Friday, March 1, 2024
No menu items!
HomeEducationOld Pension Demand: ਸੈਂਕੜੇ ਅਧਿਆਪਕਾਂ ਨੇ ਬੈਰੀਕੇਡ ਤੋੜਦਿਆਂ ਫੂਕਿਆ ਪੰਜਾਬ ਸਰਕਾਰ ਦਾ...

Old Pension Demand: ਸੈਂਕੜੇ ਅਧਿਆਪਕਾਂ ਨੇ ਬੈਰੀਕੇਡ ਤੋੜਦਿਆਂ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

 

Old Pension Demand: ਪੁਰਾਣੀ ਪੈਨਸ਼ਨ ਦੀ ਮੰਗ ਨੂੰ ਲੈ ਕੇ ਮੰਤਰੀਆਂ, ਵਿਧਾਇਕਾਂ ਨੂੰ ਘੇਰਣ ਦੀ ਚਿਤਾਵਨੀ

ਪੰਜਾਬ ਨੈੱਟਵਰਕ, ਮਾਨਸਾ

Old Pension Demand: ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਅਧਿਆਪਕਾਂ ਨੇ ਪੁਲੀਸ ਵੱਲ੍ਹੋਂ ਲਾਏ ਬੈਰੀਕੇਡ ਪਾਰ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬੁਢਲਾਡਾ ਹਲਕੇ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੇ ਘਰ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ।

ਆਗੂਆਂ ਨੇ ਚਿਤਾਵਨੀ ਦਿੱਤੀ ਕਿ ਅਗਲੇ ਦਿਨਾਂ ਦੌਰਾਨ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਘੇਰਿਆ ਜਾਵੇਗਾ। ਬੈਰੀਕੇਡ ਪਾਰ ਕਰਦਿਆਂ ਸਮੇਂ ਪੁਲੀਸ ਕਰਮਚਾਰੀਆਂ ਨੇ ਅਧਿਆਪਕਾਂ ਦੀ ਖਿੱਚ ਧੂਹ ਵੀ ਕੀਤੀ।

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮਾਨਸਾ ਵੱਲੋਂ ਪੈਨਸ਼ਨ ਬਹਾਲੀ ਸਬੰਧੀ ਕੀਤੇ ਅਧੂਰੇ ਨੋਟੀਫਿਕੇਸ਼ਨਾਂ ਤੋਂ ਬਾਅਦ ਅਗਲੇਰੀ ਕੋਈ ਵੀ ਕਾਰਵਾਈ ਨਾ ਕਰਨ ਸਬੰਧੀ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੂੰ ਮਿਲਿਆ ਜਾ ਰਿਹਾ ਸੀ।

ਪਰ ਉਨ੍ਹਾਂ ਨੇ ਅਧਿਆਪਕਾਂ ਨੂੰ ਕੋਈ ਠੋਸ ਰਾਹ ਨਹੀਂ ਦਿੱਤਾ,ਜਿਸ ਦੇ ਰੋਸ ਵਜੋਂ ਉਨ੍ਹਾਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ।

ਇਸ ਮੌਕੇ ਬੋਲਦਿਆਂ ਜ਼ਿਲਾ ਕਨਵੀਨਰ ਦਰਸ਼ਨ ਸਿੰਘ ਅਲੀਸ਼ੇਰ, ਕਰਮਜੀਤ ਸਿੰਘ ਤਾਮਕੋਟ ਅਤੇ ਗੁਰਪ੍ਰੀਤ ਸਿੰਘ ਦਲੇਲ ਵਾਲਾ ਨੇ ਪੰਜਾਬ ਸਰਕਾਰ ਦੁਆਰਾ ਕੀਤੇ ਵਾਅਦੇ ਨਾ ਪੂਰੇ ਕਰਨ ਲਈ ਸਰਕਾਰ ਦੇ ਤਿੱਖੇ ਸ਼ਬਦਾਂ ਨਾਲ ਨਿਖੇਧੀ ਕੀਤੀ। ਬੁਲਾਰਿਆਂ ਨੇ ਕਿਹਾ ਸਾਡੇ ਚੁਣੇ ਹੋਏ ਨੁਮਾਇੰਦੇ ਮੁਲਾਜ਼ਮਾਂ ਦੀ ਹੱਕੀ ਮੰਗ ਪ੍ਰਤੀ ਬਿਲਕੁਲ ਗੰਭੀਰ ਨਹੀਂ ਹਨ।

ਧਰਨੇ ਨੂੰ ਸੰਬੋਧਨ ਕਰਦਿਆਂ ਹਰਦੀਪ ਸਿੱਧੂ, ਬਲਵਿੰਦਰ ਸ਼ਰਮਾ, ਜਸਵਿੰਦਰ ਚਾਹਲ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਇਸ ਸਰਕਾਰ ਤੋਂ ਵੱਡੀਆਂ ਆਸਾਂ ਸਨ ਪਰ ਸਰਕਾਰ ਦਾ ਮੁਲਾਜ਼ਮਾਂ ਪ੍ਰਤੀ ਰਵੱਈਆ ਹੁਣ ਠੀਕ ਨਹੀਂ ਰਿਹਾ। ਇਸ ਮੌਕੇ ਅਧਿਆਪਕ ਆਗੂ ਗੁਰਤੇਜ ਉੱਭਾ,ਇਕਬਾਲ ਉੱਭਾ, ਗੁਰਦਾਸ ਗੁਰਨੇ, ਸਮਰਜੀਤ ਸਮਰਾ, ਇੰਦਰਜੀਤ ਡੇਲੂਆਣਾ,ਸਤਨਾਮ ਸਿੰਘ ਦਲੇਲ ਵਾਲਾ ਨੇ ਵੀ ਸੰਬੋਧਨ ਕੀਤਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments