ਵੀਰਵਾਰ, ਅਕਤੂਬਰ 10, 2024
No menu items!
HomePunjabLok Sabha Elections: ਲੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ...

Lok Sabha Elections: ਲੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਅੰਤਿਮ ਮਿਲਾਨ ਕੀਤਾ

Published On

 

Lok Sabha Elections: ਖਰਚਾ ਆਬਜ਼ਰਵਰ ਅਤੇ ਵਧੀਕ ਜ਼ਿਲਾ ਚੋਣ ਅਫਸਰ ਦੀ ਮੌਜੂਦਗੀ ਵਿੱਚ ਕੀਤਾ ਗਿਆ ਮਿਲਾਨ

ਦਲਜੀਤ ਕੌਰ, ਸੰਗਰੂਰ

Lok Sabha Elections: ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ-2024 ਵਿੱਚ ਲੋਕ ਸਭਾ ਹਲਕਾ 12-ਸੰਗਰੂਰ ਤੋਂ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਮਿਲਾਨ ਕਰਨ ਲਈ ਅੱਜ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੰਤਿਮ ਲੇਖਾ-ਜੋਖਾ ਮੀਟਿੰਗ ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਹੋਈ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਦੀ ਮੌਜੂਦਗੀ ਵਿੱਚ ਹੋਈ ਮੀਟਿੰਗ ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਨੁਮਾਇੰਦਿਆਂ ਅਤੇ ਖਰਚਿਆਂ ਸੰਬੰਧੀ ਤੈਨਾਤ ਨੋਡਲ ਅਫਸਰਾਂ ਵੱਲੋਂ ਦਰਜ ਕੀਤੇ ਚੋਣ ਖਰਚਾ ਸਟੇਟਮੈਂਟਾਂ ਦਾ ਮਿਲਾਨ ਕੀਤਾ ਗਿਆ।

ਇਸ ਮੌਕੇ ਡੀ.ਸੀ.ਐਫ.ਏ-ਕਮ- ਜ਼ਿਲ੍ਹਾ ਖਰਚਾ ਨਿਗਰਾਨ ਅਫਸਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਤਹਿਤ ਪਈਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਈ ਸੀ ਅਤੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਸ ਤੋਂ 26 ਦਿਨ ਬਾਅਦ ਅੱਜ, ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚੇ ਦੇ ਬਿੱਲ/ਵਾਊਚਰ ਅਤੇ ਬੈਂਕ ਸਟੇਟਮੈਂਟਾਂ, ਖਾਤੇ ਦੇ ਰਜਿਸਟਰਾਂ ਆਦਿ ਵਿੱਚ ਦਰਜ ਵੇਰਵੇ ਖਰਚਾ ਆਬਜ਼ਰਵਰ ਦੀ ਨਿਗਰਾਨੀ ਹੇਠ ਮਿਲਾਏ ਗਏ ਹਨ।

ਮੀਟਿੰਗ ਦੌਰਾਨ ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਸਮੇਤ ਖਰਚਾ ਨਿਗਰਾਨ ਸੈਲ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

RELATED ARTICLES
- Advertisment -

Most Popular

Recent Comments