Thursday, May 16, 2024
No menu items!
HomeEducationਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ ਨੈਸ਼ਨਲ ਵੋਟਰ ਦਿਵਸ ਤੇ ਗਣਤੰਤਰ ਦਿਵਸ...

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ‘ਚ ਨੈਸ਼ਨਲ ਵੋਟਰ ਦਿਵਸ ਤੇ ਗਣਤੰਤਰ ਦਿਵਸ ਮਨਾਇਆ

 

ਪੰਜਾਬ ਨੈੱਟਵਰਕ, ਫ਼ਿਰੋਜ਼ਪੁਰ—

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਿਰੋਜ਼ਪੁਰ ਵਿਖੇ ਪ੍ਰਿੰਸੀਪਲ ਜਗਦੀਪ ਪਾਲ ਸਿੰਘ ਦੀ ਅਗਵਾਈ ਹੇਠ ਸਕੂਲ ਵਿੱਚ ਨੈਸ਼ਨਲ ਵੋਟਰ ਦਿਵਸ ਅਤੇ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਸਕੂਲ ਦੇ ਸਟਾਫ਼ ਵਿਹੜੇ ਵਿੱਚ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾ ਵੱਲੋਂ ਸ਼ਮੂਲੀਅਤ ਕੀਤੀ ਗਈ ਅਤੇ ਇਸ ਦੇ ਮੰਗ ਸੰਚਾਲਨ ਸ਼੍ਰੀਮਤੀ ਹਰਜਿੰਦਰ ਕੋਰ, ਅਤੇ ਸ਼੍ਰੀਮਤੀ ਨੀਤਿਮਾ ਸ਼ਰਮਾ ਵੱਲੋਂ ਕੀਤਾ ਗਿਆ।

ਜਿਸ ਵਿੱਚ ਸ਼੍ਰੀਮਤੀ ਰਜਿੰਦਰ ਕੋਰ ਲੈਕਚਰਾਰ ਵੱਲੋਂ ਨੈਸ਼ਨਲ ਵੋਟਰ ਦਿਵਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿਦੇ ਹੋਏ ਦੱਸਿਆ ਕਿ 25 ਜਨਵਰੀ ਨੂੰ ਹਰ ਸਾਲ ਵੋਟਰ ਦਿਵਸ ਵੱਜੋ ਮਨਾਇਆ ਜਾਂਦਾ ਹੈ, ਕਿਉਂਕਿ ਇਸ ਦਿਨ ਇਲੈੱਕਸ਼ਨ ਕਮਿਸ਼ਨ ਆਫ਼ ਇੰਡੀਆ ਦਾ ਜਨਮ ਹੋਇਆ, ਸ਼੍ਰੀਮਤੀ ਪ੍ਰਤਿਭਾ ਪਾਟਿਲ ਰਾਸ਼ਟਰਪਤੀ ਜੀ ਨੇ 2011 ਵਿੱਚ ਇਸ ਦਿਨ ਨੂੰ ਨੈਸ਼ਨਲ ਵੋਟਰ ਦਿਵਸ ਵੱਜੋ ਮਨਾਉਣ ਦੀ ਸਹਿਮਤੀ ਦਿੱਤੀ ਗਈ। ਇਸ ਦਾ ਮੁੱਖ ਮਹੱਤਵ ਹਰ ਯੂਥ ਦਾ ਇਲੈਕਟੋਰਲ ਪ੍ਰੋਸੈਸ ਵਿੱਚ ਭਾਗ ਲੈਣਾ ਯਕੀਨੀ ਬਣਾਇਆ ਜਾਵੇ।

ਇਸ ਸਾਲ ਨੈਸ਼ਨਲ ਵੋਟਰ ਦਿਵਸ ਦਾ ਮੁੱਖ ਥੀਮ ਹੈ ਨਥਿੰਗ ਲਾਇਕ ਵੋਟਿੰਗ ਆਈ ਵੋਟ ਫ਼ਾਰ ਸਿ਼ਓਰ, ਜਿਸ ਦਾ ਮੁੱਖ ਉਦੇਸ਼ ਹਰ ਇੱਕ ਲਈ ਵੋਟਰ ਦਾ ਵੋਟਾਂ ਵਿੱਚ ਭਾਗ ਲੈਣਾ ਜ਼ਰੂਰੀ ਹੈ।ਇਸ ਮੌਕੇ ਵਿਦਿਆਰਥੀਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏੇ। ਇਸ ਉਪਰੰਤ ਗਣਤੰਤਰ ਦਿਵਸ ਬਾਰੇ ਸ਼੍ਰੀਮਤੀ ਇੰਦਰਜੀਤ ਕੋਰ ਨੇ ਦੱਸਿਆ ਕਿ 26 ਜਨਵਰੀ ਗਣਤੰਤਰ ਦਿਵਸ ਇੱਕ ਸਾਲਾਨਾ ਰਾਸ਼ਟਰੀ ਤਿਉਹਾਰ ਦੇ ਰੂਪ ਵਿੱਚ ਹਰ ਜਿ਼ਲੇ ਅਤੇ ਸਟੇਟ ਪੱਧਰ ਤੇ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ।

ਇਹ ਦਿਨ ਭਾਰਤ ਦੇ ਸਾਰੇ ਨਾਗਰਿਕਾਂ ਲਈ ਬਹੁਤ ਮਹੱਤਵ ਰੱਖਦਾ ਹੈ। ਇਸ ਦਿਨ ਭਾਰਤ 26 ਜਨਵਰੀ 1950 ਨੂੰ ਇੱਕ ਪ੍ਰਭੂਸੱਤਾ ਸੰਪੰਨ ਗਣਤੰਤਰ ਦਿਵਸ ਦੇਸ਼ ਬਣ ਗਿਆ। ਇਹ ਦਿਨ ਭਾਰਤ ਦੀ ਆਬਾਦੀ ਗਠਨ ਕਰਨ ਵਾਲੇ ਸਾਰੇ ਭਾਈਚਾਰਿਆ ਵਿੱਚ ਬਰਾਬਰੀ, ਨਿਆਂ ਅਤੇ ਸਦਭਾਵਨਾ ਦੇ ਉੱਤਮ ਆਦਰਸ਼ਾਂ ਦੀ ਪੂਰਤੀ ਵੱਲ ਅਗਵਾਈ ਕਰਦਾ ਹੈ। ਸਾਡੇ ਦੇਸ਼ ਦੇ ਪਹਿਲੇ ਰਾਸ਼ਟਰਪਤੀ ਡਾ. ਰਜਿੰਦਰ ਪ੍ਰਸਾਦ ਨੇ 26 ਜਨਵਰੀ 1950 ਨੂੰ 21 ਤੋਪਾ ਦੀ ਸਲਾਮੀ ਦੇ ਨਾਲ ਤਿਰੰਗਾ ਲਹਿਰਾ ਕੇ ਭਾਰਤ ਨੂੰ ਪੂਰਨ ਤੋਰ ਤੇ ਗਣਤੰਤਰ ਐਲਾਨਿਆ ਸੀ। ਇਹ ਹਰ ਸਾਲ 26 ਜਨਵਰੀ 1950 ਨੂੰ ਦੇਸ਼ ਦੀ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ।

ਇਸ ਉਪਰੰਤ ਪ੍ਰਿੰਸੀਪਲ ਜਗਦੀਪ ਪਾਲ ਸਿੰਘ ਨੇ ਦੱਸਿਆ ਕਿ ਹਰ ਉਹ ਵਿਦਿਆਰਥੀ ਜਿਸ ਦੀ ਉਮਰ 18 ਸਾਲ ਹੈ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋ ਕਰੇ। ਜਿਸ ਨਾਲ ਦੇਸ਼ ਨੂੰ ਚਲਾਉਣ ਵਾਲੇ ਯੋਗ ਨੇਤਾ ਦੀ ਚੋਣ ਹੋ ਸਕੇ ਅਤੇ ਦੇਸ਼ ਲਈ ਪੰਜ ਸਾਲਾ ਯੋਜਨਾ ਬਣਾ ਕੇ ਦੇਸ਼ ਨੂੰ ਤੱਰਕੀ ਵੱਲ ਲੈ ਕੇ ਜਾਣ। ਇਸ ਦੇ ਨਾਲ ਗਣਤੰਤਰ ਦਿਵਸ ਜੋ ਡਾ. ਬੀਮਰਾਓ ਅੰਬੇਦਕਰ ਦੁਆਰਾ ਬਣਾਏ ਨਿਯਮਾਂ ਨੂੰ ਦੇਸ਼ ਵਿੱਚ ਲਾਗੂ ਕਰਨਾ ਹਰ ਨਾਗਰਿਕ ਦਾ ਹੱਕ ਹੈ, ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਤੇ ਮਹੇਸ਼ ਕੁਮਾਰ, ਲਖਵਿੰਦਰ ਸਿੰਘ, ਰਾਕੇਸ਼ ਗਰੋਵਰ, ਜਸਬੀਰ ਕੋਰ, ਨਵਪ੍ਰੀਤ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments