Friday, March 1, 2024
No menu items!
HomeChandigarhOld Pension: ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੋਰਚੇ ਵੱਲੋਂ ਭਗਵੰਤ ਮਾਨ ਦੇ ਸ਼ਹਿਰ...

Old Pension: ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੋਰਚੇ ਵੱਲੋਂ ਭਗਵੰਤ ਮਾਨ ਦੇ ਸ਼ਹਿਰ ‘ਚ ਮਹਾਂਰੈਲੀ ਕਰਨ ਦਾ ਐਲਾਨ

 

Old Pension: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਸੰਗਰੂਰ ਰੈਲੀ ਦੀਆਂ ਤਿਆਰੀਆਂ ਲਈ ਕੀਤੀ ਸੂਬਾ ਕਮੇਟੀ ਮੀਟਿੰਗ

ਦਲਜੀਤ ਕੌਰ, ਪਟਿਆਲਾ

Old Pension: ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਪੰਜਾਬ ਦੀ ਅਗਵਾਈ ਵਿੱਚ 25 ਫਰਵਰੀ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਹੋਣ ਜਾ ਰਹੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਦਾ ਮੁੱਢ ਬੰਨ੍ਹਦਿਆਂ ਮੋਰਚੇ ਵਿੱਚ ਸ਼ਾਮਲ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੂਬਾ ਕਮੇਟੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸੂਬਾਈ ਅਤੇ ਜ਼ਿਲਾ ਆਗੂ ਟੀਮਾਂ ਨੂੰ ਰੈਲੀ ਦੀ ਕਾਮਯਾਬੀ ਲਈ ਜੰਗੀ ਪੱਧਰ ਤੇ ਯਤਨ ਜਟਾਉਣ ਦਾ ਕਾਰਜ ਸੌਂਪਿਆ ਗਿਆ ਹੈ।

ਇਹ ਵੀ ਪੜ੍ਹੋ-Big Breaking- ਪੰਜਾਬ ਦੇ ਇਸ ਮਹਿਕਮੇ ਦੇ ਚੇਅਰਮੈਨ ਨੇ ਦਿੱਤਾ ਅਸਤੀਫ਼ਾ

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਤਿੰਨ ਸੰਘਰਸ਼ੀ ਜੱਥੇਬੰਦੀਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ,ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵੱਲੋਂ ਪੈਨਸ਼ਨ ਲਾਗੂ ਕਰਨ ਤੋਂ ਭੱਜੀ ਆਪ ਸਰਕਾਰ ਨੂੰ ਐੱਨ.ਪੀ.ਐੱਸ ਮੁਲਾਜ਼ਮਾਂ ਦੀ ਵੱਡੀ ਸੰਘਰਸ਼ੀ ਚੁਣੌਤੀ ਦੇਣ ਲਈ ਸਾਂਝੇ ਮੋਰਚੇ ਦਾ ਗਠਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਅਧਿਆਪਕਾਂ ਲਈ ਸਿਰਦਰਦੀ ਬਣੀ ਵਜ਼ੀਫ਼ਾ ਅਦਾਇਗੀ ਦੀ ਰਿਕਵਰੀ! ਸਿੱਖਿਆ ਵਿਭਾਗ ਦੇ ਵੱਡੇ ਅਫ਼ਸਰ ‘ਤੇ DTF ਨੇ ਲਾਏ ਦਬਾਅ ਪਾਉਣ ਦੇ ਦੋਸ਼

ਸੂਬਾ ਕਮੇਟੀ ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆਂ ਫਰੰਟ ਦੇ ਸੂਬਾ ਕਨਵੀਨਰ ਅਤਿੰਦਰਪਾਲ ਸਿੰਘ, ਜ਼ੋਨ ਕਨਵੀਨਰਾਂ ਗੁਰਬਿੰਦਰ ਖਹਿਰਾ, ਇੰਦਰ ਸੁਖਦੀਪ ਸਿੰਘ ਓਢਰਾ ਅਤੇ ਜਸਵੀਰ ਭੰਮਾ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੋਰਚੇ ਦਾ ਗਠਨ ਹੋਣਾ ਬਹੁਤ ਮਹੱਤਵਪੂਰਨ ਅਤੇ ਅਤਿ ਲੋੜੀਂਦਾ ਸਵਾਗਤਯੋਗ ਉਪਰਾਲਾ ਹੈ, ਜੋ ਪੈਨਸ਼ਨ ਪ੍ਰਾਪਤੀ ਦੇ ਸੰਘਰਸ਼ ਨੂੰ ਵੱਡੀ ਮੁਲਾਜ਼ਮ ਲਹਿਰ ਵਿੱਚ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਰੱਖਦਾ ਹੈ।

ਇਹ ਵੀ ਪੜ੍ਹੋ- ਅਧਿਆਪਕਾਂ ਨੇ DEO ਖਿਲਾਫ਼ ਖੋਲ੍ਹਿਆ ਮੋਰਚਾ, DTF ਨੇ ਕਿਹਾ- ਵਿਦਿਆਰਥਣਾਂ ਦੇ ਪ੍ਰੀਖਿਆ ਕੇਂਦਰ ਬਣਾਏ ਸਕੂਲ ਤੋਂ 70 ਕਿਲੋਮੀਟਰ ਦੂਰ

ਉਹਨਾਂ ਕਿਹਾ ਕਿ ਵੱਖ ਵੱਖ ਫਰੰਟਾਂ ਨਾਲ਼ ਜੁੜਿਆ ਜੱਥੇਬੰਦਕ ਕਾਡਰ ਅਤੇ ਆਮ ਐੱਨ.ਪੀ.ਐੱਸ ਮੁਲਾਜ਼ਮ ਸਾਂਝੇ ਮੋਰਚੇ ਦੇ ਬੈਨਰ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਆਪ ਸਰਕਾਰ ਦੀ ਵਾਅਦਾਖਿਲਾਫੀ ਦੇ ਰੋਸ ਵਿੱਚ ਸੰਗਰੂਰ ਰੈਲੀ ਵਿੱਚ ਸ਼ਾਮਲ ਹੋਵੇਗਾ।

ਇਹ ਵੀ ਪੜ੍ਹੋ- ਵੱਡੀ ਖ਼ਬਰ: Paytm ਨੇ ਫ਼ਸਾਇਆ ਪੰਜਾਬ ਦਾ ਪਟਵਾਰੀ! ਰਿਸ਼ਵਤ ਲੈਣ ਦੇ ਦੋਸ਼ ‘ਚ FIR ਦਰਜ

ਜ਼ਿਲਾ ਆਗੂ ਸਤਪਾਲ ਸਮਾਣਵੀ ਨੇ ਦੱਸਿਆ ਕਿ ਫਰੰਟ ਵੱਲੋਂ ਸੂਬਾ ਕਮੇਟੀ ਮੀਟਿੰਗ ਵਿੱਚ ਸੰਗਰੂਰ ਰੈਲੀ ਨੂੰ ਸਫ਼ਲ ਬਣਾਉਣ ਲਈ ਵੱਡੇ ਪੱਧਰ ਤੇ ਜ਼ਿੰਮੇਵਾਰੀਆਂ ਤੈਅ ਕੀਤੀਆਂ ਗਈਆਂ ਹਨ ਜਿਸ ਤਹਿਤ 10-11 ਫਰਵਰੀ ਨੂੰ ਜ਼ਿਲਾ ਪੱਧਰੀ ਸਾਂਝੀਆਂ ਮੀਟਿੰਗਾਂ ਵਿੱਚ ਭਰਵੀਂ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਉਪਰੰਤ ਅਗਲੇ ਪੰਦਰਾਂ ਦਿਨ ਸੂਬੇ ਭਰ ਵਿੱਚ ਵੱਡੀ ਲਾਮਬੰਦੀ ਮੁਹਿੰਮ ਚਲਾੳਣ ਦਾ ਫੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ- School News: ਪੰਜਾਬ ਸਰਕਾਰ ਦਾ ਵਿਦਿਆਰਥੀਆਂ ਦੇ ਹੱਕ ‘ਚ ਵੱਡਾ ਫ਼ੈਸਲਾ, ਹੁਣ ਨਹੀਂ ਵੱਜੇਗੀ ਠੱਗੀ

ਉਹਨਾਂ ਕਿਹਾ ਕਿ ਜ਼ਿਲਾ ਕਮੇਟੀ ਪਟਿਆਲਾ ਵੱਲੋਂ ਉਪਰੋਕਤ ਫੈਸਲਿਆਂ ਨੂੰ ਲਾਗੂ ਕਰਦਿਆਂ ਜ਼ਿਲੇ ਭਰ ਚੋਂ ਸੰਗਰੂਰ ਰੈਲੀ ਵਿੱਚ ਮੁਲਾਜ਼ਮਾਂ ਦੀ ਮਿਸਾਲੀ ਸ਼ਮੂਲੀਅਤ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ- Bed Course Closed Notice: ਅਧਿਆਪਕ ਬਣਨ ਵਾਲਿਆਂ ਲਈ ਵੱਡੀ ਖ਼ਬਰ: ਸਰਕਾਰ ਵੱਲੋਂ ਬੀਐੱਡ ਕੋਰਸ ਬੰਦ ਕਰਨ ਦਾ ਫ਼ੈਸਲਾ

ਜ਼ਿਲਾ ਆਗੂਆਂ ਜਗਤਾਰ ਰਾਮ, ਭਰਤ ਕੁਮਾਰ, ਅਮਨਦੀਪ ਦੇਵੀਗੜ੍ਹ, ਹਰਮਿੰਦਰ ਸਿੰਘ, ਭਜਨ ਸਿੰਘ, ਬਲਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੰਬਰ 2022 ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਸੀ ਪਰ ਉਸ ਦੀ ਲਗਭਗ ਇੱਕ ਸਾਲ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਦੇ ਇੱਕ ਵੀ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੋਲਿਆ ਗਿਆ ਜਿਸ ਦੇ ਖਿਲਾਫ ਪੰਜਾਬ ਦੇ ਐੱਨਪੀਐੱਸ ਮੁਲਾਜ਼ਮਾਂ ਦਾ ਗੁੱਸਾ ਪੰਜਾਬ ਸਰਕਾਰ ਪ੍ਰਤੀ ਦਿਨੋ ਦਿਨ ਵੱਧ ਰਿਹਾ ਹੈ।

ਇਹ ਵੀ ਪੜ੍ਹੋ- Big Decision: ਭਗਵੰਤ ਮਾਨ ਸਰਕਾਰ ਦਾ ਕਿਸਾਨਾਂ ਦੇ ਹੱਕ ‘ਚ ਵੱਡਾ ਫ਼ੈਸਲਾ, ਇਨ੍ਹਾਂ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ

ਇਸ ਮੌਕੇ ਬਲਜਿੰਦਰ ਘੱਗਾ, ਮੈਡਮ ਮਨਦੀਪ ਕੌਰ, ਮੈਡਮ ਜੈਕੀ, ਮੈਡਮ ਬਿੰਦੂ, ਮੈਡਮ ਸੁਖਦੀਪ ਕੌਰ, ਮੈਡਮ ਸੁਖਦੀਪ ਕੌਰ ਬੁਢਲਾਡਾ, ਪਰਗਟ ਸਿੰਘ, ਗੁਰਤੇਜ ਸਿੰਘ, ਸੁਖਵੀਰ ਨਾਭਾ, ਸਾਦਿਕ ਮੁਹੰਮਦ, ਰਵਿੰਦਰ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments