Friday, May 17, 2024
No menu items!
HomeChandigarhLok Sabha Elections: ਪੰਜਾਬ 'ਚ ਪੋਲਿੰਗ ਸਟਾਫ਼ ਨੂੰ ਮਾਣ ਭੱਤਾ ਦੇਣ ਬਾਰੇ...

Lok Sabha Elections: ਪੰਜਾਬ ‘ਚ ਪੋਲਿੰਗ ਸਟਾਫ਼ ਨੂੰ ਮਾਣ ਭੱਤਾ ਦੇਣ ਬਾਰੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ

 

Lok Sabha Elections: ਸਿਬਿਨ ਸੀ ਨੇ ਸਮੂਹ DCs ਨੂੰ ਮਹਿਲਾਵਾਂ ਅਤੇ ਦਿਵਿਆਂਗ ਸਟਾਫ਼ ਦੀ ਤਾਇਨਾਤੀ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਕਰਨ ਲਈ ਕਿਹਾ

ਪੰਜਾਬ ਨੈੱਟਵਰਕ, ਚੰਡੀਗੜ੍ਹ

Lok Sabha Elections: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਭਾਵ 1 ਜੂਨ ਨੂੰ ਜ਼ਿਆਦਾ ਗਰਮੀ ਹੋਣ ਸਬੰਧੀ ਕੀਤੀ ਗਈ ਭਵਿੱਖਬਾਣੀ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਗਰਮੀ ਤੋਂ ਬਚਾਅ ਲਈ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਢੁੱਕਵੇਂ ਕਦਮ ਚੁੱਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਇਹ ਵੀ ਪੜ੍ਹੋPSEB 8th and 12th Result 2024: PSEB 8ਵੀਂ ਅਤੇ 12ਵੀਂ ਜਮਾਤ ਦੇ ਅੱਜ ਸ਼ਾਮ 4 ਵਜੇ ਐਲਾਨੇਗਾ ਨਤੀਜੇ, ਇੰਝ ਕਰੋ ਚੈੱਕ

ਸਿਬਿਨ ਸੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮਹਿਲਾਵਾਂ ਅਤੇ ਦਿਵਿਆਂਗ ਸਟਾਫ਼ ਦੀ ਤਾਇਨਾਤੀ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ-Holiday News: ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

ਉਥੇ ਹੀ ਪੋਲਿੰਗ ਸਟਾਫ਼ ਨੂੰ ਮਾਣ ਭੱਤਾ ਦੇਣ ਬਾਰੇ ਵੀ ਚੋਣ ਕਮਿਸ਼ਨ ਨੇ ਵੱਡਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ, ਇਸ ਵਾਰ ਸਮੂਹ ਪੋਲਿੰਗ ਸਟਾਫ਼ ਨੂੰ ਸਮੇਂ ਸਿਰ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ, ਇਸ ਸਬੰਧੀ ਵੀ ਡੀਸੀਜ਼ ਨੂੰ ਆਦੇਸ਼ ਦੇ ਦਿੱਤੇ ਗਏ ਹਨ।

ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਪੋਲਿੰਗ ਸਟਾਫ਼ ਦੀ ਭਲਾਈ ਅਤੇ ਸਹੂਲਤ ਲਈ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਹੈ।

ਇਹ ਵੀ ਪੜ੍ਹੋBe careful! ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਇਸ ਦਿਨ, ਬੰਦ ਰਹਿਣਗੀਆਂ ਬੱਸਾਂ! ਜਾਣੋ ਵਜ੍ਹਾ

ਪੋਲਿੰਗ ਸਟਾਫ ਦੀ ਤਾਇਨਾਤੀ ਦੌਰਾਨ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛੋਟ ਵਾਲੀਆਂ ਸ਼੍ਰੇਣੀਆਂ ਨੂੰ ਧਿਆਨ ਵਿੱਚ ਰੱਖ ਕੇ ਫੈਸਲਾ ਲੈਣ ਲਈ ਕਿਹਾ ਗਿਆ ਹੈ।

ਦੱਸਣਯੋਗ ਹੈ ਕਿ ਮਹਿਲਾ ਸਟਾਫ਼ ਦੀ ਤਾਇਨਾਤੀ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾਣੀ ਹੈ। ਮੁੱਖ ਚੋਣ ਅਧਿਕਾਰੀ ਨੇ ਪੱਤਰ ਵਿੱਚ ਕਿਹਾ ਕਿ ਜਿੱਥੇ ਛੋਟੇ ਬੱਚੇ ਤੇ ਬਜ਼ੁਰਗ ਅਤੇ ਹੋਰ ਵਿਅਕਤੀ ਜਿਨ੍ਹਾਂ ਨੂੰ ਦੇਖਭਾਲ ਦੀ ਲੋੜ ਹੈ, ਦੀ ਡਿਊਟੀ ਸਬੰਧੀ ਮਾਮਲਿਆਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਸਿਬਿਨ ਸੀ ਨੇ ਅੱਗੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਡਿਊਟੀ ਸਟਾਫ਼ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਚੋਣ ਡਿਊਟੀ ’ਤੇ ਤਾਇਨਾਤ ਸਾਰੇ ਚੋਣ ਅਮਲੇ ਨੂੰ ਈ.ਡੀ.ਸੀ. (ਇਲੈਕਸ਼ਨ ਡਿਊਟੀ ਸਰਟੀਫਿਕੇਟ) ਅਤੇ ਪੀ.ਬੀ (ਪੋਸਟਲ ਬੈਲਟ) ਵਾਸਤੇ ਫਾਰਮ ਮੁਹੱਈਆ ਕਰਵਾਏ ਜਾਣ ਅਤੇ ਵੋਟਰ ਸੁਵਿਧਾ ਕੇਂਦਰਾਂ ਰਾਹੀਂ ਉਨ੍ਹਾਂ ਦੀ ਸਮੇਂ ਸਿਰ ਵੋਟਿੰਗ ਕਰਵਾਈ ਜਾਵੇ।

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments