Tuesday, March 5, 2024
No menu items!
HomeChandigarhNew Education Policy: ਨਵੀਂ ਸਿੱਖਿਆ ਨੀਤੀ ਦਾ ਡੀਟੀਐੱਫ ਵਲੋਂ ਸਖ਼ਤ ਵਿਰੋਧ

New Education Policy: ਨਵੀਂ ਸਿੱਖਿਆ ਨੀਤੀ ਦਾ ਡੀਟੀਐੱਫ ਵਲੋਂ ਸਖ਼ਤ ਵਿਰੋਧ

 

New Education Policy: ਕੌਮੀ ਸਿੱਖਿਆ ਨੀਤੀ-2020 ਅਤੇ ਕੌਮੀ ਪਾਠਕ੍ਰਮ ਫਰੇਮਵਰਕ-2023 ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਦਿੱਲੀ ਵਿਖੇ ਦੇਸ਼ ਪੱਧਰੀ ਧਰਨਾ

ਦਲਜੀਤ ਕੌਰ/ਪੰਜਾਬ ਨੈੱਟਵਰਕ, ਨਵੀਂ ਦਿੱਲੀ-

New Education Policy: ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ (AIFRTE) ਵੱਲੋਂ ਸਿੱਖਿਆ ਦੇ ਨਿੱਜੀਕਰਨ, ਕੇਂਦਰੀਕਰਨ ਅਤੇ ਭਗਵੇਂਕਰਨ ਨੂੰ ਹੁਲਾਰਾ ਦਿੰਦੀ ਕੌਮੀ ਸਿੱਖਿਆ ਨੀਤੀ-2020 ਅਤੇ ਕੌਮੀ ਪਾਠਕ੍ਰਮ ਫਰੇਮਵਰਕ-2023 ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਦੇਸ਼ ਪੱਧਰੀ ਧਰਨਾ ਲਗਾਇਆ ਗਿਆ।

ਜਿਸ ਵਿੱਚ ਦੇਸ਼ ਭਰ ਵਿੱਚ ਵੱਖ-ਵੱਖ ਵਿਦਿਆਰਥੀ, ਅਧਿਆਪਕ ਅਤੇ ਹੋਰ ਜਮਹੂਰੀ ਕਾਰਕੁੰਨਾਂ ਨੇ ਭਰਵਾਂ ਹਿੱਸਾ ਲਿਆ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵੱਲੋਂ ਵੀ ਭਰਵੇਂ ਜੱਥੇ ਦੇ ਰੂਪ ਵਿੱਚ ਇਸ ਧਰਨੇ ਵਿੱਚ ਸ਼ਮੂਲੀਅਤ ਕੀਤੀ ਗਈ।

ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਸੰਬੋਧਨ ਕਰਦਿਆਂ ਕੌਮੀ ਸਿੱਖਿਆ ਨੀਤੀ-2020, ਕੌਮੀ ਪਾਠਕ੍ਰਮ ਫ਼੍ਰੇਮਵਰਕ-2023 ਸਮੇਤ ਸਾਰੇ ਫਾਸ਼ੀਵਾਦੀ ਹਮਲਿਆਂ ਖਿਲਾਫ਼ ਇੱਕਜੁਟ ਹੋਣ ਅਤੇ ਆਪਣੇ-ਆਪਣੇ ਸੂਬਿਆਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਾਂਝੇ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ।

ਧਰਨੇ ਦੌਰਾਨ ਸਭਨਾਂ ਲਈ ਮੁਫ਼ਤ, ਮਿਆਰੀ, ਵਿਗਿਆਨਕ ਅਤੇ ਜਮਹੂਰੀ ਸਿੱਖਿਆ ਪ੍ਰਬੰਧ ਤਹਿਤ ਸਿੱਖਿਆ ਨੂੰ ਸੰਵਿਧਾਨ ਦੀ ਰਾਜ ਸੂਚੀ ਵਿੱਚ ਸ਼ਾਮਿਲ ਕਰਵਾਉਣ ਦੀ ਮੰਗ ਕੀਤੀ ਗਈ ਅਤੇ ਦੇਸ਼ ਵਿੱਚ ਹਰ ਤਰ੍ਹਾਂ ਦੀ ਵਿਭੰਨਤਾ ਨੂੰ ਖਤਮ ਕਰਕੇ ਫਿਰਕੂ ਫਾਸ਼ੀਵਾਦ ਨੂੰ ਮੁਕੰਮਲ ਲਾਗੂ ਕਰਨ ਲਈ ਤਤਪਰ ਮੋਦੀ ਸਰਕਾਰ ਵਿਰੁੱਧ ਇੱਕਜੁਟ ਹੋ ਕੇ ਸੰਘਰਸ਼ ਅੱਗੇ ਵਧਾਉਣ ਅਤੇ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਨਾਂ ਵੱਲੋਂ 16 ਫਰਵਰੀ ਦੇ ਭਾਰਤ ਬੰਦ ਅਤੇ ‘ਹੜਤਾਲ’ ਦਾ ਹਿੱਸਾ ਬਨਣ ਦਾ ਸੱਦਾ ਦਿੱਤਾ ਗਿਆ।

ਡੀ.ਟੀ.ਐੱਫ. ਦੇ ਜੱਥੇ ਵਿੱਚ ਸੂਬਾ ਸਕੱਤਰੇਤ ਵਿੱਚੋਂ ਮੀਤ ਪ੍ਰਧਾਨ ਜਗਪਾਲ ਬੰਗੀ, ਬੇਅੰਤ ਸਿੰਘ ਫੁੱਲੇਵਾਲ ਅਤੇ ਜਸਵਿੰਦਰ ਔਜਲਾ, ਪ੍ਰੈਸ ਸਕੱਤਰ ਪਵਨ ਕੁਮਾਰ ਮੁਕਤਸਰ, ਸੰਯੁਕਤ ਸਕੱਤਰ ਦਲਜੀਤ ਸਫ਼ੀਪੁਰ, ਪ੍ਰਚਾਰ ਸਕੱਤਰ ਸੁਖਦੇਵ ਡਾਂਸੀਵਾਲ, ਜਥੇਬੰਦਕ ਸਕੱਤਰ ਮਹਿੰਦਰ ਕੌੜਿਆਂਵਾਲੀ, ਸੂਬਾ ਕਮੇਟੀ ਮੈਂਬਰ ਪ੍ਰਮਾਤਮਾ ਸਿੰਘ ਤੋਂ ਇਲਾਵਾ ਗੁਰਜੀਤ ਘੱਗਾ, ਹਰਿੰਦਰ ਪਟਿਆਲਾ, ਸਤਪਾਲ ਸਮਾਣਵੀਂ, ਸੁਖਪਾਲ ਰੋਮੀ ਸਫ਼ੀਪੁਰ, ਅਮ੍ਰਿਤਪਾਲ ਕੋਟਦੁੰਨਾ, ਸਤਪਾਲ ਤਪਾ, ਅਮਨਦੀਪ ਦੇਵੀਗੜ੍ਹ, ਕਰਨੈਲ ਹੁਸ਼ਿਆਰਪੁਰ, ਅਮਰਜੀਤ ਗੁਰਦਾਸਪੁਰ, ਰਾਜਿੰਦਰ ਸਮਾਣਾ, ਕ੍ਰਿਸ਼ਨ ਚੁਹਾਂਣਕੇ, ਰਵਿੰਦਰ ਕੰਬੋਜ, ਹਰਵਿੰਦਰ ਬੇਲੂਮਾਜਰਾ, ਦਵਿੰਦਰ ਘੱਗਾ, ਆਸ਼ੂ ਮਿੱਤਲ, ਮਨਿੰਦਰ ਸਿੰਘ, ਕੁਲਵਿੰਦਰ ਸਿੰਘ ਮੁਕਤਸਰ, ਗਗਨ ਫਾਜਲਿਕਾ, ਜਰਨੈਲ ਸਿੰਘ, ਸੰਜੀਵ ਕਲਸੀ, ਜਗਦੀਪ ਕੁਮਾਰ, ਗੁਰਵਿੰਦਰ ਸਿੰਘ, ਲਾਲ ਸਿੰਘ, ਬਲਵੀਰ ਸਿੰਘ, ਸੁਰੇਸ਼ ਕੁਮਾਰ, ਵਿਕਾਸਪ੍ਰੀਤ ਸਿੰਘ, ਸਤਵੀਰ ਜਲਾਲਾਬਾਦ ਅਤੇ ਹੋਰਨਾਂ ਸਾਥੀ ਸ਼ਾਮਿਲ ਰਹੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments