Friday, May 10, 2024
No menu items!
HomeChandigarhPaid News & Fake News! ਸਿਆਸੀ ਧਿਰਾਂ ਦੇ IT ਸੈੱਲ 'ਤੇ ਸਖ਼ਤੀ!...

Paid News & Fake News! ਸਿਆਸੀ ਧਿਰਾਂ ਦੇ IT ਸੈੱਲ ‘ਤੇ ਸਖ਼ਤੀ! Fake News ਅਤੇ ਗੁੰਮਰਾਹਕੁੰਨ ਪੋਸਟਾਂ ਪਾਉਣ ‘ਤੇ ਹੋਵੇਗੀ ਕਾਰਵਾਈ

 

Paid News and Fake News ਅਤੇ ਗੁੰਮਰਾਹਕੁੰਨ ਪੋਸਟਾਂ ’ਤੇ 24 ਘੰਟੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ

ਦਲਜੀਤ ਕੌਰ, ਸੰਗਰੂਰ:

Paid News & Fake News! ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਰੂਮ ਦਾ ਦੌਰਾ ਕੀਤਾ।

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਉਨ੍ਹਾਂ ਮੌਕੇ ’ਤੇ ਮੌਜੂਦ ਐਮ.ਸੀ.ਐਮ.ਸੀ ਸੈੱਲ ਦੀ ਚੌਕਸੀ ਟੀਮ ਨੂੰ ਸਿਆਸੀ ਇਸ਼ਤਿਹਾਰਾਂ, ਮੁੱਲ ਦੀਆਂ ਖ਼ਬਰਾਂ (ਪੇਡ ਨਿਊਜ਼) ਤੇ ਝੂਠੀਆਂ ਖ਼ਬਰਾਂ (ਫੇਕ ਨਿਊਜ਼) ’ਤੇ ਨਜ਼ਰ ਰੱਖਣ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਲੈਕਟਰੋਨਿਕ ਮੀਡੀਆ, ਸੋਸ਼ਲ ਮੀਡੀਆ ਅਤੇ ਈ-ਪੇਪਰਾਂ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਅਗੇਤੀ ਪ੍ਰਵਾਨਗੀ ਤੋਂ ਬਿਨਾਂ ਜਾਰੀ ਨਹੀਂ ਕੀਤਾ ਜਾ ਸਕਦਾ ਅਤੇ ਜੇਕਰ ਟੀਮਾਂ ਦੇ ਧਿਆਨ ਵਿੱਚ ਅਜਿਹਾ ਕੋਈ ਵੀ ਮਾਮਲਾ ਆਉਂਦਾ ਹੈ ਤਾਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਇਹ ਵੀ ਪੜ੍ਹੋPSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਿੰਟ ਮੀਡੀਆ ਵਿੱਚ ਵੋਟਾਂ ਵਾਲੇ ਦਿਨ ਅਤੇ ਵੋਟਾਂ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਐਮ.ਸੀ.ਐਮ.ਸੀ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਛਾਪਿਆ ਨਹੀਂ ਜਾ ਸਕਦਾ ਅਤੇ ਜੇਕਰ ਕੋਈ ਉਮੀਦਵਾਰ ਜਾਂ ਪਾਰਟੀ ਚੋਣ ਕਮਿਸ਼ਨ ਦੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰੇਗੀ ਤਾਂ ਉਸ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ–PhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਉਨ੍ਹਾਂ ਟੀਮਾਂ ਨੂੰ Fake News ਜਾਂ ਅਫਵਾਹਾਂ ਫੈਲਾਉਣ ਵਾਲੀਆਂ ਸੋਸ਼ਲ ਮੀਡੀਆ ਪੋਸਟ ’ਤੇ ਵੀ ਤਿੱਖੀ ਨਜ਼ਰ ਰੱਖਣ ਦੇ ਦਿਸ਼ਾ ਨਿਰਦੇਸ਼ ਦਿੱਤੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ‘ਤੇ ਆਉਣ ਵਾਲੀਆਂ ਖਬਰਾਂ ਦੇ ਤੱਥਾਂ ਦੀ ਪੁਸ਼ਟੀ ਕੀਤੇ ਬਿਨਾਂ ਅੱਗੇ ਸ਼ੇਅਰ ਨਾ ਕੀਤਾ ਜਾਵੇ ਤਾਂ ਜੋ ਝੂਠੀਆਂ ਖਬਰਾਂ ਦੇ ਪਸਾਰ ਨੂੰ ਰੋਕਿਆ ਜਾ ਸਕੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments