Saturday, April 20, 2024
No menu items!
HomeEducationਪਠਾਨਕੋਟ: DEO ਤੇ ਡਿਪਟੀ ਡੀਈਓ ਵੱਲੋਂ ਮਿਸ਼ਨ ਸਮਰੱਥ ਤਹਿਤ ਚੱਲ ਰਹੇ ਸੈਮੀਨਾਰਾਂ...

ਪਠਾਨਕੋਟ: DEO ਤੇ ਡਿਪਟੀ ਡੀਈਓ ਵੱਲੋਂ ਮਿਸ਼ਨ ਸਮਰੱਥ ਤਹਿਤ ਚੱਲ ਰਹੇ ਸੈਮੀਨਾਰਾਂ ਦਾ ਕੀਤਾ ਗਿਆ ਨਿਰੀਖਣ

 

ਪੰਜਾਬ ਨੈੱਟਵਰਕ, ਪਠਾਨਕੋਟ

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਹਰਭਗਵੰਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਵੱਲੋਂ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਬਲਾਕਾਂ ਵਿੱਚ ਮਿਸ਼ਨ ਸਮਰਥ ਤਹਿਤ ਚੱਲ ਰਹੇ ਸੈਮੀਨਾਰਾਂ ਦਾ ਦੌਰਾ ਕੀਤਾ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਹਰਭਗਵੰਤ ਸਿੰਘ ਵੱਲੋਂ ਬਲਾਕ ਧਾਰ-1 ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡੀਜੀ ਸਿੰਘ ਵੱਲੋਂ ਬਲਾਕ ਨਰੋਟ ਜੈਮਲ ਸਿੰਘ ਅਤੇ ਬਲਾਕ ਬਮਿਆਲ ਵਿਖੇ ਚੱਲ ਰਹੇ ਸੈਮੀਨਾਰਾਂ ਵਿੱਚ ਪਹੁੰਚ ਕੇ ਅਧਿਆਪਕਾਂ ਨਾਲ ਜਰੂਰੀ ਨੁਕਤੇ ਸਾਂਝੇ ਕੀਤੇ ਅਤੇ ਉਨ੍ਹਾਂ ਕਿਹਾ ਕਿ ਮਿਸ਼ਨ ਸਮਰੱਥ ਨਾਲ ਤੁਸੀ ਵਿਦਿਆਰਥੀਆਂ ਦੇ ਸਿੱਖਣ ਦਾ ਪੱਧਰ ਹੋਰ ਵਧੀਆਂ ਤਰੀਕੇ ਨਾਲ ਉੱਚਾ ਚੁੱਕ ਸਕਦੇ ਹੋ।

ਉਹਨਾਂ ਅਧਿਅਪਕਾਂ ਨੂੰ ਅਪੀਲ ਕੀਤੀ ਕਿ ਨਵੇਂ ਵਿੱਦਿਅਕ ਸੈ਼ਸ਼ਨ ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਦਾਖਲ ਕਰਨ ਅਤੇ ਮਾਪਿਆਂ ਨੂੰ ਦੱਸਣ ਕਿ ਸਰਕਾਰੀ ਸਕੂਲਾਂ ਵਿੱਚ ਨਵੀਆਂ ਆਧੁਨਿਕ ਤਕਨੀਕਾਂ ਨਾਲ ਵਿਦਿਆ ਦਾ ਦਾਨ ਵੰਡਿਆ ਜਾ ਰਿਹਾ ਹੈ।

ਜ਼ਿਲ੍ਹਾ ਅਧਿਕਾਰੀਆਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਾਰੀਆਂ ਅਤਿਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਲਈ ਮਾਪੇ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ। ਉਹਨਾਂ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਜੁੱਟ ਜਾਓ ਅਤੇ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾ ਬਾਰੇ ਮਾਪਿਆਂ ਨੂੰ ਜਾਣੂ ਕਰਵਾਇਆ ਜਾਵੇ।

ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਾਕੇਸ਼ ਕੁਮਾਰ, ਸੈਂਟਰ ਹੈਡ ਟੀਚਰ ਪਵਨ ਕੁਮਾਰ, ਸਟੇਟ ਰਿਸੋਰਸ ਪਰਸਨ ਵਨੀਤ ਮਹਾਜਨ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ , ਬਲਕਾਰ ਅੱਤਰੀ ਆਦਿ ਵੀ ਹਾਜਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments