Friday, April 19, 2024
No menu items!
HomeEducationPathankot News: 11ਵੀਂ ਜਮਾਤ 'ਚ ਦਾਖ਼ਲੇ ਲਈ 1317 ਵਿਦਿਆਰਥੀਆਂ ਨੇ ਦਿੱਤੀ ਸਕੂਲ...

Pathankot News: 11ਵੀਂ ਜਮਾਤ ‘ਚ ਦਾਖ਼ਲੇ ਲਈ 1317 ਵਿਦਿਆਰਥੀਆਂ ਨੇ ਦਿੱਤੀ ਸਕੂਲ ਆਫ਼ ਐਮੀਨੇਂਸ ਅਤੇ ਮੈਰੀਟੋਰੀਅਸ ਸਕੂਲ ਪ੍ਰਵੇਸ਼ ਪ੍ਰੀਖਿਆ

 

Pathankot News: ਨੌਵੀਂ ਜਮਾਤ ਵਿੱਚ ਦਾਖ਼ਲੇ ਲਈ ਸਕੂਲ ਆਫ਼ ਐਮੀਨੇਂਸ ਦੀ ਪ੍ਰੀਖਿਆ ਵਿੱਚ 834 ਵਿੱਚੋਂ 732 ਵਿਦਿਆਰਥੀ ਰਹੇ ਹਾਜ਼ਰ

ਪੰਜਾਬ ਨੈੱਟਵਰਕ, ਪਠਾਨਕੋਟ

Pathankot News: ਸਿੱਖਿਆ ਵਿਭਾਗ ਵੱਲੋਂ ਪੰਜਾਬ ਭਰ ਵਿੱਚ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੇਂਸ ਵਿੱਚ ਗਿਆਰਵੀਂ ਜਮਾਤ ਅਤੇ ਨੌਵੀਂ ਜਮਾਤ ਵਿੱਚ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ਸਫ਼ਲਤਾਪੂਰਵਕ ਸੰਪੰਨ ਹੋ ਗਈ।

ਇਹ ਵੀ ਪੜ੍ਹੋ-Teacher Death: ਸਰਕਾਰੀ ਅਧਿਆਪਕਾ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਗਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਹਰਭਗਵੰਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿਆਰਵੀਂ ਜਮਾਤ ਵਿੱਚ ਦਾਖ਼ਲੇ ਲਈ 1570 ਵਿਦਿਆਰਥੀਆਂ ਅਤੇ ਨੌਵੀਂ ਜਮਾਤ ਵਿੱਚ ਦਾਖ਼ਲੇ ਲਈ 834 ਵਿਦਿਆਰਥੀਆਂ ਨੇ ਫ਼ਾਰਮ ਭਰਿਆ ਸੀ।

ਗਿਆਰਵੀਂ ਜਮਾਤ ਵਿੱਚ 1317 ਵਿਦਿਆਰਥੀ ਹਾਜ਼ਰ ਹੋਏ ਅਤੇ 253 ਵਿਦਿਆਰਥੀ ਗੈਰ-ਹਾਜ਼ਰ ਰਹੇ, ਜਦਕਿ ਨੌਵੀਂ ਜਮਾਤ ਵਿੱਚ 732 ਵਿਦਿਆਰਥੀ ਹਾਜ਼ਰ ਹੋਏ ਅਤੇ 102 ਵਿਦਿਆਰਥੀ ਗੈਰ-ਹਾਜ਼ਰ ਰਹੇ।

ਵੱਖ ਵੱਖ ਟੀਮਾਂ ਵੱਲੋਂ ਕੀਤਾ ਗਿਆ ਪ੍ਰੀਖਿਆ ਕੇਂਦਰਾਂ ਦਾ ਦੌਰਾ

ਜ਼ਿਲ੍ਹਾ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿੱਚ 100 ਦੇ ਕਰੀਬ ਵਿਭਾਗੀ ਅਮਲੇ ਨੂੰ ਪ੍ਰੀਖਿਆਂ ਨੂੰ ਵਿਭਾਗੀ ਨਿਰਦੇਸ਼ਾਂ ਅਨੁਸਾਰ ਕਰਵਾਉਣਾ ਲਈ ਨਿਯੁਕਤ ਕੀਤਾ ਗਿਆ ਸੀ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਗਵਿੰਦਰ ਸਿੰਘ ਵੱਲੋਂ ਸ਼ਹੀਦ ਮੱਖਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਐਫਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਜਾਨਪੁਰ ਮੁੰਡੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਹਰਭਗਵੰਤ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਾਰਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਅਤੇ ਸਕੂਲ ਆਫ਼ ਐਮੀਨੇਂਸ ਲਮੀਨੀ ਦਾ ਦੌਰਾ ਕੀਤਾ ਗਿਆ।

ਜਦਕਿ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਗੋਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਜੈਮਲ ਸਿੰਘ ਅਤੇ ਸਕੂਲ ਆਫ਼ ਐਮੀਨੇਂਸ ਭੋਆ ਵਿੱਚ ਬਣੇ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ ਗਿਆ।

ਇਸ ਦੌਰਾਨ ਦੇਖਿਆ ਗਿਆ ਕਿ ਇਨ੍ਹਾਂ ਦਾਖ਼ਲਾ ਪ੍ਰੀਖਿਆਵਾਂ ਨੂੰ ਲੈਕੇ ਵਿਦਿਆਰਥੀਆਂ ਵਿੱਚ ਵਿਸ਼ੇਸ਼ ਉਤਸ਼ਾਹ ਪਾਇਆ ਗਿਆ ਹੈ ਅਤੇ ਉਹ ਆਪਣੇ ਸੁਨਹਿਰੀ ਭਵਿੱਖ ਲਈ ਇਨ੍ਹਾਂ ਸਕੂਲਾਂ ਵਿੱਚ ਦਾਖ਼ਲਾ ਲੈਣ ਲਈ ਤਤਪਰ ਨਜ਼ਰ ਆ ਰਹੇ ਸਨ। ਇਸ ਮੌਕੇ ਤੇ ਸੁਮੇਸ਼ ਸ਼ਰਮਾ, ਜਗਜੀਤ ਸਿੰਘ ਜ਼ਿਲ੍ਹਾ ਮੈਨੇਜਰ ਪੰਜਾਬ ਸਕੂਲ ਸਿੱਖਿਆ ਬੋਰਡ ਆਦਿ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments