Tuesday, April 23, 2024
No menu items!
HomePunjabਕੰਪਿਊਟਰ ਅਧਿਆਪਕਾਂ ਵੱਲੋਂ ਭਗਵੰਤ ਮਾਨ ਸਰਕਾਰ ਦਾ ਪਿੱਟ ਸਿਆਪਾ; CM ਰਿਹਾਇਸ਼ ਅੱਗੇ...

ਕੰਪਿਊਟਰ ਅਧਿਆਪਕਾਂ ਵੱਲੋਂ ਭਗਵੰਤ ਮਾਨ ਸਰਕਾਰ ਦਾ ਪਿੱਟ ਸਿਆਪਾ; CM ਰਿਹਾਇਸ਼ ਅੱਗੇ ਕੀਤੀ ਸੂਬਾ ਪੱਧਰੀ ਰੋਸ ਰੈਲੀ

 

ਕੰਪਿਊਟਰ ਅਧਿਆਪਕ ਬੋਲੇ; ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ ਦੀਆਂ ਗੱਲਾਂ ਕਰਨ ਵਾਲੇ ਮੁੱਖ ਮੰਤਰੀ ਆਪਣੇ ਹੀ ਚੋਣ ਮਨਰੋਥ ਪੱਤਰ ਦੀਆਂ ਗਰੰਟੀਆਂ ਤੋਂ ਮੁਕਰੇ

ਡੀ.ਟੀ.ਐਫ ਅਤੇ ਜੀ.ਟੀ.ਯੂ. ਦੇ ਆਗੂਆਂ ਨੇ ਵੀ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਕੀਤੀ ਆਵਾਜ਼ ਬੁਲੰਦ

ਦਲਜੀਤ ਕੌਰ, ਸੰਗਰੂਰ

ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਮੌਕੇ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਵਿੱਚ ਕੰਪਿਊਟਰ ਅਧਿਆਪਕਾਂ ਸਬੰਧੀ ਦਿੱਤੀ ਗਈ ਗਰੰਟੀ ਨੂੰ ਯਾਦ ਕਰਵਾਉਣ ਅਤੇ ਆਪਣੇ ਜਾਇਜ਼ ਹੱਕਾਂ ਦੇ ਲਈ ਆਵਾਜ਼ ਬੁਲੰਦ ਕਰਨ ਲਈ ਅੱਜ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਨਿਵਾਸ ਅੱਗੇ ਮਹਾਰੈਲੀ ਕੀਤੀ ਗਈ, ਜਿਸ ਵਿੱਚ ਸੂਬੇ ਭਰ ਦੇ ਕੰਪਿਊਟਰ ਦੇ ਅਧਿਆਪਕਾਂ ਨੇ ਭਾਰੀ ਗਿਣਤੀ ਵਿੱਚ ਸ਼ਿਰਕਤ ਕਰਦੇ ਹੋਏ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਦੇ ਰੋਸ ਵਜੋਂ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ। ਇਸ ਮੌਕੇ ਡੈਮੋਕ੍ਰੈਟਿਕ ਟੀਚਜ਼ ਫਰੰਟ (ਡੀਟੀਐੱਫ) ਅਤੇ ਗੌਰਮੈਂਟ ਟੀਚਰਜ਼ ਯੂਨੀਅਨ (ਜੀਟੀਯੂ) ਦੇ ਸੂਬਾਈ ਆਗੀਆਂ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਮੈਂਬਰਾਂ ਨੇ ਸ਼ਿਰਕਤ ਕਰਦੇ ਹੋਏ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਪਿਛਲੇ 19 ਸਾਲਾਂ ਤੋਂ ਬਤੌਰ ਕੰਪਿਊਟਰ ਅਧਿਆਪਕ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਹਨ ਸਾਲ 2011 ਵਿੱਚ ਤਤਕਾਲੀਨ ਪੰਜਾਬ ਸਰਕਾਰ ਵੱਲੋਂ ਉਹਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਪਰ ਸੂਬਾ ਸਰਕਾਰ ਦੇ ਮਤਰੇਅ ਸਲੂਕ ਕਾਰਣ ਜਿੱਥੇ ਉਨ੍ਹਾਂ ਦੇ ਪੂਰੇ ਲਾਭ ਅੱਜ ਤੱਕ ਬਹਾਲ ਹੀ ਨਹੀਂ ਹੋ ਸਕੇ ਉਥੇ ਵਰਤਮਾਨ ਸਰਕਾਰ ਵੱਲੋਂ ਉਨ੍ਹਾਂ ਨੂੰ ਮਿਲ ਰਹੇ ਲਾਭ ਵੀ ਇੱਕ ਇੱਕ ਕਰਕੇ ਖੋਹੇ ਜਾ ਰਹੇ ਹਨ, ਜੋ ਕਿ ਚਿੱਟੇ ਦਿਨੀ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇੱਕ ਪਾਸੇ ਚੋਣ ਮਨੋਰੱਥ ਪੱਤਰ ਨੂੰ ਕਾਨੂੰਨੀ ਦਸਤਾਵੇਜ ਬਣਾਉਣ ਦੀ ਗੱਲ ਕਰਦੇ ਹਨ ਦੂਜੇ ਪਾਸੇ ਆਪਣੇ ਹੀ ਚੋਣ ਮਨੋਰਥ ਤੋਂ ਮੁਨਕਰ ਹੋ ਗਏ ਹਨ।

ਉਹਨਾਂ ਦੱਸਿਆ ਕਿ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਉਹਨਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਉਸ ਸਾਲ ਦੀਵਾਲੀ ਮੌਕੇ ਉਹਨਾਂ ਦੇ ਸਾਰੇ ਲਾਭ ਬਹਾਲ ਕਰਨ ਦਾ ਐਲਾਨ ਕੀਤਾ ਸੀ ਪਰ ਉਹ ਐਲਾਨ ਚੋਣ ਜੁਮਲਾ ਹੀ ਸਾਬਿਤ ਹੋਇਆ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਖ-ਵੱਖ ਜਨਤਕ ਸਮਾਰੋਹਾਂ ਦੇ ਦੌਰਾਨ ਕੰਪਿਊਟਰ ਅਧਿਆਪਕਾਂ ਸਬੰਧੀ ਅਜਿਹੇ ਐਲਾਨ ਕਈ ਵਾਰ ਕਰ ਚੁੱਕੇ ਹਨ ਪਰ ਬੜੀ ਨਾਮੋਸ਼ੀ ਵਾਲੀ ਗੱਲ ਹੈ ਕਿ ਉਹਨਾਂ ਵੱਲੋਂ ਕੀਤੇ ਗਏ ਇੱਕ ਐਲਾਨ ਨੂੰ ਅੱਜ ਤੱਕ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ। ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ ਉਹਨਾਂ ਦੀ ਸਿਰਫ ਇੱਕੋ ਇੱਕ ਮੰਗ ਹੈ ਕਿ ਉਹਨਾਂ ਨੂੰ ਛੇਵੇਂ ਪੇ ਕਮਿਸ਼ਨ ਦਾ ਲਾਭ ਦਿੰਦੇ ਹੋਏ ਉਨਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਹਾਲ ਕਰਕੇ ਉਹਨਾਂ ਨੂੰ ਬਿਨਾਂ ਦੇਰੀ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਦਦ ਕੀਤਾ ਜਾਵੇ।

ਉਹਨਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਸਮਾਂ ਰਹਿੰਦੇ ਉਹਨਾਂ ਦੇ ਸਾਰੇ ਜਾਇਜ਼ ਹੱਕ ਬਹਾਲ ਨਾ ਕੀਤੇ ਤਾਂ ਉਹ ਆਗਾਮੀ ਲੋਕ ਸਭਾ ਚੋਣਾਂ ਉਹ ਉਨ੍ਹਾਂ ਨਾਲ ਹੋਏ ਵਿਤਕਰੇ ਦੀ ਕਹਾਣੀ ਦੱਸਦੇ ਹੋਏ ਸੂਬੇ ਭਰ ਦੇ ਸ਼ਹਿਰਾਂ ਵਿਚ ਰੋਸ ਪ੍ਰਦਰਸ਼ਨ ਅਤੇ ਗੁਪਤ ਐਕਸ਼ਨ ਕਰਦੇ ਹੋਏ ਸ਼ਹਿਰ ਦੇ ਹਰ ਚੌਰਾਹੇ ਵਿਚ ਉਨ੍ਹਾਂ ਦੀ ਹੱਡੀ ਬੀਤੀ ਦੱਸਣ ਵਾਲੇ ਪੰਫਲੇਟ ਵੀ ਵੰਡਣੇ ਅਤੇ ਪਾਰਟੀ ਦੇ ਉਮੀਦਵਾਰ ਨੂੰ ਕਾਲੇ ਝੰਡੇ ਵਿਖਾਉਂਦੇ ਹੋਏ ਆਪਣੇ ਹੱਕਾਂ ਦੀ ਬਹਾਲੀ ਦੇ ਲੀ ਆਵਾਜ਼ ਉਠਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗੇ ਜਦੋਂ ਤੱਕ ਉਨ੍ਹਾਂ ਦੇ ਬਣਦੇ ਸਾਰੇ ਜਾਇਜ ਹੱਕ ਬਹਾਲ ਨਹੀਂ ਕਰ ਦਿੱਤੇ ਜਾਂਦੇ।

ਹੋਰਨਾਂ ਤੋਂ ਇਲਾਵਾ ਇਸ ਮੌਕੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ, ਮੀਤ ਪ੍ਰਧਾਨ ਪਰਮਵੀਰ ਸਿੰਘ ਪੰਮੀ, ਜਨਰਲ ਸਕੱਤਰ ਪਰਮਿੰਦਰ ਸਿੰਘ ਘੁਮਾਣ, ਹਰਪ੍ਰੀਤ ਸਿੰਘ, ਮੀਤ ਪ੍ਰਧਾਨ ਅਨਿਲ ਐਰੀ, ਏਕਮਓਂਕਾਰ ਸਿੰਘ, ਸਿਕੰਦਰ ਸਿੰਘ, ਰਮਨ ਕੁਮਾਰ ਜਲੰਧਰ, ਰੋਬਿਨ ਸ਼ਰਮਾ ਮਲੇਰਕੋਟਲਾ, ਗੁਰਦੀਪ ਸਿੰਘ ਬੈਂਸ ਆਦਿ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਹਾਜ਼ਰ ਸਨ। ਇਸ ਮੌਕੇ ਭਰਾਤਰੀ ਜਥੇਬੰਦੀਆਂ ਵੱਲੋਂ ਡੈਮੋਕ੍ਰੇਟਿਕ ਟੀਚਰਜ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਕੁਲਵੰਤ ਸਿੰਘ ਖਨੌਰੀ, ਕਮਲਜੀਤ ਸਿੰਘ ਬਨਭੌਰਾ, ਦੀਨਾ ਨਾਥ, ਸੁਖਬੀਰ ਖਨੌਰੀ, ਵਿਪਿਨ ਕੁਮਾਰ, ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ ਆਦਿ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments