Friday, May 17, 2024
No menu items!
HomePunjabMohali News: ਤਰਕਸ਼ੀਲ ਆਗੂਆਂ ਖ਼ਿਲਾਫ਼ ਕੇਸ ਫੌਰੀ ਤੌਰ 'ਤੇ ਰੱਦ ਕਰਨ ਦੀ...

Mohali News: ਤਰਕਸ਼ੀਲ ਆਗੂਆਂ ਖ਼ਿਲਾਫ਼ ਕੇਸ ਫੌਰੀ ਤੌਰ ‘ਤੇ ਰੱਦ ਕਰਨ ਦੀ ਮੰਗ

 

Mohali News: ਭਾਰਤੀ ਦੰਡਵਾਲੀ ‘ਚੋਂ ਜਮਹੂਰੀ ਅਧਿਕਾਰਾਂ ਵਿਰੋਧੀ ਧਾਰਾਵਾਂ 295 ਅਤੇ 295 – ਏ ਨੂੰ ਰੱਦ ਕੀਤਾ ਜਾਵੇ

ਪੰਜਾਬ ਨੈੱਟਵਰਕ, ਮੋਹਾਲੀ

Mohali News: ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪੰਜਾਬ ਪੁਲੀਸ ਵਲੋਂ ਤਰਕਸ਼ੀਲ ਆਗੂ ਭੁਪਿੰਦਰ ਫੌਜੀ ਅਤੇ ਤਰਕਸ਼ੀਲ ਚਿੰਤਕ ਅਤੇ ਲੇਖਕ ਸੁਰਜੀਤ ਦੌਧਰ ਦੇ ਖਿਲਾਫ ਤੱਥਾਂ ਦੀ ਜਾਂਚ ਪੜਤਾਲ ਕੀਤੇ ਬਗੈਰ 295 ਅਤੇ 295 ਏ ਤਹਿਤ ਕੇਸ ਦਰਜ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਗੈਰ ਜਮਹੂਰੀ ਕਾਰਵਾਈ ਨੂੰ ਹਿੰਦੂਤਵੀ ਸੰਗਠਨਾਂ ਦੇ ਦਬਾਅ ਹੇਠ ਤਰਕਸ਼ੀਲ ਕਾਰਕੁਨਾਂ, ਲੇਖਕਾਂ ਅਤੇ ਜਮਹੂਰੀ ਅਧਿਕਾਰਾਂ ਦੇ ਕਾਰਕੁਨਾਂ ਖਿਲਾਫ ਇਕ ਗਿਣੀ ਮਿੱਥੀ ਸਾਜਿਸ਼ ਦੱਸਿਆ ਹੈ ਅਤੇ ਦੋਵਾਂ ਆਗੂਆਂ ਦੇ ਖਿਲਾਫ ਦਰਜ ਕੇਸਾਂ ਨੂੰ ਬਿਨਾਂ ਸ਼ਰਤ ਫੋਰੀ ਰੱਦ ਕਰਨ ਦੀ ਜੋਰਦਾਰ ਮੰਗ ਕੀਤੀ ਹੈ। ਤਰਕਸ਼ੀਲ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਅਜਿਹਾ ਨਾ ਹੋਣ ਦੀ ਸੂਰਤ ਵਿਚ ਪੰਜਾਬ ਦੀਆਂ ਸਮੁੱਚੀਆਂ ਤਰਕਸ਼ੀਲ, ਅਗਾਂਹਵਧੂ, ਜਮਹੂਰੀ ਅਤੇ ਇਨਸਾਫ਼ ਪਸੰਦ ਜਨਤਕ ਜੱਥੇਬੰਦੀਆਂ ਵੱਲੋਂ ਸਾਂਝੇ ਮੰਚ ਹੇਠ ਸਮੁੱਚੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਇਸ ਸਬੰਧੀ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਮੋਹਾਲੀ ਦੇ ਜਥੇਬੰਦਕ ਮੁਖੀ ਲੈਕਚਰਾਰ ਸੁਰਜੀਤ ਸਿੰਘ ਅਤੇ ਸੂਬਾ ਕਮੇਟੀ ਆਗੂ ਜਸਵੰਤ ਮੋਹਾਲੀ, ਮੀਡਿਆ ਮੁਖੀ ਡਾ. ਮਜੀਦ ਆਜ਼ਾਦ ਨੇ ਇਕ ਵਿਸ਼ੇਸ਼ ਮੀਟਿੰਗ ਉਪਰੰਤ ਤਰਕਸ਼ੀਲ ਲਾਇਬ੍ਰੇਰੀ ਬਲੌਂਗੀ ਤੋਂ ਜਾਰੀ ਇਕ ਬਿਆਨ ਵਿਚ ਦੋਸ਼ ਲਾਇਆ ਕਿ ਪੁਲੀਸ ਵਲੋਂ ਅਕਸਰ ਤੱਥਾਂ ਦੀ ਜਾਂਚ ਪੜਤਾਲ ਕੀਤੇ ਬਗੈਰ ਹੀ ਸਮਾਜ ਨੂੰ ਚੇਤਨ ਕਰਨ ਵਾਲੇ ਅਗਾਂਹਵਧੂ ਲੇਖਕਾਂ, ਪੱਤਰਕਾਰਾਂ ਅਤੇ ਸਮਾਜਿਕ ਕਾਰਕੁਨਾਂ ਖਿਲਾਫ ਧਾਰਾ 295-ਏ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਪੁਲੀਸ ਦੀ ਅਜਿਹੀ ਕਾਰਵਾਈ ਭਾਰਤੀ ਸੰਵਿਧਾਨ ਦੀ ਧਾਰਾ 19 ਤਹਿਤ ਮਿਲੇ ਨਾਗਰਿਕਾਂ ਦੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੇ ਬੁਨਿਆਦੀ ਹੱਕ ਦੀ ਸਿੱਧੀ ਉਲੰਘਣਾ ਹੈ। ਤਰਕਸ਼ੀਲ ਸੁਸਾਇਟੀ ਲੰਬੇ ਸਮੇਂ ਤੋਂ ਅੰਧਵਿਸ਼ਵਾਸ਼ਾਂ, ਰੂੜੀਵਾਦ, ਬਾਬਾਵਾਦ ਅਤੇ ਫਿਰਕਾਪ੍ਰਸਤੀ ਦੇ ਖਿਲਾਫ ਵਿਗਿਆਨਕ ਵਿਚਾਰਧਾਰਾ ਰਾਹੀਂ ਸਮਾਜ ਨੂੰ ਚੇਤਨ ਕਰਨ ਵਿੱਚ ਲੱਗੀ ਹੋਈ ਹੈ।

ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਜੋਰਦਾਰ ਮੰਗ ਕੀਤੀ ਕਿ ਵਿਗਿਆਨਕ ਵਿਚਾਰਧਾਰਾ ਦੇ ਪ੍ਰਚਾਰ ਪ੍ਰਸਾਰ ਅਤੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੇ ਜਮਹੂਰੀ ਅਧਿਕਾਰਾਂ ਦੀ ਖ਼ਿਲਾਫ਼ ਵਰਜ਼ੀ ਕਰਦੀਆਂ ਧਾਰਾਵਾਂ 295 ਅਤੇ 295 – ਏ ਨੂੰ ਭਾਰਤੀ ਦੰਡਵਾਲੀ ਚੋਂ ਮੁੱਢਲੇ ਪੱਧਰ ਤੇ ਰੱਦ ਕੀਤਾ ਜਾਵੇ। ਇਸ ਮੌਕੇ ਜਰਨੈਲ ਕਰਾਂਤੀ, ਸਮਸ਼ੇਰ ਚੋਟੀਆਂ, ਗੁਰਤੇਜ ਸਿੰਘ, ਗੋਰਾ ਹੁਸ਼ਿਆਰਪੁਰ, ਸਤਨਾਮ ਆਜ਼ਾਦ, ਜਸਵਿੰਦਰ ਸਿੰਘ ਆਦਿ ਵੀ ਹਾਜਰ ਸਨ।

 

RELATED ARTICLES
- Advertisment -

Most Popular

Recent Comments