Monday, May 13, 2024
No menu items!
HomePunjabOPS News: ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਝਾਂਸਾ ਦੇ ਕੇ ਮੁਲਾਜ਼ਮਾਂ ਤੋਂ...

OPS News: ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਝਾਂਸਾ ਦੇ ਕੇ ਮੁਲਾਜ਼ਮਾਂ ਤੋਂ ਵੋਟਾਂ ਬਟੋਰੀਆਂ! ਪਰ ਹੁਣ ਮੁਲਾਜ਼ਮ ਵਿਖਾਉਣਗੇ ਤਾਕਤ- ਪੋਸਟਰ ਜਾਰੀ

 

OPS News: “ਪੈਨਸ਼ਨ ਬਹਾਲੀ ਦੀ਼ ਮੰਗ ਨੂੰ ਲੈ ਮੁਲਾਜਮਾਂ ਨੂੰ ਜਾਗਰੂਕ ਕੀਤਾ”

ਪ੍ਰਮੋਦ ਭਾਰਤੀ, ਨਵਾਂਸ਼ਹਿਰ

OPS News: ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੀ ਇੱਕ ਵਿਸ਼ੇਸ਼ ਮੀਟਿੰਗ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਦੀ ਪ੍ਰਧਾਨਗੀ ਹੇਠ ਲੰਗੜੋਆ ਵਿਖੇ ਹੋਈ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਪਣੀ ਚਿਰਾਂ ਤੋਂ ਲਟਕਦੀ ਆ ਰਹੀ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਪੋਸਟਰ ਮੁਹਿੰਮ ਸ਼ੁਰੂ ਕੀਤੀ ਹੈ।

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਜਿਸ ਦੀ ਸ਼ੁਰੂਆਤ ਬਲਾਕ ਨਵਾਂ ਸ਼ਹਿਰ ਤੋਂ ਕੀਤੀ ਗਈ ਹੈ। ਪ੍ਰੈਸ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਕਨਵੀਨਰ ਗੁਰਦਿਆਲ ਮਾਨ ਅਤੇ ਕੋ ਕਨਵੀਨਰ ਰਮਨ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਾਰੀਆਂ ਹੀ ਪਾਰਟੀਆਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਝਾਂਸਾ ਦੇ ਕੇ ਮੁਲਾਜ਼ਮ ਵਰਗ ਦੀਆਂ ਵੋਟਾਂ ਵਟੋਰਦੀਆਂ ਆ ਰਹੀਆਂ ਹਨ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਪਰ ਮੁਲਾਜ਼ਮਾਂ ਨੂੰ ਸਿਆਸੀ ਟਿੱਚਰਾਂ ਤੋਂ ਬਿਨਾਂ ਕੁਝ ਵੀ ਪ੍ਰਾਪਤ ਨਹੀਂ ਹੋਇਆ ਹੈ। ਸਰਕਾਰਾਂ ਬਿਲਕੁਲ ਚੁੱਪ ਹਨ। ਮੁਲਾਜ਼ਮ ਖਾਲੀ ਹੱਥ ਰਿਟਾਇਰ ਹੋ ਰਹੇ ਹਨ । ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਸਿਰਫ ਤੇ ਸਿਰਫ ਲਾਰੇ ਤੇ ਫੋਕੇ ਨੋਟੀਫਿਕੇਸ਼ਨ ਹੀ ਮਿਲੇ ਹਨ।

ਦੂਜੇ ਪਾਸੇ ਸੈਂਟਰ ਸਰਕਾਰ ਵੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਦੇਣ ਨੂੰ ਪਾਪ ਕਹਿ ਰਹੀ ਹੈ। ਸੈਂਟਰ ਦੀ ਮੋਦੀ ਸਰਕਾਰ ਨਾ ਹੀ ਆਪ ਮੁਲਾਜ਼ਮਾਂ ਬਾਰੇ ਕੁਝ ਕਰ ਰਹੀ ਸਗੋਂ ਉਲਟਾਂ ਸਟੇਟ ਸਰਕਾਰਾਂ ਨੂੰ ਪੈਨਸ਼ਨ ਦੇਣ ਤੋ ਰੋਕਣ ਦਾ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ-PSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਅਜਿਹਾ ਵਰਤਾਰਾ ਸਹਿਣਯੋਗ ਨਹੀਂ ਹੈ। ਜਿਸ ਨੂੰ ਲ਼ੈ ਕੇ ਮੁਲਾਜ਼ਮਾਂ ਨੇ ਪੋਸਟਰ ਵੰਡ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਉਹੀ ਪਾਰਟੀ ਦਾ ਉਮੀਦਵਾਰ ਹੀ ਮੁਲਾਜ਼ਮ ਦੇ ਘਰ ਵੋਟਾਂ ਮੰਗਣ ਆਵੇ  ਜੋ ਉਹਨਾਂ ਦੀ ਖੋਹੀ ਗਈ ਪੁਰਾਣੀ ਪੈਨਸ਼ਨ ਬਹਾਲ ਕਰਵਾ ਸਕਦਾ ਹੋਵੇ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਇਸ ਦੇ ਨਾਲ ਹੀ ਮੁਲਾਜ਼ਮਾਂ ਨੇ ਆਪਣੇ ਘਰਾਂ ਅੱਗੇ ਪੋਸਟਰ ਲਗਾ ਕੇ ਵੋਟਾਂ ਮੰਗਣ ਆਏ ਉਮੀਦਵਾਰਾਂ ਨੂੰ ਤਿੱਖੇ ਸਵਾਲਾਂ ਨਾਲ ਘੇਰਨ ਦਾ ਫੈਸਲਾ ਕੀਤਾ ਹੈ। ਅਜਿਹਾ ਕਰਕੇ ਮੁਲਾਜ਼ਮ ਆਪਣੀ ਹੱਕੀ ਤੇ ਜਾਇਜ਼ ਮੰਗ ਨੂੰ ਪਾਰਟੀ ਨੁਮਾਇੰਦਿਆਂ ਸਾਹਮਣੇ ਪ੍ਰਦਰਸ਼ਿਤ ਕਰਨਗੇ ਤਾਂ ਜੋ ਆਉਂਣ ਵਾਲੇ ਸਮੇਂ ਵਿੱਚ ਉਹਨਾਂ ਦੀ ਇਹ ਜ਼ਰੂਰੀ ਮੰਗ ਤੇ ਗੌਰ ਬਣੀ ਰਹੇ ਤੇ ਮੁਲਾਜ਼ਮਾਂ ਦਾ ਬੁਢਾਪਾ ਸੁਰੱਖਿਅਤ ਹੋ ਸਕੇ।

ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਪੂਰੇ ਪੰਜਾਬ ਅੰਦਰ ਆਰੰਭੀ ਗਈ ਹੈ,ਹੁਣ ਜ਼ਿਲ੍ਹੇ ਦੇ ਐਨ ਪੀ ਐਸ ਤੋਂ ਪੀੜਤ ਮੁਲਾਜ਼ਮ ਵੀ ਇਸ ਮੁਹਿੰਮ ਦਾ ਹਿੱਸਾ ਬਨਣਗੇ।ਇਸ ਮੌਕੇ ਉਨ੍ਹਾਂ ਦੇ ਨਾਲ ਗੁਰਦੀਪ ਸਿੰਘ,ਤੀਰਥ ਸਿੰਘ,ਸੁਨੀਲ ਦੱਤ,ਮਨਪ੍ਰੀਤ ਸਿੰਘ,ਸ਼ਾਲੀਨਤਾ ਭਨੋਟ,ਬਲਵਿੰਦਰ ਕੌਰ,ਗਗਨਦੀਪ,ਰਿੰਕੂ ਚੌਪੜਾ,ਕੁਲਦੀਪ ਕੌਰ ਮਾਨ ਅਤੇ   ਹੋਰ ਵੀ ਮੁਲਾਜ਼ਮ ਆਗੂ ਹਾਜਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments