Saturday, April 20, 2024
No menu items!
HomePunjabBig Scam: ਪੰਜਾਬ 'ਚ ਲੱਖਾਂ ਰੁਪਏ ਦੀ ਕਣਕ ਦਾ ਘੁਟਾਲਾ!

Big Scam: ਪੰਜਾਬ ‘ਚ ਲੱਖਾਂ ਰੁਪਏ ਦੀ ਕਣਕ ਦਾ ਘੁਟਾਲਾ!

 

Big Scam: ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਨੈੱਟਵਰਕ, ਚੰਡੀਗੜ੍ਹ

Big Scam: ਪੰਜਾਬ ਵਿਚ ਲੱਖਾਂ ਰੁਪਏ ਦੀ ਕਣਕ ਦੇ ਘੁਟਾਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਪਠਾਨਕੋਟ ਦੇ ਨਾਲ ਜੁੜਿਆ ਦੱਸਿਆ ਜਾਂਦਾ ਹੈ। ਵਿਜੀਲੈਂਸ ਨੇ ਇਸ ਮਾਮਲੇ ਵਿਚ ਹੁਣ ਵੱਡੀ ਕਾਰਵਾਈ ਵੀ ਕੀਤੀ ਹੈ।

ਜਾਣਕਾਰੀ ਮੁਤਾਬਿਕ, ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ ਵੱਲੋਂ ਅਲਾਟ ਕੀਤੇ ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ ਕੁੱਲ 2079 ਕੁਇੰਟਲ ਤੋਂ ਵੱਧ ਕਣਕ ਦੇ ਸਟਾਕ ਦੀ ਦੁਰਵਰਤੋਂ ਕੀਤੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ।

ਉਹਨਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਤੇ ਆਈ.ਪੀ.ਸੀ ਦੀ ਧਾਰਾ 409 ਤਹਿਤ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਐਫ਼.ਆਈ.ਨੰਬਰ 14 ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments