Friday, April 19, 2024
No menu items!
HomeChandigarhSidhu MooseWala ਦੇ ਛੋਟੇ ਭਰਾ ਨੂੰ ਲੈ ਕੇ ਨਵਾਂ ਵਿਵਾਦ! ਬਲਕੌਰ ਸਿੰਘ...

Sidhu MooseWala ਦੇ ਛੋਟੇ ਭਰਾ ਨੂੰ ਲੈ ਕੇ ਨਵਾਂ ਵਿਵਾਦ! ਬਲਕੌਰ ਸਿੰਘ ਨੇ ਕਿਹਾ, ਸਰਕਾਰ ਵੱਲੋਂ ਮੇਰੇ ਪੁੱਤ ਦੇ ਮੰਗੇ ਜਾ ਰਹੇ ਨੇ ਲੀਗਲ ਦਸਤਾਵੇਜ਼

 

Sidhu MooseWala: ਮਾਤਾ ਚਰਨ ਕੌਰ ਸਿੰਘ ਨੇ 17 ਮਾਰਚ ਨੂੰ ਦੂਜੇ ਬੱਚੇ ਨੂੰ ਦਿੱਤਾ ਸੀ ਜਨਮ

ਪੰਜਾਬ ਨੈੱਟਵਰਕ, ਚੰਡੀਗੜ੍ਹ

Sidhu MooseWala: ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਕਰੀਬ ਦੋ ਸਾਲ ਬਾਅਦ ਉਨ੍ਹਾਂ ਦੀ 54 ਸਾਲਾ ਮਾਂ ਚਰਨ ਕੌਰ ਨੇ ਸਿੱਧੂ ਦੇ ਛੋਟੇ ਭਰਾ ਨੂੰ ਪਿਛਲੇ ਦਿਨੀਂ ਜਨਮ ਦਿੱਤਾ। ਜਿਸਦੀ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ।

ਚਰਨ ਕੌਰ IVF (ਇਨ ਵਿਟਰੋ ਫਰਟੀਲਾਈਜ਼ੇਸ਼ਨ) ਰਾਹੀਂ ਗਰਭਵਤੀ ਹੋਈ ਸੀ। ਬੀਤੀ ਰਾਤ ਬਲਕੌਰ ਸਿੰਘ ਨੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਉਨ੍ਹਾਂ ਦੇ ਦੂਜੇ ਪੁੱਤਰ ਦੇ ਜਨਮ ਤੋਂ ਬਾਅਦ ਤੋਂ ਹੀ ਪੰਜਾਬ ਸਰਕਾਰ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਹੈ।

ਦੱਸ ਦੇਈਏ ਕਿ ਮਰਹੂਮ ਗਾਇਕ ਦੇ ਦੇਹਾਂਤ ਤੋਂ ਦੋ ਸਾਲ ਬਾਅਦ ਉਸਦੀ ਮਾਤਾ ਚਰਨ ਕੌਰ ਸਿੰਘ ਨੇ 17 ਮਾਰਚ ਨੂੰ ਦੂਜੇ ਬੱਚੇ ਨੂੰ ਜਨਮ ਦਿੱਤਾ ਸੀ।

ਮੰਗਲਵਾਰ ਨੂੰ ਬਲਕੌਰ ਸਿੰਘ ਨੇ ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਦੇ ਹੋਏ ਕਿਹਾ, “ਵਾਹਿਗੁਰੂ ਦੀ ਮੇਹਰ ਸਦਕਾ, ਸਾਨੂੰ ਸਾਡਾ ਸ਼ੁਭਦੀਪ (ਮਰਹੂਮ ਗਾਇਕ Sidhu MooseWala ਦਾ ਨਾਮ) ਵਾਪਸ ਮਿਲ ਗਿਆ ਹੈ।

ਪਰ ਸਰਕਾਰ ਸਵੇਰ ਤੋਂ ਹੀ ਮੈਨੂੰ ਬੱਚੇ ਦੇ ਦਸਤਾਵੇਜ਼ ਪੇਸ਼ ਕਰਨ ਲਈ ਕਹਿ ਕੇ ਪ੍ਰੇਸ਼ਾਨ ਕਰ ਰਹੀ ਹੈ। ਉਹ ਮੈਨੂੰ ਇਹ ਸਾਬਤ ਕਰਨ ਲਈ ਕਹਿ ਰਹੀ ਹੈ ਕਿ ਇਹ ਬੱਚਾ ਲੀਗਲ ਹੈ।”

ਦਰਅਸਲ ਪੰਜਾਬ ਸਰਕਾਰ ਤੋਂ ਸਿੱਧੂ ਮੂਸੇਵਾਲਾ ਦੇ ਮਾਤਾ ਜੀ ਸਰਦਾਰਨੀ ਚਰਨ ਕੌਰ ਦੇ ਆਈ.ਵੀ.ਐਫ਼. ਇਲਾਜ ਦੀ ਰਿਪੋਰਟ ਦੀ ਮੰਗ, ਕੇਂਦਰ ਸਰਕਾਰ ਵੱਲੋਂ ਕੀਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਦੀਆਂ ਭਾਵਨਾਵਾਂ, ਉਹਨਾਂ ਦੇ ਜਜ਼ਬਾਤਾਂ ਦਾ ਦਿਲੋਂ ਸਨਮਾਨ ਕਰਦੇ ਹਨ, ਪਰ ਇਹਨਾਂ ਕਾਗ਼ਜ਼ਾਤਾਂ ਦੀ ਮੰਗ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਹੈ।

ਸਮੂਹ ਪੰਜਾਬੀਆਂ ਅਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਸ਼ੁਭਚਿੰਤਕਾਂ ਨੂੰ ਅਪੀਲ ਹੈ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ, ਕੇਂਦਰ ਸਰਕਾਰ ਵੱਲੋਂ ਜਾਰੀ ਪੱਤਰ ਹੇਠਾਂ ਦਿੱਤਾ ਗਿਆ ਹੈ।

News18

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments