Monday, April 22, 2024
No menu items!
HomePunjabਪੰਜਾਬ 'ਚ ਦਰਦਨਾਕ ਵਾਰਦਾਤ! ਪਿਤਾ ਵੱਲੋਂ ਆਪਣੇ ਮਾਸੂਮ ਬੱਚਿਆਂ ਦਾ ਕਤਲ

ਪੰਜਾਬ ‘ਚ ਦਰਦਨਾਕ ਵਾਰਦਾਤ! ਪਿਤਾ ਵੱਲੋਂ ਆਪਣੇ ਮਾਸੂਮ ਬੱਚਿਆਂ ਦਾ ਕਤਲ

 

ਰੋਹਿਤ ਗੁਪਤਾ, ਗੁਰਦਾਸਪੁਰ

ਪੰਜਾਬ ਦੇ ਗੁਰਦਾਸਪੁਰ ਦੇ ਕਲਾਨੌਰ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ ਘਰ ‘ਚੋਂ ਦੋ ਮਾਸੂਮ ਬੱਚਿਆਂ ਦੀਆਂ ਸ਼ੱਕੀ ਹਾਲਾਤਾਂ ‘ਚ ਲਾਸ਼ਾਂ ਮਿਲੀਆਂ।

ਘਟਨਾ ਸਬੰਧੀ ਸੂਚਨਾ ਮਿਲਣ ਦੇ ਬਾਅਦ ਥਾਣਾ ਕਲਾਨੌਰ ਦੀ ਪੁਲਿਸ ਨੇ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਬੱਚਿਆਂ ਦੇ ਮਾਪੇ ਘਰੋਂ ਲਾਪਤਾ ਹਨ।

ਦੱਸਿਆ ਜਾ ਰਿਹਾ ਹੈ ਕਿ ਪਿਤਾ ਆਪਣੇ ਦੋਵੇਂ ਬੱਚਿਆਂ ਦਾ ਕਤਲ ਕਰਕੇ ਫਰਾਰ ਹੋ ਗਿਆ ਹੈ। ਗੁਆਂਢੀ ਅਜਮੇਰ ਸਿੰਘ ਨੇ ਦੱਸਿਆ ਕਿ ਹਰਪਾਲ ਦਾ ਆਪਣੀ ਪਤਨੀ ਨਾਲ ਘਰੇਲੂ ਝਗੜਾ ਚੱਲ ਰਿਹਾ ਸੀ।

ਔਰਤ ਤਿੰਨ ਦਿਨ ਪਹਿਲਾਂ ਬੱਚਿਆਂ ਨੂੰ ਛੱਡ ਕੇ ਚਲੀ ਗਈ ਸੀ। ਜਦੋਂ ਕਿ ਬੱਚੇ ਆਪਣੇ ਪਿਤਾ ਨਾਲ ਰਹਿ ਰਹੇ ਸਨ। ਸਵੇਰੇ ਉੱਠ ਕੇ ਦੇਖਿਆ ਤਾਂ ਘਰ ਨੂੰ ਤਾਲਾ ਲੱਗਿਆ ਹੋਇਆ ਸੀ। ਇਸ ਤੋਂ ਬਾਅਦ ਉਹ ਆਪਣੇ ਪਰਿਵਾਰ ਨਾਲ ਮੇਲੇ ‘ਤੇ ਗਏ ਚਲੇ।

ਹਰਪਾਲ ਉਨ੍ਹਾਂ ਦੇ ਕੋਲ ਦਰਜ਼ੀ ਦਾ ਕੰਮ ਕਰਦਾ ਸੀ, ਜਦੋਂ ਉਹ ਆਪਣੇ ਘਰ ਆਇਆ ਤਾਂ ਉਸ ਨੇ ਬੱਚਿਆਂ ਦੀਆਂ ਲਾਸ਼ਾਂ ਦੇਖੀਆਂ। ਇਸ ਤੋਂ ਬਾਅਦ ਥਾਣਾ ਕਲਾਨੌਰ ਨੂੰ ਸੂਚਿਤ ਕੀਤਾ ਗਿਆ।

ਥਾਣਾ ਸਦਰ ਦੇ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ‘ਚ ਪਤਾ ਲੱਗਾ ਹੈ ਕਿ ਹਰਪਾਲ ਆਪਣੇ ਲੜਕੇ ਅਤੇ ਬੇਟੀ ਦਾ ਕਤਲ ਕਰਕੇ ਫਰਾਰ ਹੋ ਗਿਆ ਹੈ। ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments