Wednesday, May 22, 2024
No menu items!
HomeChandigarhਫਾਈਲ ਕਲੀਅਰ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਅਧਿਕਾਰੀ ਗ੍ਰਿਫਤਾਰ

ਫਾਈਲ ਕਲੀਅਰ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਅਧਿਕਾਰੀ ਗ੍ਰਿਫਤਾਰ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਾਇਕ ਰਜਿਸਟਰਾਰ, ਪੰਜਾਬ ਸਹਿਕਾਰਤਾ ਵਿਭਾਗ, ਖਰੜ, ਜਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਦਫਤਰ ਵਿੱਚ ਤਾਇਨਾਤ ਸੀਨੀਅਰ ਸਹਾਇਕ ਰਜਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਮੁਲਾਜ਼ਮ ਰਜਿੰਦਰ ਸਿੰਘ, ਵਾਸੀ ਗਾਰਡਨ ਕਲੋਨੀ, ਖਰੜ ਨੂੰ ਸ਼ਿਕਾਇਤਕਰਤਾ ਜਸਪਾਲ ਸਿੰਘ ਵਾਸੀ ਪਿੰਡ ਬਗਿੰਡੀ, ਤਹਿਸੀਲ ਖਰੜ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਪਿੰਡ ਸਿਉਂਕ, ਤਹਿਸੀਲ ਖਰੜ ਦੀ ਦੁੱਧ ਇਕੱਤਰਨ ਸੁਸਾਇਟੀ ਵਿੱਚ ਸਕੱਤਰ ਵਜੋਂ ਕੰਮ ਕਰ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਜਿੰਦਰ ਸਿੰਘ ਪਿੰਡ ਸਿਉਂਕ ਦੀ ਉਕਤ ਦੁੱਧ ਇਕੱਤਰਨ ਸੋਸਾਇਟੀ ਦੀ ਚੋਣ ਸਬੰਧੀ ਫਾਈਲ ਕਲੀਅਰ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਜੋ ਕਿ ਉਸ ਦੇ ਦਫ਼ਤਰ ਵਿੱਚ ਵਿਚਾਰ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ ਯੂਨਿਟ ਨੇ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਕਰਮਚਾਰੀ ਖਿਲਾਫ ਥਾਣਾ ਉਡਣ ਦਸਤਾ-1, ਪੰਜਾਬ, ਐਸ.ਏ.ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments