Tuesday, March 5, 2024
No menu items!
HomePunjabOfficer Suspended: ਪੰਜਾਬ ਸਰਕਾਰ ਵੱਲੋਂ ਵੈਟਰਨਰੀ ਅਫ਼ਸਰ ਸਸਪੈਂਡ

Officer Suspended: ਪੰਜਾਬ ਸਰਕਾਰ ਵੱਲੋਂ ਵੈਟਰਨਰੀ ਅਫ਼ਸਰ ਸਸਪੈਂਡ

 

Officer Suspended: ਜੋ ਵੀ ਅਧਿਕਾਰੀ/ਕਰਮਚਾਰੀ ਵਿਭਾਗ ਦੇ ਕੰਮ ਵਿਚ ਢਿੱਲ ਵਰਤੇਗਾ ਉਸ ਤੇ ਤੁਰਤ ਪ੍ਰਭਾਵ ਨਾਲ ਸਖ਼ਤ ਕਾਰਵਾਈ ਕੀਤੀ ਜਾਵੇਗੀ- ਖੁੱਡੀਆਂ

ਪੰਜਾਬ ਨੈੱਟਵਰਕ, ਚੰਡੀਗੜ੍ਹ-

Officer Suspended: ਪੰਜਾਬ ਸਰਕਾਰ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਵਲੋਂ ਇੱਕ ਵੈਟਰਨਰੀ ਅਫ਼ਸਰ ਡਾਕਟਰ ਮੁਨੀਸ਼ ਕੁਮਾਰ ਨੂੰ ਸਸਪੈਂਡ ਕਰਨ ਦੇ ਆਦੇਸ਼ ਉੱਚ ਅਧਿਕਾਰੀਆਂ ਨੂੰ ਜਾਰੀ ਕੀਤੇ ਹਨ।

ਜਾਣਕਾਰੀ ਮੁਤਾਬਿਕ ਹੈ ਕਿ, ਖੁੱਡੀਆਂ ਵਲੋਂ ਸਖ਼ਤੀ ਕਰਦਿਆਂ ਵੈਟਰਨਰੀ ਅਫ਼ਸਰ ਡਾਕਟਰ ਮੁਨੀਸ਼ ਕੁਮਾਰ ਰਾਏ ਕੇ ਕਲਾਂ ਜ਼ਿਲ੍ਹਾ ਬਠਿੰਡਾ ਨੂੰ ਪਸ਼ੂਆਂ ਵਿਚ ਮੂੰਹ ਖੁਰ ਬਿਮਾਰੀ ਦੀ ਵੈਕਸੀਨੇਸ਼ਨ ਨਾ ਕਰਨ ਅਤੇ ਉੱਚ ਅਧਿਕਾਰੀਆਂ ਨੂੰ ਪਸ਼ੂਆਂ ਵਿਚ ਮੂੰਹ ਖੁਰ ਵੈਕਸੀਨੇਸ਼ਨ ਦੀ ਗ਼ਲਤ ਰਿਪੋਟਿੰਗ ਕਰਨ ਕਰ ਕੇ ਤੁਰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਉੱਚ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ।

ਉੱਚ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਾਕਟਰ ਮੁਨੀਸ਼ ਕੁਮਾਰ ਨੂੰ ਤੁਰਤ ਮੁਅੱਤਲ ਕਰ ਦਿੱਤਾ। ਦੱਸਣਯੋਗ ਹੈ ਕਿ ਪਿਛਲੀ ਦਿਨੀਂ ਕਾਫ਼ੀ ਗਿਣਤੀ ਵਿਚ ਪਸ਼ੂ ਮੂੰਹ ਖੁਰ ਬਿਮਾਰੀ ਦਾ ਟੀਕਾ ਨਾ ਲੱਗਣ ਕਰ ਕੇ ਮਰ ਚੁੱਕੇ ਹਨ।

ਜਦਕਿ ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਇਹ ਟੀਕਾ ਮੁਫ਼ਤ ਵਿਚ ਪਸ਼ੂਆਂ ਦੇ ਲਵਾਉਣ ਲ‌ਈ ਸੂਬੇ ਭਰ ਦੇ ਪਸ਼ੂ ਹਸਪਤਾਲਾਂ/ ਪਸ਼ੂ ਡਿਸਪੈਂਨਸਰੀਆਂ ਨੂੰ ਸਪਲਾਈ ਕਰਦੀ ਹੈ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਜੋ ਵੀ ਅਧਿਕਾਰੀ/ਕਰਮਚਾਰੀ ਵਿਭਾਗ ਦੇ ਕੰਮ ਵਿਚ ਢਿੱਲ ਵਰਤੇਗਾ ਉਸ ਤੇ ਤੁਰਤ ਪ੍ਰਭਾਵ ਨਾਲ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments