Friday, March 1, 2024
No menu items!
HomeEducationਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ ਅਕਾਦਮਿਕ ਕੌਂਸਲ ਦੇ ਮੈਂਬਰ ਡਾ. ਕਲਸੀ...

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ ਅਕਾਦਮਿਕ ਕੌਂਸਲ ਦੇ ਮੈਂਬਰ ਡਾ. ਕਲਸੀ ਨਾਮਜ਼ਦ

 

PSEB- ਡਾਕਟਰ ਪਰਮਜੀਤ ਸਿੰਘ ਕਲਸੀ ਭਾਰਤ ਸਰਕਾਰ ਵਿੱਚ ਆਲ ਇੰਡੀਆ ਕੌਂਸਲ ਆਫ ਟੈਕਨੀਕਲ ਐਜੂਕੇਸ਼ਨ ਦੀ ਨੈਸ਼ਨਲ ਅਵਾਰਡ ਦੀ ਮੁੱਢਲੀ ਸਕਰੀਨਿੰਗ ਕਮੇਟੀ (ਪੰਜਾਬੀ) ਦੇ ਚੇਅਰਮੈਨ ਵੀ ਰਹਿ ਚੁੱਕੇ ਹਨ

ਰੋਹਿਤ ਗੁਪਤਾ, ਗੁਰਦਾਸਪੁਰ/ਬਟਾਲਾ

ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਮੋਹਾਲੀ ਦੇ ਚੇਅਰਪਰਸਨ ਡਾ. ਸਤਬੀਰ ਬੇਦੀ, ਸੇਵਾ-ਮੁਕਤ ਆਈ.ਏ.ਐੱਸ. ਦੇ ਹੁਕਮਾਂ ਅਨੁਸਾਰ ਸਾਹਿਤ, ਸਿੱਖਿਆ ਤੇ ਭਾਸ਼ਾ ਦੇ ਖੇਤਰ ਵਿੱਚ ਵਡਮੁੱਲੀਆਂ ਪ੍ਰਾਪਤੀਆਂ ਕਰਨ ਵਾਲੇ ਵਿਦਵਾਨ ਡਾ. ਪਰਮਜੀਤ ਸਿੰਘ ਕਲਸੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਕਾਦਮਿਕ ਕੌਂਸਲ ਦਾ ਮੈਂਬਰ ਨਾਮਜ਼ਦ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਡਾ. ਕਲਸੀ ਸਕੂਲ, ਕਾਲਜ ਤੇ ਯੂਨੀਵਰਸਿਟੀ ਵਿੱਚ 22 ਸਾਲ ਤੋਂ ਵੱਧ ਸਮਾਂ ਪੜ੍ਹਾਉਣ ਵਾਲੇ, ਸੱਤ ਸਾਲ ਤੋਂ ਵੱਧ ਸਮਾਂ ਪ੍ਰਬੰਧਕੀ ਅਧਿਕਾਰੀ, 22 ਤੋਂ ਵੱਧ ਕਿਤਾਬਾਂ ਬਤੌਰ ਆਲੋਚਕ, ਲੇਖਕ ਲਿਖਣ ਵਾਲੇ, ਅਨੇਕਾਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੀਆਂ ਕਾਨਫ਼ਰੰਸ ਵਿੱਚ ਭਾਗੀਦਾਰੀ ਕਰਨ ਵਾਲੇ ਅਜਿਹੇ ਅਧਿਕਾਰੀ ਹਨ, ਜਿਨ੍ਹਾਂ ਨੂੰ ਛੋਟੀ ਉਮਰੇ ਪੰਜਾਬ ਸਰਕਾਰ ਵੱਲੋਂ ਰਾਜ ਪੁਰਸਕਾਰ ਅਤੇ ਭਾਰਤ ਸਰਕਾਰ ਵੱਲੋਂ ਰਾਸ਼ਟਰਪਤੀ ਪੁਰਸਕਾਰ ਤੱਕ ਮਿਲ ਚੁੱਕੇ ਹਨ।

ਇਹ ਵੀ ਦੱਸਣਾ ਬਣਦਾ ਹੈ ਕਿ ਡਾਕਟਰ ਪਰਮਜੀਤ ਸਿੰਘ ਕਲਸੀ ਭਾਰਤ ਸਰਕਾਰ ਵਿੱਚ ਆਲ ਇੰਡੀਆ ਕੌਂਸਲ ਆਫ ਟੈਕਨੀਕਲ ਐਜੂਕੇਸ਼ਨ ਦੀ ਨੈਸ਼ਨਲ ਅਵਾਰਡ ਦੀ ਮੁੱਢਲੀ ਸਕਰੀਨਿੰਗ ਕਮੇਟੀ (ਪੰਜਾਬੀ) ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਇਸ ਸਮੇਂ ਡਾ. ਪਰਮਜੀਤ ਸਿੰਘ ਕਲਸੀ ਜ਼ਿਲ੍ਹਾ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਬਤੌਰ ਜ਼ਿਲ੍ਹਾ ਭਾਸ਼ਾ ਅਫ਼ਸਰ ਡਿਊਟੀ ਨਿਭਾ ਰਹੇ ਹਨ।

ਪੰਜਾਬੀ ਜਗਤ ਦੇ ਨਾਮੀ ਸ਼ਾਇਰ ਗੁਰਭਜਨ ਗਿੱਲ, ਉਸਤਾਦ ਗ਼ਜ਼ਲਗੋ ਸੁਲੱਖਣ ਸਰਹੱਦੀ, ਸ਼੍ਰੋਮਣੀ ਪੰਜਾਬੀ ਕਵੀ ਡਾ. ਰਵਿੰਦਰ, ਸ਼੍ਰੋਮਣੀ ਪੰਜਾਬੀ ਆਲੋਚਕ ਡਾਕਟਰ ਅਨੂਪ ਸਿੰਘ, ਉੱਘੇ ਸਿੱਖਿਆ ਸ਼ਾਸਤਰੀ ਕਸ਼ਮੀਰ ਸਿੰਘ ਖੁੰਡਾ, ਪੰਜਾਬ ਦੀ ਸਟੇਟ ਤੇ ਨੈਸ਼ਨਲ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਪ੍ਰਸੰਨਤਾ ਦੇ ਸੂਬਾ ਪ੍ਰਧਾਨ ਰੌਸ਼ਨ ਖੇੜਾ, ਜਗਤ ਪੰਜਾਬੀ ਸਭਾ ਕੈਨੇਡਾ ਦੇ ਅੰਤਰਰਾਸ਼ਟਰੀ ਵਿਦਵਾਨ ਅਜਾਇਬ ਸਿੰਘ ਚੱਠਾ, ਅਮਰੀਕਾ ਤੋਂ ਨੈਸ਼ਨਲ ਅਵਾਰਡੀ ਸਤਨਾਮ ਸਿੰਘ ਸੇਖੋਂ, ਮਕਬੂਲ ਗਾਇਕ ਨਛੱਤਰ ਗਿੱਲ, ਸੰਵੇਦਨਾ ਦੇ ਸੰਜੀਦਾ ਗਾਇਕ ਹਰਭਜਨ ਸ਼ੇਰਾ, ਲਖਵਿੰਦਰ ਸਿੰਘ ਲੱਖਾ ਸਲੇਮਪੁਰੀ ਯੂਕੇ, ਸਟੇਟ ਐਵਾਰਡੀ ਗੁਰਮੀਤ ਸਿੰਘ ਭੋਮਾ ਆਦਿ ਵਿਦਵਾਨ ਹਸਤੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments