Saturday, March 2, 2024
No menu items!
HomeChandigarhਪੁਰਾਣੀ ਪੈਨਸ਼ਨ ਬਹਾਲੀ ਦਾ ਮੁੱਦਾ! CM ਭਗਵੰਤ ਮਾਨ ਦੇ ਸ਼ਹਿਰ 'ਚ ਮੁਲਾਜ਼ਮਾਂ...

ਪੁਰਾਣੀ ਪੈਨਸ਼ਨ ਬਹਾਲੀ ਦਾ ਮੁੱਦਾ! CM ਭਗਵੰਤ ਮਾਨ ਦੇ ਸ਼ਹਿਰ ‘ਚ ਮੁਲਾਜ਼ਮਾਂ ਵੱਲੋਂ ਮਹਾਂਰੈਲੀ ਕਰਨ ਦਾ ਐਲਾਨ

 

ਪੁਰਾਣੀ ਪੈਨਸ਼ਨ ਬਹਾਲੀ ਦਾ ਮੁੱਦਾ! 25 ਫਰਵਰੀ ਨੂੰ ਸੰਗਰੂਰ ਵਿਖੇ ਹੋਵੇਗੀ ਇਤਿਹਾਸਕ ਸੂਬਾ ਪੱਧਰੀ ਰੈਲੀ, ਸੰਗਰੂਰ ਰੈਲੀ ਦੀ ਸਫਲਤਾ ਲਈ ਜ਼ਿਲ੍ਹੇ ਭਰ ਵਿੱਚ 15 ਦਿਨਾਂ “ਲਾਮਬੰਦੀ ਮੁਹਿੰਮ” ਚਲਾਈ ਜਾਵੇਗੀ

ਦਲਜੀਤ ਕੌਰ, ਸੰਗਰੂਰ

ਪੁਰਾਣੀ ਪੈਨਸ਼ਨ ਬਹਾਲੀ ਦਾ ਮੁੱਦਾ! ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਪੰਜਾਬ ਦੀ ਅਗਵਾਈ ਵਿੱਚ 25 ਫਰਵਰੀ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਹੋਣ ਜਾ ਰਹੀ ‘ਸੂਬਾ ਪੱਧਰੀ ਰੈਲੀ’ ਦੀਆਂ ਤਿਆਰੀਆਂ ਦਾ ਮੁੱਢ ਬੰਨ੍ਹਦਿਆਂ ਮੋਰਚੇ ਵਿੱਚ ਸ਼ਾਮਲ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਵਾਟਰ ਟੈਂਕੀ ਪਾਰਕ ਨੇੜੇ ਬੱਸ ਸਟੈਂਡ ਸੰਗਰੂਰ ਵਿਖੇ ਕੀਤੀ ਗਈl

ਜਿਸ ਵਿੱਚ ਜ਼ਿਲਾ ਅਤੇ ਬਲਾਕ ਆਗੂ ਟੀਮਾਂ ਨੂੰ ਰੈਲੀ ਦੀ ਕਾਮਯਾਬੀ ਲਈ ਜੰਗੀ ਪੱਧਰ ਤੇ ਯਤਨ ਜਟਾਉਣ ਦਾ ਕਾਰਜ ਸੌਂਪਿਆ ਗਿਆ ਹੈ।ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਤਿੰਨ ਸੰਘਰਸ਼ੀ ਜੱਥੇਬੰਦੀਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵੱਲੋਂ ਪੈਨਸ਼ਨ ਲਾਗੂ ਕਰਨ ਤੋਂ ਭੱਜੀ ਆਪ ਸਰਕਾਰ ਨੂੰ ਐੱਨ.ਪੀ.ਐੱਸ ਮੁਲਾਜ਼ਮਾਂ ਦੀ ਵੱਡੀ ਸੰਘਰਸ਼ੀ ਚੁਣੌਤੀ ਦੇਣ ਲਈ ਸਾਂਝੇ ਮੋਰਚੇ ਦਾ ਗਠਨ ਕੀਤਾ ਗਿਆ ਸੀ।

ਜ਼ਿਲ੍ਹਾ ਕਮੇਟੀ ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆਂ ਸਾਂਝੇ ਮੋਰਚੇ ਦੇ ਜਿਲਾ ਕਨਵੀਨਰ ਦਲਜੀਤ ਸਫੀਪੁਰ, ਸਰਬਜੀਤ ਪੁੰਨਾਵਾਲ ਅਤੇ ਕੁਲਵਿੰਦਰ ਜਖੇਪਲ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੋਰਚੇ ਦਾ ਗਠਨ ਹੋਣਾ ਬਹੁਤ ਮਹੱਤਵਪੂਰਨ ਅਤੇ ਅਤਿ ਲੋੜੀਂਦਾ ਸਵਾਗਤਯੋਗ ਉਪਰਾਲਾ ਹੈ, ਜੋ ਪੈਨਸ਼ਨ ਪ੍ਰਾਪਤੀ ਦੇ ਸੰਘਰਸ਼ ਨੂੰ ਵੱਡੀ ਮੁਲਾਜ਼ਮ ਲਹਿਰ ਵਿੱਚ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਰੱਖਦਾ ਹੈ। ਉਹਨਾਂ ਕਿਹਾ ਕਿ ਵੱਖ ਵੱਖ ਫਰੰਟਾਂ ਨਾਲ਼ ਜੁੜਿਆ ਜੱਥੇਬੰਦਕ ਕਾਡਰ ਅਤੇ ਆਮ ਐੱਨ.ਪੀ.ਐੱਸ ਮੁਲਾਜ਼ਮ ਸਾਂਝੇ ਮੋਰਚੇ ਦੇ ਬੈਨਰ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਆਪ ਸਰਕਾਰ ਦੀ ਵਾਅਦਾਖਿਲਾਫੀ ਦੇ ਰੋਸ ਵਿੱਚ ਸੰਗਰੂਰ ਰੈਲੀ ਵਿੱਚ ਸ਼ਾਮਲ ਹੋਵੇਗਾ।

ਜ਼ਿਲਾ ਆਗੂਆਂ ਨੇ ਜਸਵਿੰਦਰ ਜੱਸਾ ਪਿਸੋ਼ਰੀਆ, ਮਨਪ੍ਰੀਤ ਸਿੰਘ ਟਿੱਬਾ, ਕਮਲਜੀਤ ਬਨਭੌਰਾ, ਕੁਲਵੰਤ ਖਨੌਰੀ ਦੱਸਿਆ ਕਿ ਫਰੰਟ ਵੱਲੋਂ ਸੂਬਾ ਕਮੇਟੀ ਮੀਟਿੰਗ ਵਿੱਚ ਸੰਗਰੂਰ ਰੈਲੀ ਨੂੰ ਸਫ਼ਲ ਬਣਾਉਣ ਲਈ ਵੱਡੇ ਪੱਧਰ ਤੇ ਜ਼ਿੰਮੇਵਾਰੀਆਂ ਤੈਅ ਕੀਤੀਆਂ ਗਈਆਂ ਹਨ, ਜਿਸ ਤਹਿਤ ਅੱਜ 9 ਫਰਵਰੀ ਨੂੰ ਜਿਲਾ ਪੱਧਰੀ ਸਾਂਝੀ ਮੀਟਿੰਗ ਕੀਤੀ ਗਈ ਜਿਸ ਦੌਰਾਨ ਸੰਗਰੂਰ ਰੈਲੀ ਦੀ ਤਿਆਰੀ ਲਈ ਅਗਲੇ 15 ਦਿਨ ਜ਼ਿਲ੍ਹੇ ਭਰ ਵਿੱਚ ਵੱਡੀ ਲਾਮਬੰਦੀ ਮੁਹਿੰਮ ਚਲਾੳਣ ਦਾ ਫੈਸਲਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜ਼ਿਲਾ ਕਮੇਟੀ ਸੰਗਰੂਰ ਵੱਲੋਂ ਸੰਗਰੂਰ ਰੈਲੀ ਵਿੱਚ ਮੁਲਾਜ਼ਮਾਂ ਦੀ ਮਿਸਾਲੀ ਸ਼ਮੂਲੀਅਤ ਕਰਵਾਈ ਜਾਵੇਗੀ।

ਇਸ ਮੌਕੇ ਬੋਲਦਿਆਂ ਕਰਮਜੀਤ ਨਦਾਮਪੁਰ ਅਤੇ‌‌ ਮਾਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੰਬਰ 2022 ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਸੀ ਪਰ ਉਸ ਦੀ ਲਗਭਗ ਇੱਕ ਸਾਲ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਦੇ ਇੱਕ ਵੀ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੋਲਿਆ ਗਿਆ ਜਿਸ ਦੇ ਖਿਲਾਫ ਪੰਜਾਬ ਦੇ ਐੱਨਪੀਐੱਸ ਮੁਲਾਜ਼ਮਾਂ ਦਾ ਗੁੱਸਾ ਪੰਜਾਬ ਸਰਕਾਰ ਪ੍ਰਤੀ ਦਿਨੋ ਦਿਨ ਵੱਧ ਰਿਹਾ ਹੈ। ਇਸ ਮੌਕੇ ਬੱਗਾ ਸਿੰਘ, ਫਕੀਰ ਸਿੰਘ ਟਿੱਬਾ, ਬਲਵੀਰ ਬਡਰੁੱਖਾਂ ਅਤੇ ਨਿਰਮਲ ਸਿੰਘ ਨੇ ਭਾਗ ਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments