Saturday, April 13, 2024
No menu items!
HomeEducationਨਵਾਂ ਖੁਲਾਸਾ! ਸਿੱਖਿਆ ਵਿਭਾਗ ਵੱਲੋਂ ਰਿਸੋਰਸ ਪਰਸਨ ਦੇ ਨਾਂ 'ਤੇ ਅਧਿਆਪਕਾਂ ਨੂੰ...

ਨਵਾਂ ਖੁਲਾਸਾ! ਸਿੱਖਿਆ ਵਿਭਾਗ ਵੱਲੋਂ ਰਿਸੋਰਸ ਪਰਸਨ ਦੇ ਨਾਂ ‘ਤੇ ਅਧਿਆਪਕਾਂ ਨੂੰ ਸਕੂਲੋਂ ਬਾਹਰ ਕੱਢਣ ਦੀ ਤਿਆਰੀ?

 

ਰਿਸੋਰਸ ਪਰਸਨ ਦੇ ਨਾਂ ‘ਤੇ ਅਧਿਆਪਕ ਬਾਹਰ ਕੱਢ ਕੇ ਸਕੂਲ ਖਾਲੀ ਨਾ ਕਰੇ ਸਰਕਾਰ -ਡੀ.ਟੀ.ਐੱਫ.

ਪੰਜਾਬ ਨੈੱਟਵਰਕ, ਸੰਗਰੂਰ-

ਸਿੱਖਿਆ ਵਿਭਾਗ ਪੰਜਾਬ ਨੇ ਪੰਜਾਬ ਵਿੱਚੋਂ 958 ਅਧਿਆਪਕਾਂ ਨੂੰ ‘ਅਕਾਦਮਿਕ ਸਹਾਇਤਾ ਗਰੁੱਪ’ ਸਕੀਮ ਦੇ ਅਧੀਨ ਬਤੌਰ ਰਿਸੋਰਸ ਪਰਸਨ ਕੰਮ ਕਰਨ ਲਈ ਸਕੂਲਾਂ ਵਿੱਚੋਂ ਬਾਹਰ ਕੱਢਣ ਦਾ ਫੈਸਲਾ ਕੀਤਾ ਹੈ।

ਇਸ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੇ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਜਨਰਲ ਸਕੱਤਰ ਹਰਭਗਵਾਨ ਗੁਰਨੇ ਨੇ ਕਿਹਾ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ,ਜਿਹਨਾਂ ਦੇ ਕਹਿਣ ‘ਤੇ ਇਹ ਕੰਮ ਹੋ ਰਿਹਾ ਹੈ, ਅਜਿਹਾ ਆਦੇਸ਼ ਜਾਰੀ ਕਰਨ ਤੋਂ ਪਹਿਲਾਂ ਘੱਟੋ-ਘੱਟ ਇਹ ਤਾਂ ਸਮਝਦੇ ਕਿ ਪੰਜਾਬ ਵਿੱਚ ਅਧਿਆਪਕਾਂ ਨੂੰ ਇਨ-ਸਰਵਿਸ ਟਰੇਨਿੰਗ ਦੇਣ ਲਈ ਪਹਿਲਾਂ ਹੀ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਮੌਜੂਦ ਹਨ।

ਇਹਨਾਂ ਸੰਸਥਾਵਾਂ ਨੂੰ ਮਜ਼ਬੂਤ ਕੀਤੇ ਜਾਣ ਦੀ ਲੋੜ ਹੈ ਨਾ ਕਿ ਗੈਰ-ਸੰਵਿਧਾਨਕ ਤੌਰ ‘ਤੇ ਸਕੂਲਾਂ ਵਿੱਚੋਂ ਅਧਿਆਪਕ ਕੱਢ ਕੇ ਪਹਿਲਾਂ ਤੋਂ ਹੀ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਸਰਕਾਰੀ ਸਕੂਲਾਂ ਦੇ ਢਾਂਚੇ ਨੂੰ ਹੋਰ ਕਮਜ਼ੋਰ ਕਰਨ ਦੀ।

ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸੰਗਰੂਰ, ਅਤੇ ਪ੍ਰੈਸ ਸਕੱਤਰ ਜਸਬੀਰ ਨਮੋਲ ਨੇ ਕਿਹਾ ਕਿ ਸਕੂਲਾਂ ਦੀ ਇੰਸਪੈਕਸ਼ਨ ਅਤੇ ਅਧਿਆਪਕਾਂ ਨੂੰ ਉਹਨਾਂ ਦੇ ਕਿੱਤੇ ਵਿੱਚ ਸੁਧਾਰ ਦੇ ਸੁਝਾਅ ਦੇਣ ਲਈ ਪਹਿਲਾਂ ਤੋਂ ਹੀ ਪ੍ਰਾਇਮਰੀ ਪੱਧਰ ‘ਤੇ ਸੈਂਟਰ ਹੈੱਡ ਟੀਚਰ, ਬੀ.ਪੀ.ਈ.ਓ., ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ(ਐ.ਸਿੱ.); ਸੈਕੰਡਰੀ ਪੱਧਰ ‘ਤੇ ਪ੍ਰਿੰਸੀਪਲ, ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿੱ.) ਮੌਜੂਦ ਹਨ।

ਚਾਹੀਦਾ ਤਾਂ ਇਹ ਹੈ ਕਿ ਇਹਨਾਂ ਅਧਿਕਾਰੀਆਂ ਦੀਆਂ ਖਾਲੀ ਅਸਾਮੀਆਂ ਭਰ ਕੇ ਇਸ ਮੌਜੂਦਾ ਢਾਂਚੇ ਨੂੰ ਮਜ਼ਬੂਤ ਕਰਕੇ ਇਸ ਤੋਂ ਕੰਮ ਲਿਆ ਜਾਵੇ ਪ੍ਰੰਤੂ ਸਿੱਖਿਆ ਮੰਤਰੀ ਸਾਹਿਬ ਹੋਰ ਹੀ ਰਾਹ ਦੀ ਵਕਾਲਤ ਕਰ ਰਹੇ ਹਨ।

ਜਥੇਬੰਦਕ ਸਕੱਤਰ ਪਵਨ ਕੁਮਾਰ ਅਤੇ ਵਿੱਤ ਸਕੱਤਰ ਯਾਦਵਿੰਦਰ ਪਾਲ ਧੂਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਸਰਕਾਰ ਦੁਆਰਾ ਅਨੇਕਾਂ ਕਿਸਮ ਦੇ ਗੈਰ-ਵਿੱਦਿਅਕ ਕੰਮਾਂ ਵਿੱਚ ਉਲਝਾਏ ਹੋਏ ਹਨ ਜਿਸ ਕਰਨ ਇਹਨਾਂ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨਾ ਪੂਰਾ ਹੋਣ ਯੋਗ ਨੁਕਸਾਨ ਹੋ ਰਿਹਾ ਹੈ।

ਹਜ਼ਾਰਾਂ ਦੀ ਗਿਣਤੀ ਵਿੱਚ ਅਧਿਆਪਕ ਬੀ.ਐਲ.ਓ. ਡਿਊਟੀਆਂ ਕਰ ਰਹੇ ਹਨ ਜਿਹਨਾਂ ਨੂੰ ਸਾਲ ਵਿੱਚ ਕਾਫੀ ਸਮੇਂ ਲਈ ਚੋਣ ਵਿਭਾਗ ਸਕੂਲਾਂ ਤੋਂ ਬਾਹਰ ਰੱਖਦਾ ਹੈ। ਇਸ ਤਰ੍ਹਾਂ ਲੱਗਦਾ ਹੈ ਕਿ ਸਿੱਖਿਆ ਅਤੇ ਸਿਹਤ ਨੂੰ ਆਪਣੀ ਪਹਿਲ ਦਾ ਦਾਅਵਾ ਕਰਨ ਵਾਲੀ ਸਰਕਾਰ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਕੋਈ ਫ਼ਿਕਰ ਹੀ ਨਹੀਂ ਹੈ।

ਸਕੂਲਾਂ ਵਿੱਚ ਅਧਿਆਪਕਾਂ ਦੇ ਬਾਹਰ ਹੋਣ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਅਨੁਸ਼ਾਸ਼ਨ ਸਬੰਧੀ ਸਮੱਸਿਆਵਾਂ ਵੀ ਆਉਂਦੀਆਂ ਹਨ। ਸਟਾਫ਼ ਦੀ ਘਾਟ ਕਾਰਨ ਸਕੂਲ ਵਿਚ ਬਾਕੀ ਬਚਦੇ ਅਧਿਆਪਕ ਵੀ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕਰ ਸਕਦੇ।

ਆਗੂਆਂ ਨੇ ਕਿਹਾ ਕਿ ਇਸੇ ਸਿੱਖਿਆ ਮੰਤਰੀ ਸਾਹਿਬ ਨੇ ਪਿਛਲੇ ਸਾਲ ਬੱਚਿਆਂ ਦੀ ਪੜ੍ਹਾਈ ਦੇ ਨੁਕਸਾਨ ਦਾ ਹਵਾਲਾ ਦੇ ਕੇ ਬਤੌਰ ਮੈਂਟਰ ਕੰਮ ਕਰ ਰਹੇ ਹਜ਼ਾਰਾਂ ਅਧਿਆਪਕਾਂ ਨੂੰ ਸਕੂਲਾਂ ਵਿੱਚ ਵਾਪਸ ਭੇਜਿਆ ਸੀ। ਆਗੂਆਂ ਨੇ ਸਵਾਲ ਕੀਤਾ ਕਿ ਕੀ ਹੁਣ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਹੀਂ ਹੋਵੇਗਾ?

ਅੰਤ ‘ਤੇ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਅਤੇ ਇੰਸਪੈਕਸ਼ਨ ਕਾਡਰ ਦੇ ਪ੍ਰਵਾਨਤ ਢਾਂਚੇ ਨੂੰ ਮਜ਼ਬੂਤ ਕਰਕੇ ਉਸ ਤੋਂ ਕੰਮ ਲਵੇ ਅਤੇ ਸਕੂਲਾਂ ਵਿੱਚੋਂ ਅਧਿਆਪਕਾਂ ਨੂੰ ਕੱਢ ਕੇ ਇੱਕ ਗ਼ੈਰ ਸੰਵਿਧਾਨਕ ਪ੍ਰਣਾਲੀ ਬਣਾ ਕੇ ਜਨਤਕ ਸਿੱਖਿਆ ਦਾ ਨੁਕਸਾਨ ਨਾ ਕਰੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments