Sunday, April 28, 2024
No menu items!
HomeEducationਪਠਾਨਕੋਟ: ਸਰਕਾਰੀ ਸਕੂਲਾਂ ਵੱਲੋਂ ਮਾਪੇ ਅਧਿਆਪਕ ਮਿਲਣੀ ਆਯੋਜਿਤ ਕਰ ਨਾਨ ਬੋਰਡ ਜਮਾਤਾਂ...

ਪਠਾਨਕੋਟ: ਸਰਕਾਰੀ ਸਕੂਲਾਂ ਵੱਲੋਂ ਮਾਪੇ ਅਧਿਆਪਕ ਮਿਲਣੀ ਆਯੋਜਿਤ ਕਰ ਨਾਨ ਬੋਰਡ ਜਮਾਤਾਂ ਦਾ ਐਲਾਨਿਆ ਗਿਆ ਨਤੀਜਾ

 

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਨੇ ਪ੍ਰਾਇਮਰੀ ਸਕੂਲ ਭੂਰ ਅਤੇ ਪ੍ਰਾਇਮਰੀ ਸਕੂਲ ਭਦਰੋਆ ਵਿਖੇ ਕੀਤੀ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਿਰਕਤ, ਮਾਪਿਆਂ ਨੂੰ ਕੀਤੀ ਆਪਣੇ ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲ ਕਰਵਾਉਣ ਦੀ ਅਪੀਲ

ਪੰਜਾਬ ਨੈੱਟਵਰਕ, ਪਠਾਨਕੋਟ

ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਐਸਸੀਆਰਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਆਯੋਜਿਤ ਕਰ ਨਾਨ ਬੋਰਡ ਜਮਾਤਾਂ ਐਲਕੇਜੀ ਤੋਂ ਚੌਥੀ ਤੱਕ ਨਤੀਜਾ ਘੋਸ਼ਿਤ ਕੀਤਾ ਗਿਆ। ਇਨ੍ਹਾਂ ਮਾਪੇ ਅਧਿਆਪਕ ਮਿਲਣੀਆਂ ਵਿੱਚ ਮਾਪਿਆਂ ਵੱਲੋਂ ਵੱਡੇ ਪੱਧਰ ਤੇ ਸ਼ਮੂਲੀਅਤ ਕਰ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਨੂੰ ਜਾਣਿਆ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਹਰਭਗਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਡੀਜੀ ਸਿੰਘ ਵੱਲੋਂ ਪ੍ਰਾਇਮਰੀ ਸਕੂਲ ਭੂਰ ਅਤੇ ਪ੍ਰਾਇਮਰੀ ਸਕੂਲ ਭਦਰੋਆ ਵਿਖੇ ਆਯੋਜਿਤ ਮਾਪੇ ਅਧਿਆਪਕ ਮਿਲਣੀਆਂ ਵਿੱਚ ਸ਼ਿਰਕਤ ਕਰ ਜਿਥੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਬੱਚਿਆਂ ਦੇ ਬਿਹਤਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਉੱਥੇ ਹੀ ਸਕੂਲਾਂ ਵਿੱਚ ਨਵੇਂ ਦਾਖਲਿਆਂ ਲਈ ਅਪੀਲ ਵੀ ਕੀਤੀ।

ਇਸ ਮੌਕੇ ਸਕੂਲਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਗਏ ਅਤੇ ਬੱਚਿਆਂ ਨੂੰ ਵਧੀਆ ਕਾਰਗੁਜ਼ਾਰੀ ਲਈ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਦਿਲਚਸਪ ਗੱਲ ਇਹ ਰਹੀ ਕਿ ਪ੍ਰਾਇਮਰੀ ਸਕੂਲ ਭੂਰ ਵਿਖੇ ਮਾਪਿਆਂ ਨੇ ਬੱਚਿਆਂ ਦੀ ਸ਼ਖ਼ਸੀਅਤ ਵਿੱਚ ਆ ਰਹੀਆਂ ਸਾਕਾਰਾਤਮਕ ਤਬਦੀਲੀਆਂ, ਸਕੂਲਾਂ ਦੀ ਪ੍ਰਭਾਵਸ਼ਾਲੀ ਕਾਰਗੁਜ਼ਾਰੀ ਅਤੇ ਅਧਿਆਪਕਾਂ ਵੱਲੋਂ ਪਾਏ ਜਾ ਰਹੇ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ।

ਡੀਜੀ ਸਿੰਘ ਨੇ ਕਿਹਾ ਕਿ ਸਕੂਲਾਂ ਵਿੱਚ ਮਿਲ ਰਹੀਆਂ ਅਧੁਨਿਕ ਸਹੂਲਤਾਂ ਨਾਲ ਵਿਦਿਆਰਥੀ ਹੁਣ ਸਮੇਂ ਦੇ ਹਾਣੀ ਬਣਨਗੇ ਅਤੇ ਵਿਦੇਸ਼ਾਂ ਵਿੱਚ ਜਾਣ ਦੀ ਥਾਂ ਉਹ ਆਪਣੇ ਸੂਬੇ ਅੰਦਰ ਹੀ ਨੌਕਰੀਆਂ ਦੇ ਕਾਬਲ ਬਣ ਸਕਣਗੇ। ਸਕੂਲਾਂ ਵਿੱਚ ਦਾਖਲਿਆਂ ਲਈ ਟੋਲ ਫਰੀ ਨੰਬਰ 1800-180-2139 ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਵਿਭਾਗ ਵੱਲੋਂ ਚਲਾਏ ਜਾ ਰਹੇ ਸਕੂਲ ਆਫ਼ ਐਮੀਨੈਂਸ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਵਿਭਾਗ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ।

ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ, ਮੁਫ਼ਤ ਭੋਜਨ, ਵਰਦੀ ਅਤੇ ਕਿਤਾਬਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੱਚਿਆਂ ਨੂੰ ਸਕੂਲਾਂ ਵਿੱਚ ਦਾਖ਼ਲ ਕਰਵਾ ਕੇ ਵਿਭਾਗ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਹਾਸਲ ਕਰਨ। ਉਨ੍ਹਾਂ ਕਿਹਾ ਕਿ ਅੱਜ ਹਰ ਸਕੂਲ ਵਿੱਚ ਵਿਕਾਸ ਦੇ ਕੰਮ ਚੱਲ ਰਹੇ ਹਨ ਤੇ ਕਲਾਸਰੂਮ ਬਣਾਏ ਜਾ ਰਹੇ ਹਨ, ਪਖਾਨੇ, ਵਾਈ-ਫਾਈ, ਲੈਬ ਵਰਗੀਆਂ ਸਹੂਲਤਾਂ ਉਪਲੱਬਧ ਹੋ ਗਈਆਂ ਹਨ। ਹਰ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਵਾਸਤੇ 2-2 ਸਿਕਿਉਰਟੀ ਗਾਰਡ ਅਤੇ ਕੈਂਪਸ ਮੈਨੇਜਰ ਨਿਯੁਕਤ ਕੀਤੇ ਗਏ ਹਨ। ਵਿਭਾਗ ਵੱਲੋਂ ਸਕੂਲਾਂ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀਂ ਨਹੀਂ ਛੱਡੀ ਜਾ ਰਹੀ ਹੈ। ਇਸ ਮੌਕੇ ਤੇ ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਬਲਕਾਰ ਅੱਤਰੀ, ਸਟੇਟ ਐਵਾਰਡੀ ਸਮਰਿਤੀ ਕਟੋਚ, ਹੈਡ ਟੀਚਰ ਸੁਨੀਤਾ ਆਦਿ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments