਾਲਜਾਂ ਤੇ ਦਫ਼ਤਰਾਂ ‘ਚ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਕਿਸ਼ਨ ਚੰਦਰ ਮਹਾਜਨ ਨੇ ਕਿਹਾ ਕਿ ਦੇਸ਼ ਦੇ ਲੋਕ ਬੇਰੁਜ਼ਗਾਰੀ, ਮਹਿਗਾਈ  ਅਤੇ ਕਿਸਾਨ ਆਪਣੀਆਂ ਫਸਲਾਂ ਤੇ ਘੱਟੋ ਘੱਟ ਸਮਰਥਨ ਲੈ  ਮੁੱਲ ਲੈਣ ਲ‌ਈ( ਐਮ ਐਸ ਪੀ) ਲਗਾਤਾਰ ਅੰਦੋਲਨ ਕਰ ਰਹੇ ਹਨ ਅਤੇ ਹੁਣ ਤੱਕ 750 ਤੋਂ ਜ਼ਿਆਦਾ ਕਿਸਾਨ ਆਪਣੀਆਂ ਹੱਕੀ ਤੇ ਜਾਇਜ ਮੰਗਾਂ ਮਨਵਾਉਣ ਲ‌ਈ ਸ਼ਹਾਦਤ ਦਾ ਜਾਮ ਪੀ ਗਏ ਹਨ।

ਦੇਸ਼ ਦੇ ਲੋਕ ਫ਼ਿਰਕਾਪ੍ਰਸਤੀ ਦੀ ਚੱਕੀ ਵਿਚ ਪਿਸ ਰਹੇ ਹਨ ਗਰੀਬ ਵਰਗ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ। ਪੰਜਾਬ ਵਿਚ ਹੁਣ ਤੱਕ  ਭਾਜਪਾ ਵੱਲੋਂ ਐਲਾਨੇ ਗ‌ਏ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ, ਰਵਨੀਤ ਸਿੰਘ ਬਿੱਟੂ, ਸੁਸੀਲ ਕੁਮਾਰ ਰਿੰਕੂ ਸਣੇ ਸਿਰਫ ਇਕ ਉਮੀਦਵਾਰ ਨੂੰ ਛੱਡ ਬਾਕੀ ਸਭ ਉਧਾਰ ਦੇ ਉਮੀਦਵਾਰਾਂ ਦੇ ਆਸਰੇ 400 ਪਾਰ ਦੇ ਮੰਗੇਰੀ ਲਾਲ ਦੇ ਹੁਸੀਨ ਸੁਪਨੇ ਭਾਜਪਾ ਲੈ ਰਹੀ ਹੈ।

ਇਹ ਵੀ ਪੜ੍ਹੋ-Punjab News: ਪੰਜਾਬ ਦੇ ਸਰਕਾਰੀ ਅਧਿਆਪਕ ਹੋਏ ਲੱਖਾਂ ਦੇ ਕਰਜ਼ਾਈ, ਸਰਕਾਰ ਵੱਲੋਂ ਪੈਸੇ ਜਾਰੀ ਨਾ ਹੋਣ ਤੇ ਸਕੂਲ ਮੁਖੀ ਪ੍ਰੇਸ਼ਾਨ

ਇਕ ਜੂਨ ਵਾਲੇ ਦਿਨ ਪੰਜਾਬ ਦੇ ਬਹਾਦਰ ਲੋਕ ਭਾਜਪਾ ਦੇ ਉਮੀਦਵਾਰਾਂ ਖਾਸ ਕਰਕੇ ਦੋਗਲੇ ਕਿਰਦਾਰ ਵਾਲੇ ਲੋਕਾਂ ਦੀਆਂ ਜਮਾਨਤਾਂ ਜਬਤ ਕਰਵਾ ਭਾਜਪਾ ਦੇ 400 ਦੇ ਨਾਅਰਿਆਂ ਦੀ ਫੂਕ  ਕੱਢ ਦੇਣਗੇ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਬੜੀ ਸ਼ਾਨੋ ਸ਼ੌਕਤ ਨਾਲ ਪੰਜਾਬ ਵਿੱਚੋਂ ਲੋਕ ਸਭਾ ਚੋਣਾਂ ਦਾ ਕਿਲ੍ਹਾ ਫਤਹਿ ਕਰਨਗੇ ਤੇ ਭਾਜਪਾ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ ਦਾ ਜਵਾਬ ਪੂਰੀ ਸ਼ਿੱਦਤ ਨਾਲ ਦੇਣਗੇ।

ਉਹਨਾਂ ਅੱਗੇ ਕਿਹਾ ਕਿ ਭਾਜਪਾ ਲ‌ਈ ਔਖੇ ਟਾਈਮ ਆਪਣੀ ਜਾਨ ਜੋਖ਼ਮ ਵਿਚ ਪਾ ਕਿ ਕੰਮ ਕਰਨ ਵਾਲੇ ਆਗੂਆਂ ਅਤੇ ਕਾਰਜਕਰਤਾ ਨੂੰ  ਅੱਖੋਂ ਪਰੋਖੇ ਕਰਕੇ ਦੋਗਲੇ ਕਿਰਦਾਰ ਵਾਲੇ ਲੋਕਾਂ ਨੂੰ ਟਿਕਟ ਦੇਣੀ ਵੀ ਭਾਜਪਾ ਨੂੰ ਮਹਿੰਗੀ ਪਵੇਗੀ।

ਇਹ ਵੀ ਪੜ੍ਹੋ-ਹੁਣ ਵਿਦਿਆਰਥਣਾਂ ਨੂੰ ਮਾਹਵਾਰੀ (Periods) ਦੌਰਾਨ ਮਿਲਣਗੀਆਂ ਛੁੱਟੀਆਂ! ਨੋਟੀਫਿਕੇਸ਼ਨ ਜਾਰੀ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments