Monday, May 20, 2024
No menu items!
HomePunjabPunjab 'ਚ ਦਰਦਨਾਕ ਸੜਕ ਹਾਦਸਾ! ਮੋਟਰਸਾਈਕਲ ਨੂੰ ਲੱਗੀ ਭਿਆਨਕ ਅੱਗ, 2 ਨੌਜਵਾਨਾਂ...

Punjab ‘ਚ ਦਰਦਨਾਕ ਸੜਕ ਹਾਦਸਾ! ਮੋਟਰਸਾਈਕਲ ਨੂੰ ਲੱਗੀ ਭਿਆਨਕ ਅੱਗ, 2 ਨੌਜਵਾਨਾਂ ਦੀ ਮੌਤ

 

Punjab : ਪੁਲਿਸ ਨੇ ਦੋਨਾਂ ਮ੍ਰਿਤਕਾਂ ਦੀ ਪਹਿਚਾਣ ਕਰਨ ਲਈ ਤਸਵੀਰਾਂ ਜਾਰੀ ਕਰਕੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab : ਜਲੰਧਰ-ਲੁਧਿਆਣਾ ਹਾਈਵੇ ‘ਤੇ ਦੇਰ ਰਾਤ ਗੁਰਾਇਆ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਕ ਤੇਜ਼ ਰਫਤਾਰ ਮਰਸਡੀਜ਼ ਕਾਰ ਨੇ ਪਹਿਲਾਂ ਮੋਟਰਸਾਈਕਲ ‘ਤੇ ਜਾ ਰਹੇ ਦੋ ਨੌਜਵਾਨਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਫਿਰ ਉਨ੍ਹਾਂ ਨੂੰ ਘੜੀਸ ਕੇ ਲੈ ਗਈ।

ਇਸ ਕਾਰਨ ਮੋਟਰਸਾਈਕਲ ਨੂੰ ਅੱਗ ਲੱਗ ਗਈ ਤੇ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਬੁਰੀ ਤਰ੍ਹਾਂ ਸੜ ਗਈਆਂ। ਹਾਦਸੇ ਦੇ ਚਸ਼ਮਦੀਦ ਨੇ ਪੁਲੀਸ ਨੂੰ ਦੱਸਿਆ ਕਿ ਹਾਦਸੇ ਸਮੇਂ ਉਹ ਮੋਟਰਸਾਈਕਲ ਸਵਾਰਾਂ ਦੇ ਪਿੱਛੇ ਆ ਰਿਹਾ ਸੀ। ਦੋਵੇਂ ਨੌਜਵਾਨ ਅਜੇ ਕੁਝ ਦੂਰ ਇਕ ਪੈਲੇਸ ਤੋਂ ਬਾਹਰ ਨਿਕਲੇ ਸਨ।

ਇਹ ਵੀ ਪੜ੍ਹੋ-School Timing! ਕੀ ਪੰਜਾਬ ਦੇ ਸਕੂਲਾਂ ਦਾ ਬਦਲਿਆ ਜਾਵੇਗਾ ਸਮਾਂ? DTF ਨੇ ਸਰਕਾਰ ਅੱਗੇ ਰੱਖੀ ਆਹ ਮੰਗ

ਮਰਸਡੀਜ਼ ਕਾਰ ਕਾਫੀ ਤੇਜ਼ ਰਫਤਾਰ ‘ਤੇ ਜਾ ਰਹੀ ਸੀ, ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ‘ਚ ਸਵਾਰ ਦੋਵੇਂ ਨੌਜਵਾਨ ਕਰੀਬ 40 ਮੀਟਰ ਤੱਕ ਬਾਈਕ ਸਮੇਤ ਘਸੀਟ ਗਏ।

ਜਿਸ ਕਾਰਨ ਬੁਰੀ ਤਰ੍ਹਾਂ ਨਾਲ ਜ਼ਖਮੀ ਹੋਏ ਦੋਵਾਂ ਨੇ ਮੋਟਰਸਾਈਕਲ ਤੋਂ ਆਪਣੇ ਆਪ ਨੂੰ ਵੱਖ ਕਰਨ ਦੀ ਹਿੰਮਤ ਨਹੀਂ ਕਰ ਸਕੇ ਅਤੇ ਵੇਖਵੇ ਹੀ ਵੇਖਵੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਵੀ ਅੱਗ ਲੱਗ ਗਈ। ਇਸ ਤੋਂ ਬਾਅਦ ਕਾਰ ਸਵਾਰ ਦੋਵਾਂ ਨੂੰ ਬਚਾਉਣ ਦੀ ਬਜਾਏ ਮੌਕੇ ਤੋਂ ਫਰਾਰ ਹੋ ਗਏ।

ਚਸ਼ਮਦੀਦ ਨੇ ਪੁਲੀਸ ਨੂੰ ਦੱਸਿਆ ਕਿ ਉਸ ਨੇ ਕਿਸੇ ਤਰ੍ਹਾਂ ਦੋਹਾਂ ਨੂੰ ਅੱਗ ਤੋਂ ਵੱਖ ਕੀਤਾ ਅਤੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਗੁਰਾਇਆ ਥਾਣੇ ਦੇ ਇੰਚਾਰਜ ਇੰਸਪੈਕਟਰ ਸੁਖਦੇਵ ਸਿੰਘ ਅਤੇ ਜਾਂਚ ਅਧਿਕਾਰੀ ਹਰਭਜਨ ਸਿੰਘ ਗਿੱਲ ਦੇਰ ਰਾਤ ਮੌਕੇ ‘ਤੇ ਪਹੁੰਚੇ ਅਤੇ ਦੋਵਾਂ ਨੂੰ ਹਸਪਤਾਲ ਪਹੁੰਚਾਇਆ।

ਜਿੱਥੇ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਦੋਨਾਂ ਮ੍ਰਿਤਕਾਂ ਦੀ ਪਹਿਚਾਣ ਕਰਨ ਲਈ ਤਸਵੀਰਾਂ ਜਾਰੀ ਕਰਕੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments