Tuesday, March 5, 2024
No menu items!
HomeEducationNew Education Policy! ਮਾਨ ਸਰਕਾਰ ਨੇ ਨਵੀਂ ਐਜੂਕੇਸ਼ਨ ਪਾਲਿਸੀ ਨਾ ਲਾਗੂ ਕਰਕੇ...

New Education Policy! ਮਾਨ ਸਰਕਾਰ ਨੇ ਨਵੀਂ ਐਜੂਕੇਸ਼ਨ ਪਾਲਿਸੀ ਨਾ ਲਾਗੂ ਕਰਕੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ? ਬਰਿੰਦਰਜੀਤ ਛੀਨਾ ਨੇ ਕੀਤਾ ਨਵਾਂ ਖੁਲਾਸਾ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਵੀਂ ਸਿੱਖਿਆ ਨੀਤੀ ਦੀਆਂ ਉਡਾਈਆਂ ਧੱਜੀਆਂ, ਕਿਉਂਕਿ ਨਵੀਂ ਸਿੱਖਿਆ ਨੀਤੀ 2020 ਵਿੱਚ ਇਹ ਗੱਲ ਲਿਖੀ ਹੋਈ ਹੈ ਕਿ ਪ੍ਰੀ ਨਰਸਰੀ ਟੀਚਰ ਦਾ ਦਰਜਾ ਆਂਗਨਵਾੜੀ ਵਰਕਰ ਨੂੰ ਦਿੱਤਾ ਜਾਵੇ। ਜਦਕਿ ਪੰਜਾਬ ਸਰਕਾਰ ਨੇ ਇਸ ਗੱਲ ਨੂੰ ਅਣਗੌਲਿਆਂ ਕੀਤਾ ਹੈ।

ਬਾਰ-ਬਾਰ ਸਮਾਜਿਕ ਸੁਰੱਖਿਆ ਇਸਤਰੀ ਦੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾਕਟਰ ਬਲਜੀਤ ਕੌਰ ਨਾਲ ਮੀਟਿੰਗ ਕਰਨ ਦੇ ਬਾਅਦ ਵੀ ਕੋਈ ਹੱਲ ਨਹੀਂ ਕੀਤਾ ਗਿਆ ਯੂਨੀਅਨ ਦੁਆਰਾ ਉਠਾਈ ਮੰਗ ਨੂੰ ਅਣਗੌਲਿਆਂ ਕੀਤਾ ਗਿਆ ਅਤੇ ਵਿਭਾਗ ਦੁਆਰਾ ਸਿੱਖਿਆ ਵਿਭਾਗ ਨਾਲ ਮੀਟਿੰਗ ਕਿਸੇ ਵੀ ਸਿੱਟੇ ਤੱਕ ਨਹੀਂ ਪਹੁੰਚੀ ਬਹੁਤ ਹੀ ਅਫਸੋਸ ਅਤੇ ਨਿਰਾਸ਼ਾ ਭਰੇ ਮਨ ਨਾਲ ਇਹ ਗੱਲ ਕਹਿਣੀ ਪੈ ਰਹੀ ਹੈ ਕਿ ਮਾਨ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਦਿੱਤੇ ਭਰੋਸੇ ਝੂਠੇ ਸਾਬਤ ਹੋ ਰਹੇ ਹਨ ਅਤੇ ਇਹ ਬਿਆਨ ਬਿਲਕੁਲ ਗਲਤ ਸਿੱਧ ਹੋ ਰਿਹਾ ਹਨ ਕਿ ਕਿਸੇ ਵੀ ਵਰਗ ਨੂੰ ਧਰਨੇ ਲਗਾਉਣ ਦੀ ਲੋੜ ਨਹੀਂ ਪਵੇਗੀ।

ਮਸਲੇ ਗੱਲਬਾਤ ਨਾਲ ਹੀ ਹੱਲ ਕੀਤੇ ਜਾਣਗੇ ਜਦਕਿ ਅਜਿਹਾ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਮੁੱਖ ਮੰਤਰੀ ਕੋਲੋਂ ਬਾਰ ਬਾਰ ਮੀਟਿੰਗ ਮੰਗੀ ਜਾ ਰਹੀ ਹੈ ਪਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕਦੀ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਨਾਲ ਮਤਰਾਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਜਥੇਬੰਦੀ ਨੂੰ ਧਰਨੇ ਲਾਉਣ ਲਈ ਮਜ਼ਬੂਰ ਕਰ ਰਹੀ ਹੈ ਪੰਜਾਬ ਸਰਕਾਰ ਦੁਆਰਾ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਵਾਅਦੇ ਝੂਠੇ ਸਾਬਿਤ ਹੋ ਰਹੇ ਹਨ।

ਇਹ ਗੱਲ ਕਹਿਣਾ ਗਲਤ ਹੈ ਕਿ ਕਿਸੇ ਵੀ ਵਰਗ ਨੂੰ ਧਰਨੇ ਲਾਉਣ ਦੀ ਲੋੜ੍ ਨਹੀਂ ਪਵੇਗੀ ਪੰਜਾਬ ਸਰਕਾਰ 54000 ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਧੱਕਾ ਕਰ ਰਹੀ ਹੈ ਅਤੇ ਜਥੇਬੰਦੀ ਨੂੰ ਧਰਨੇ ਲਾਉਣ ਲਈ ਮਜਬੂਰ ਕਰ ਰਹੀ ਹੈ ਸੋ ਸਰਕਾਰ ਨੂੰ ਚੇਤਾਵਨੀ ਦਿੱਤੀ ਜਾਂਦੀ ਹੈ ਕਿ ਆਂਗਣਵਾੜੀ ਵਰਕਰਾਂ ਦਾ ਹੱਕ ਪ੍ਰੀ ਨਰਸਰੀ ਟੀਚਰ ਦਾ ਦਰਜਾ ਵਰਕਰ ਨੂੰ ਦਿੱਤਾ ਜਾਵੇ।

ਕਿਉਂਕਿ1975 ਤੋਂ ਇਹ ਸੇਵਾ ਉਸ ਵੱਲੋਂ ਨਿਬਾਈ ਜਾ ਰਹੀ ਹੈ ਆਂਗਣਵਾੜੀ ਵਰਕਰ ਨੂੰ ਉਸ ਦੇ ਹੱਕ ਤੋਂ ਵਾਂਝਿਆਂ ਨਾ ਕੀਤਾ ਜਾਵੇ ,ਇਸ ਵਿਭਾਗ ਵਿੱਚ ਬਹੁਤ ਗਰੀਬ , ਵਿਧਵਾ ,ਅੰਗਹੀਣ, ਬੇਸਹਾਰਾ, ਤਲਾਕਸ਼ੁਦਾ ਔਰਤਾਂ ਕੰਮ ਪਿਛਲੇ 48 ਸਾਲਾਂ ਤੋਂ ਆਪਣੀਆਂ ਸੇਵਾਵਾਂ ਦੇ ਰਹੀਆਂ ਹਨ, ਜਿਸ ਵਿੱਚ ਪ੍ਰੀ ਸਕੂਲ ਸਿਖਿਆ ਦੇਣੀ ਮੁੱਖ ਹੈ। ਇਸ ਲਈ ਆਂਗਣਵਾੜੀ ਵਰਕਰ ਦੇ ਤਜਰਬੇ ਨੂੰ ਅੱਖੋਂ ਪਰੋਖੇ ਨਾ ਕਰਦੇ ਹੋਏ ਉਸ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਤਿੰਨ ਤੋਂ ਛੇ ਸਾਲ ਦੇ ਬੱਚੇ ਆਂਗਣਵਾੜੀ ਸੈਂਟਰ ਵਿੱਚ ਭੇਜੇ ਜਾਣ ਨਹੀਂ ਤਾਂ ਸਰਕਾਰ ਨਾਲ ਆਰ ਪਾਰ ਦੀ ਲੜਾਈ ਕੀਤੀ ਜਾਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments