Thursday, May 16, 2024
No menu items!
HomePunjabNirbhai Singh Dhudike: ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ...

Nirbhai Singh Dhudike: ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਸਮੇਤ ਕਈ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

 

Nirbhai Singh Dhudike: ਐੱਸਕੇਐੱਮ ਦੇ ਆਗੂ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਢੁੱਡੀਕੇ ਅਤੇ ਹੋਰ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਨਿਖੇਧੀ

ਦਲਜੀਤ ਕੌਰ, ਚੰਡੀਗੜ੍ਹ/ਜਲੰਧਰ

Nirbhai Singh Dhudike: ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਮੋਗਾ ਪੁਲਿਸ ਵਲੋਂ ਢੁੱਡੀਕੇ ਵਿਖੇ ਭਾਜਪਾ ਆਗੂ ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਦੋ ਦਰਜਨ ਦੇ ਕਰੀਬ ਹੋਰ ਆਗੂਆਂ ਤੇ ਕਿਸਾਨਾਂ ਅਤੇ ਜ਼ਿਲ੍ਹਾ ਪਟਿਆਲਾ ਦੇ ਸਮਾਣਾ ਵਿਖੇ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਵਿਰੋਧ ਕਰਨ ਵਾਲੇ ਕਿਰਤੀ ਕਿਸਾਨ ਯੂਨੀਅਨ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਤੇ ਸੂਬਾ ਆਗੂ ਬਿੱਕਰ ਸਿੰਘ ਹਥੋਆ ਨੇ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਹੋਰਾਂ ਨੂੰ ਗ੍ਰਿਫ਼ਤਾਰ ਕਰਨਾ ਤਾਨਾਸ਼ਾਹੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਭਾਰਤ ਆਪਣੇ ਆਪ ਨੂੰ ਲੋਕਤੰਤਰੀ ਦੇਸ਼ ਕਹਾਉਂਦਾ ਹੈ।

ਫ਼ਿਰ ਦੂਜੇ ਪਾਸੇ ਜਮਹੂਰੀ ਢੰਗ ਤਰੀਕੇ ਤਹਿਤ ਵੋਟਾਂ ਮੰਗਣ ਲਈ ਆ ਰਹੇ ਆਗੂਆਂ ਨੂੰ ਸਵਾਲ ਕਰਨ ਵਾਲੀਆਂ ਜਥੇਬੰਦੀਆਂ, ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੀ ਆਵਾਜ਼ ਨੂੰ ਦਬਾਉਣਾ ਕਿਸ ਤਰ੍ਹਾਂ ਜਾਇਜ਼ ਹੋ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਾਕ ਡਾਊਨ ਦੀ ਆੜ ਹੇਠ ਲਿਆਂਦੇ ਲੋਕ ਵਿਰੋਧੀ ਖੇਤੀ ਕਾਨੂੰਨਾਂ ਖਿਲਾਫ਼ ਆਵਾਜ਼ ਬੁਲੰਦ ਕਰਨ ਲਈ ਕਿਸਾਨਾਂ, ਮਜ਼ਦੂਰਾਂ ਨੂੰ ਆਪਣੀ ਹੀ ਰਾਜਧਾਨੀ ਦਿੱਲੀ ਵਿੱਚ ਦਾਖ਼ਿਲ ਹੋਣ ਤੋਂ ਜ਼ਬਰੀ ਰੋਕਣ ਲਈ ਸੜਕਾਂ ਵਿੱਚ ਕਿੱਲ ਗੱਡੇ ਗਏ,ਟੋਏ ਪੁੱਟੇ ਅਤੇ ਕੰਕਰੀਟ ਦੀਆਂ ਕੰਧਾਂ ਕੀਤੀਆਂ ਗਈਆਂ।

ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ ਨੂੰ ਸਾਲ ਭਰ ਸੜਕਾਂ ਉੱਪਰ ਸਰਦੀ ਗਰਮੀ ਵਿੱਚ ਰੋਲਿਆ ਗਿਆ, 700 ਤੋਂ ਕਿਸਾਨਾਂ ਮਜ਼ਦੂਰਾਂ ਦੀਆਂ ਸ਼ਹਾਦਤਾਂ ਹੋਈਆਂ। ਉਹ ਦਿਨ ਦੇਸ਼ ਦੇ ਲੋਕ ਕਿਵੇਂ ਭੁੱਲ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਬਰ ਜ਼ੁਲਮ ਦੀ ਹਨੇਰੀ ਝੁਲਾਉਣ ਵਾਲੀ ਆਰ ਐੱਸ ਐੱਸ ਭਾਜਪਾ ਹੁਣ ਵੋਟਾਂ ਮੰਗਣ ਲਈ ਕਿਹੜੇ ਮੂੰਹ ਨਾਲ ਲੋਕਾਂ ਪਾਸ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਸੂਬਾ ਸਰਕਾਰ ਭਾਜਪਾ ਦੀ ਬੀ ਟੀਮ ਬਣ ਕੇ ਵਿਚਰ ਰਹੀ ਹੈ ਅਤੇ ਕਿਸਾਨਾਂ ਦੀ ਜਮਹੂਰੀ ਆਵਾਜ਼ ਨੂੰ ਕੁਚਲਣ ਲਈ ਗ੍ਰਿਫ਼ਤਾਰੀਆਂ ਦਾ ਦਮਨ ਚੱਕਰ ਚਲਾ ਰਹੀ ਹੈ।ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਥੇਬੰਦੀਆਂ ਨੇ ਗ੍ਰਿਫ਼ਤਾਰ ਕੀਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਹੋਰਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋPunjab News: ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਚੋਣਾਂ ਦੇ ਮੱਦੇਨਜ਼ਰ ਜਾਰੀ ਹੋਏ ਸਖ਼ਤ ਹੁਕਮ

ਇਹ ਵੀ ਪੜ੍ਹੋBig News: ਪੰਜਾਬ ਸਰਕਾਰ ਨੇ ਅੰਗਹੀਣਾਂ ਦੇ ਸਰਟੀਫਿਕੇਟਾਂ ਦੀ ਜਾਂਚ ‘ਤੇ ਲਾਈ ਰੋਕ, ਹੁਕਮ ਜਾਰੀ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments