Friday, April 19, 2024
No menu items!
HomeEducationਪਠਾਨਕੋਟ: ਅਧਿਆਪਕ ਵਨੀਤ ਮਹਾਜਨ ਅਤੇ ਸੰਜੀਵ ਸ਼ਰਮਾ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ (ਪ੍ਰਾਇਮਰੀ) ਤੇ...

ਪਠਾਨਕੋਟ: ਅਧਿਆਪਕ ਵਨੀਤ ਮਹਾਜਨ ਅਤੇ ਸੰਜੀਵ ਸ਼ਰਮਾ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ (ਪ੍ਰਾਇਮਰੀ) ਤੇ (ਅੱਪਰ ਪ੍ਰਾਇਮਰੀ) ਨਿਯੁਕਤ

 

ਵਨੀਤ ਮਹਾਜਨ ਈਟੀਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਭੂਰ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ( ਪ੍ਰਾਇਮਰੀ) ਅਤੇ ਸੰਜੀਵ ਸ਼ਰਮਾ ਸਾਇੰਸ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ (ਅੱਪਰ ਪ੍ਰਾਇਮਰੀ) ਨਿਯੁਕਤ

ਪੰਜਾਬ ਨੈੱਟਵਰਕ, ਪਠਾਨਕੋਟ

ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋੰ ਵਿਭਾਗ ਦੇ ਵੱਖ ਵੱਖ ਪ੍ਰੈਜੈਕਟਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਹਿੱਤ ਅਕੈਡਮਿਕ ਸਪੋਰਟ ਗਰੁੱਪ ਦਾ ਗਠਨ ਕੀਤਾ ਗਿਆ ਹੈ। ਇਹ ਗਰੁੱਪ ਸਿੱਖਿਆ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਜੈਕਟਾਂ ਨੂੰ ਸਫਲ ਬਣਾਉਣ ਲਈ ਅਤੇ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਪ੍ਰਦਾਨ ਕਰਨ ਹਿੱਤ ਅਧਿਆਪਕਾਂ ਨੂੰ ਅਕਾਦਮਿਕ ਸਹਾਇਤਾ ਪ੍ਰਦਾਨ ਕਰਣਗੇ।

ਜ਼ਿਲ੍ਹਾ ਪਠਾਨਕੋਟ ਤੋਂ ਅਕੈਡਮਿਕ ਸਪੋਰਟ ਗਰੁੱਪ ਤਹਿਤ ਵਨੀਤ ਮਹਾਜਨ ਈਟੀਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਭੂਰ ਅਤੇ ਸੰਜੀਵ ਸ਼ਰਮਾ ਸਾਇੰਸ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਨੂੰ ਬਤੌਰ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ( ਪ੍ਰਾਇਮਰੀ) ਅਤੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ (ਅੱਪਰ ਪ੍ਰਾਇਮਰੀ) ਨਿਯੁਕਤ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਟ ਪਠਾਨਕੋਟ ਦੇ ਪ੍ਰਿੰਸੀਪਲ ਹਰਿੰਦਰ ਸਿੰਘ ਸੈਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਨੇ ਦੱਸਿਆ ਕਿ ਇਹ ਦੋਨੋਂ ਅਧਿਆਪਕ ਜ਼ਿਲ੍ਹਾ ਪਠਾਨਕੋਟ ਅੰਦਰ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਚਲਾਏ ਜਾ ਰਹੇ ਵੱਖ ਵੱਖ ਪ੍ਰੋਜੈਕਟਾਂ ਅਤੇ ਪ੍ਰੋਗਰਾਮਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੰਮ ਕਰਣਗੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਆਪਕਾਂ ਨੇ ਬਤੌਰ ਜ਼ਿਲ੍ਹਾ ਰਿਸੋਰਸ ਪਰਸਨ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਪਠਾਨਕੋਟ ਵਿਖੇ ਚਾਰਜ ਸੰਭਾਲ ਲਿਆ ਹੈ। ਆਪਣੀ ਨਿਯੁਕਤੀ ਤੇ ਜ਼ਿਲ੍ਹਾ ਰਿਸੋਰਸ ਪਰਸਨ ਵਨੀਤ ਮਹਾਜਨ ਅਤੇ ਸੰਜੀਵ ਸ਼ਰਮਾਂ ਨੇ ਕਿਹਾ ਕਿ ਉਹ ਵਿਭਾਗ ਵੱਲੋਂ ਦਰਸਾਏ ਗਏ ਭਰੋਸੇ ਤੇ ਖਰ੍ਹਾ ਉਤਰਣਗੇ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments