Tuesday, March 5, 2024
No menu items!
HomeChandigarhMedical officer recruitment scam in Punjab, ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਦੇ ਹੁਕਮ

Medical officer recruitment scam in Punjab, ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਦੇ ਹੁਕਮ

 

Medical officer recruitment scam in Punjab: ਮੈਡੀਕਲ ਅਫਸਰ ਭਰਤੀ ਘੁਟਾਲਾ, ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

Medical officer recruitment scam in Punjab: ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵੱਲੋਂ 2008-09 ਦੌਰਾਨ ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਵਿੱਚ ਕੀਤੇ ਘੁਟਾਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਦੁਆਰਾ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੁਆਰਾ ਕੀਤੀ ਸਿਫ਼ਾਰਸ਼ ਅਨੁਸਾਰ ਰਾਜ ਸਰਕਾਰ ਨੂੰ ਪੁਲਿਸ ਵਿਭਾਗ ਰਾਹੀਂ ਅਜਿਹੇ ਕਸੂਰਵਾਰ ਉਮੀਦਵਾਰਾਂ ਖ਼ਿਲਾਫ਼ ਕਾਰਵਾਈ ਨੂੰ ਅੰਜਾਮ ਦੇਣ ਲਈ ਕਿਹਾ ਹੈ।

ਇਹ ਵੀ ਪੜ੍ਹੋ-ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ PSEB ਦੇ ਡੇਲੀਵੇਜ਼ ਮੁਲਾਜ਼ਮਾਂ ਨੇ ਹਿਲਾਈਆਂ ਮੈਨੇਜਮੈਂਟ ਦੀਆਂ ਚੂਲਾਂ!

ਇਸ ਤੋਂ ਬਾਅਦ, 19 ਦਸੰਬਰ, 2023 ਨੂੰ, ਸਿਹਤ ਅਤੇ ਪਰਿਵਾਰ ਭਲਾਈ ਦੇ ਸਕੱਤਰ ਨੇ ਪੁਲਿਸ ਨੂੰ ਇਸ ਬਾਰੇ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ, ਵਿਜੀਲੈਂਸ ਨੇ ਆਪਣੇ ਪਟਿਆਲਾ ਰੇਂਜ ਥਾਣੇ ਵਿੱਚ ਦੋ ਕੇਸ ਪਹਿਲਾਂ ਹੀ ਦਰਜ ਕੀਤੇ ਹੋਏ ਹਨ ਜਿੰਨਾਂ ਦੀ ਅਗਲੇਰੀ ਜਾਂਚ ਸਰਗਰਮੀ ਨਾਲ ਜਾਰੀ ਹੈ।

ਇਹ ਵੀ ਪੜ੍ਹੋ-Paper Leak Bill: ਵਿਦਿਆਰਥੀਆਂ ਦੇ ਪੇਪਰ ਲੀਕ ਹੋਣ ‘ਤੇ ਮਿਲੇਗੀ 10 ਸਾਲ ਦੀ ਸਜ਼ਾ! ਲੱਗੇਗਾ 1 ਕਰੋੜ ਦਾ ਜੁਰਮਾਨਾ, ਨਕਲ ਰੋਕਣ ਲਈ ਵੀ ਸਖ਼ਤ ਕਾਨੂੰਨ

ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘੁਟਾਲੇ ਦੀ ਜਾਂਚ ਲਈ ਹਾਈ ਕੋਰਟ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਮੈਡੀਕਲ ਖੇਤਰ ਵਿੱਚ ਬਤੌਰ ਸਮਾਜ ਸੇਵਕ ਕੰਮ ਕਰਨ ਦੇ ਫਰਜ਼ੀ ਸਰਟੀਫੀਕੇਟ ਪੇਸ਼ ਕਰਨ ਵਾਲੇ ਦੋਸ਼ੀ ਉਮੀਦਵਾਰਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 120-ਬੀ, 420, 468 ਅਤੇ 471 ਤਹਿਤ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਵਿਜੀਲੈਂਸ ਨੇ 15 ਦਸੰਬਰ, 2023 ਨੂੰ ਰਾਜ ਸਰਕਾਰ ਨੂੰ ਅਜਿਹੇ ਮੈਡੀਕਲ ਅਫਸਰਾਂ ਖਿਲਾਫ ਪੁਲੀਸ ਵਿਭਾਗ ਰਾਹੀਂ ਕੇਸ ਦਰਜ ਕਰਾਉਣ ਲਈ ਕਿਹਾ ਸੀ।

ਇਹ ਵੀ ਪੜ੍ਹੋLok Sabha Elections: ਸਕੂਲੀ ਬੱਚਿਆਂ ਨੂੰ ਚੋਣਾਂ ਤੋਂ ਪਹਿਲਾਂ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ

ਇਸ ਸਬੰਧੀ ਹੋਰ ਵੇਰਵੇ ਦਿੰਦੇ ਹੋਏ, ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ 14 ਦਸੰਬਰ, 2023 ਨੂੰ ਪ੍ਰਾਪਤ ਹੋਏ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਵਿਜੀਲੈਂਸ ਬਿਊਰੋ ਨੇ ਉਕਤ ਭਰਤੀ ਘੁਟਾਲੇ ਨਾਲ ਸਬੰਧਤ ਦੋ ਕੇਸ ਦਰਜ ਕੀਤੇ ਹਨ।

ਇਹ ਵੀ ਪੜ੍ਹੋ-Cyber Fraud: ਸਾਵਧਾਨ! ਅਧਿਆਪਕਾ ਨਾਲ ਲੱਖਾਂ ਰੁਪਏ ਦੀ ਆਨਲਾਈਨ ਠੱਗੀ

ਇਸ ਸਬੰਧ ਵਿੱਚ ਐਮ.ਓਜ਼ ਦੀ ਚੋਣ ਪ੍ਰਕਿਰਿਆ ਦੌਰਾਨ ਸਾਜ਼ਿਸ਼ ਰਚਣ ਅਤੇ ਪੇਸ਼ਵਰਾਨਾ ਬੇਨਿਯਮੀਆਂ ਕਰਨ ਵਾਲੇ ਪੀਪੀਐਸਸੀ ਦੇ ਤੱਤਕਾਲੀ ਮੈਂਬਰਾਂ ਦੇ ਖਿਲਾਫ ਐਫਆਈਆਰ ਨੰਬਰ 45 ਮਿਤੀ 18 ਦਸੰਬਰ, 2023 ਨੂੰ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਪਟਿਆਲਾ ਰੇਂਜ ਵਿਖੇ, ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(2) ਅਤੇ ਆਈਪੀਸੀ ਦੀਆਂ ਧਾਰਾਵਾਂ 409 ਅਤੇ 120 ਬੀ ਦੇ ਤਹਿਤ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ-ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਟੈੱਟ ਪਾਸ ਬੇਰੁਜ਼ਗਾਰ ਡੀਪੀਈ ਅਧਿਆਪਕ ਯੂਨੀਅਨ ਦੀ ਮੀਟਿੰਗ ਬੇਸਿੱਟਾ

ਇਸ ਤੋਂ ਇਲਾਵਾ, ਇੱਕ ਹੋਰ ਐਫਆਈਆਰ ਨੰਬਰ 46 ਮਿਤੀ 18 ਦਸੰਬਰ 2023 ਨੂੰ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਪਟਿਆਲਾ ਰੇਂਜ ਵਿਖੇ ਪੀਪੀਐਸਸੀ ਦੇ ਤਤਕਾਲੀ ਮੈਂਬਰ ਡਾ. ਸਤਵੰਤ ਸਿੰਘ ਮੋਹੀ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ) ਅਤੇ 13(2) ਤਹਿਤ ਵੀ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ-Chandigarh: ਸਕੂਲਾਂ ਦਾ ਸਮਾਂ ਬਦਲਿਆ

ਬੁਲਾਰੇ ਨੇ ਖੁਲਾਸਾ ਕੀਤਾ ਕਿ ਸੀਨੀਅਰ ਸੁਪਰਡੈਂਟ ਆਫ ਪੁਲਿਸ, ਵਿਜੀਲੈਂਸ ਬਿਊਰੋ, ਰੇਂਜ ਪਟਿਆਲਾ ਦੀ ਨਿਗਰਾਨੀ ਵਾਲੀ ਐਸ.ਆਈ.ਟੀ, ਦੋਵਾਂ ਮਾਮਲਿਆਂ ਦੀ ਸਰਗਰਮੀ ਨਾਲ ਅਗਲੇਰੀ ਜਾਂਚ ਕਰ ਰਹੀ ਹੈ। ਐਫਆਈਆਰ ਨੰਬਰ 45/2023 ਵਿੱਚ ਡਾ: ਸਤਵੰਤ ਸਿੰਘ ਮੋਹੀ ਨੂੰ 19 ਦਸੰਬਰ, 2023 ਨੂੰ ਵਿਜੀਲੈਂਸ ਬਿਊਰੋ ਦੁਆਰਾ ਗ੍ਰਿਫਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ-Weather Alert: ਮੌਸਮ ਵਿਭਾਗ ਵਲੋਂ ਪੰਜਾਬ ‘ਚ ਭਾਰੀ ਮੀਂਹ ਤੇ ਗੜੇਮਾਰੀ ਦੀ ਚੇਤਾਵਨੀ

ਇਸ ਕੇਸ ਦੇ ਤਿੰਨ ਹੋਰ ਦੋਸ਼ੀਆਂ ਡੀ.ਐਸ. ਮਾਹਲ, ਰਵਿੰਦਰ ਕੌਰ ਅਤੇ ਅਨਿਲ ਸਰੀਨ ਨੂੰ ਹਾਈਕੋਰਟ ਨੇ ਗ੍ਰਿਫਤਾਰੀ ਤੋਂ ਅੰਤਰਿਮ ਸੁਰੱਖਿਆ ਦਿੰਦਿਆਂ ਵਿਜੀਲੈਂਸ ਜਾਂਚ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਹਨ। ਸਿੱਟੇ ਵਜੋਂ ਉਕਤ ਸਾਰੇ ਮੁਲਜ਼ਮ ਸ਼ਾਮਲ ਤਫ਼ਤੀਸ਼ ਹੋ ਚੁੱਕੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments