Thursday, May 16, 2024
No menu items!
HomeChandigarhOrange Alert: ਮੌਸਮ ਵਿਭਾਗ ਪੰਜਾਬ ਵਲੋਂ ਆਰੇਂਜ ਅਲਰਟ, ਕੜਾਕੇ ਦੀ ਠੰਡ ਤੋਂ...

Orange Alert: ਮੌਸਮ ਵਿਭਾਗ ਪੰਜਾਬ ਵਲੋਂ ਆਰੇਂਜ ਅਲਰਟ, ਕੜਾਕੇ ਦੀ ਠੰਡ ਤੋਂ ਨਹੀਂ ਮਿਲੇਗੀ ਰਾਹਤ

 

Orange Alert – ਕੁਝ ਜ਼ਿਲ੍ਹਿਆਂ ਵਿੱਚ ਬਹੁਤ ਸੰਘਣੀ ਧੁੰਦ ਛਾਈ ਰਹੇਗੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

Orange Alert: ਪੰਜਾਬ ‘ਚ ਕੜਾਕੇ ਦੀ ਠੰਡ ਜਾਰੀ ਹੈ ਅਤੇ ਨਵਾਂਸ਼ਹਿਰ ‘ਚ ਰਾਤ ਦਾ ਤਾਪਮਾਨ ਜ਼ੀਰੋ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਵਿੱਚ ਰਾਤ ਦਾ ਤਾਪਮਾਨ ਆਮ ਨਾਲੋਂ 2.2 ਡਿਗਰੀ ਹੇਠਾਂ ਆ ਗਿਆ ਹੈ।

ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਦੋ ਦਿਨਾਂ ਲਈ ਔਰੇਂਜ ਅਲਰਟ ਅਤੇ ਸ਼ਨੀਵਾਰ ਅਤੇ ਐਤਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਮੁਤਾਬਕ ਕੁਝ ਜ਼ਿਲ੍ਹਿਆਂ ਵਿੱਚ ਬਹੁਤ ਸੰਘਣੀ ਧੁੰਦ ਛਾਈ ਰਹੇਗੀ।

ਮੌਸਮ ਵਿਭਾਗ ਅਨੁਸਾਰ ਧੁੰਦ ਦੇ ਨਾਲ ਦਿਨ ਵੇਲੇ ਕੜਾਕੇ ਦੀ ਠੰਢ ਰਹੇਗੀ ਅਤੇ ਸੀਤ ਲਹਿਰ ਵੀ ਜਾਰੀ ਰਹੇਗੀ।

Image

ਸਵੇਰੇ ਬੇਹੱਦ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਰਹੀ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 2.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਪਰ ਇਹ ਅਜੇ ਵੀ ਆਮ ਨਾਲੋਂ 3.7 ਡਿਗਰੀ ਘੱਟ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments