Saturday, March 2, 2024
No menu items!
HomePunjabਭਾਰਤ ਬੰਦ ਨੂੰ ਸਫਲ ਬਣਾਉਣ ਲਈ ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ...

ਭਾਰਤ ਬੰਦ ਨੂੰ ਸਫਲ ਬਣਾਉਣ ਲਈ ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ ਵੱਲੋਂ ਵਿਉਂਤਬੰਦੀ 

 

ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਸੰਗਰੂਰ ਤਹਿਸੀਲ ਦੀਆਂ ਕਿਸਾਨ, ਮਜ਼ਦੂਰ ਅਤੇ ਟ੍ਰੇਡ ਜਥੇਬੰਦੀਆਂ ਦੀ ਮੀਟਿੰਗ

ਦਲਜੀਤ ਕੌਰ, ਸੰਗਰੂਰ

ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ ਵੱਲੋਂ 16 ਫਰਵਰੀ ਨੂੰ ਮੋਦੀ ਸਰਕਾਰ ਦੀਆਂ ਨੀਤੀਆਂ ਖਿਲਾਫ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਅੱਜ ਸੰਗਰੂਰ ਤਹਿਸੀਲ ਦੀਆਂ ਕਿਸਾਨ, ਮਜ਼ਦੂਰ ਅਤੇ ਟ੍ਰੇਡ ਜਥੇਬੰਦੀਆਂ ਦੀ ਮੀਟਿੰਗ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ, ਬੀਕੇਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਅਤੇ ਸੀਟੂ ਦੇ ਜ਼ਿਲ੍ਹਾ ਆਗੂ ਇੰਦਰਪਾਲ ਸਿੰਘ ਪੁੰਨਾਂਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ 9 ਫਰਵਰੀ ਨੂੰ ਸੰਗਰੂਰ ਸ਼ਹਿਰ ਅੰਦਰ ਮੁਜਾਹਰਾ ਕਰਕੇ ਭਾਰਤ ਬੰਦ ਨੂੰ ਸਫਲ ਬਣਾਉਣ ਦਾ ਸੱਦਾ ਦੇਣ ਦਾ ਫੈਸਲਾ ਕੀਤਾ।

ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ  ਯੂਥ ਵਿੰਗ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਪਹਿਲਾਂ ਖੇਤੀ ਕਾਨੂੰਨ ਲਿਆ ਕੇ ਦੇਸ਼ ਦੇ ਅੰਨ ਖੇਤਰ ਨੂੰ ਕਾਰਪੋਰੇਟ ਹਵਾਲੇ ਕਰਨ ਦੀ ਕੋਸ਼ਿਸ਼ ਕੀਤੀ, ਇਸੇ ਤਰ੍ਹਾਂ ਕਿਰਤ ਕਾਨੂੰਨਾਂ ਵਿੱਚ ਸੋਧ ਕਰਕੇ ਮਜ਼ਦੂਰਾਂ ਦੇ ਹੱਕਾਂ ਉੱਪਰ ਹੱਲਾ ਬੋਲਿਆ, ਹਿੱਟ ਐਂਡ ਰਨ ਦਾ ਕਾਨੂੰਨ ਲਿਆ ਕੇ ਟਰਾਂਸਪੋਰਟਰਾਂ ਦੇ ਕਾਰੋਬਾਰ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਅਤੇ ਕਾਰਪੋਰੇਟ ਨੂੰ ਟੈਕਸ ਵਿੱਚ ਭਾਰੀ ਛੋਟਾਂ ਦੇ ਕੇ ਅਤੇ ਆਮ ਵਪਾਰੀਆਂ ਉੱਪਰ ਤਰ੍ਹਾਂ ਤਰ੍ਹਾਂ ਦੇ ਟੈਕਸ ਅਤੇ ਪਾਬੰਦੀਆਂ ਮੜਨਾ।

ਬਿਜਲੀ ਸੋਧ ਬਿਲ ਨੂੰ ਲਾਗੂ ਕਰਨ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਖਤਮ ਕਰਨ ਲਈ ਸੂਬਿਆਂ ਦੇ ਅਧਿਕਾਰ ਖੋਹਣ ਲਈ ਲਗਾਤਾਰ ਕਾਨੂੰਨ ਬਣਾਉਣੇ ਆਈਪੀਸੀ ਦੀਆਂ ਧਾਰਾਵਾਂ ਨੂੰ ਤਬਦੀਲ ਕਰਕੇ ਲੋਕਾਂ ਦੇ ਬੋਲਣ ਦੇ ਹੱਕ ਖੋਹਣ ਵਾਲੇ ਕਾਨੂੰਨ ਬਣਾਉਣੇ ਇਹਨਾਂ ਸਾਰਿਆਂ ਮਾਮਲਿਆਂ ਤੇ ਸੰਯੁਕਤ ਕਿਸਾਨ ਮੋਰਚਾ ਤੇ ਦੇਸ਼ ਦੀਆਂ ਟ੍ਰੇਡ ਯੂਨੀਅਨਾਂ ਨੇ ਇਕੱਠੇ ਹੋ ਕੇ 16 ਫਰਵਰੀ ਨੂੰ ਭਾਰਤ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਜਿਸ ਵਿੱਚ ਦੇਸ਼ ਦੇ ਸਾਰੇ ਮਿਹਨਤਕਸ਼ ਵਰਗ ਜੋਰ ਸ਼ੋਰ ਨਾਲ ਹਿੱਸਾ ਲੈਣਗੇ ਤੇ ਉਹਨਾਂ ਨੂੰ ਲਾਮਬੰਦ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਸੰਗਰੂਰ ਤਹਿਸੀਲ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਇੱਕ ਤਾਲਮੇਲ ਕਮੇਟੀ ਦਾ ਵੀ ਗਠਨ ਕੀਤਾ ਗਿਆ, ਜੋ ਵੱਖ ਵੱਖ ਵਰਗਾਂ ਨਾਲ ਤਾਲਮੇਲ ਬਿਠਾਵੇਗੀ ਅਤੇ ਬੰਦ ਦਾ ਪਿੰਡਾਂ ਅੰਦਰ ਅਤੇ ਸ਼ਹਿਰ ਵਿੱਚ ਪ੍ਰਚਾਰ ਕੀਤਾ ਜਾਵੇਗਾ। ਆੜਤੀ ਐਸੋਸੀਏਸ਼ਨ, ਵਪਾਰ ਮੰਡਲ, ਟਰੱਕ ਯੂਨੀਅਨਾਂ ਵੱਲੋਂ ਵੀ ਬੰਦ ਨੂੰ ਸਮਰਥਨ ਦਿੱਤਾ ਗਿਆ।

ਅੱਜ ਦੀ ਮੀਟਿੰਗ ਵਿੱਚ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਜਤਿੰਦਰ ਸਿੰਘ, ਮੁਲਾਜ਼ਮ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਸੀਤਾ ਰਾਮ, ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਵੱਲੋਂ ਮਹਿੰਦਰ ਪਾਲ ਭੱਠਲ, ਬੀਕੇਯੂ ਡਕੌਂਦਾ ਧਨੇਰ ਵੱਲੋਂ ਜਗਤਾਰ ਸਿੰਘ ਦੁੱਗਾਂ, ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪਰਮਜੀਤ ਕੌਰ ਲੌਂਗੋਵਾਲ, ਕਲਾਸ ਫੋਰ ਇਮਪਲਾਈਜ ਯੂਨੀਅਨ ਵੱਲੋਂ ਮੇਲਾ ਸਿੰਘ ਪੁੰਨਾਵਾਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਬਲਜੀਤ ਨਮੋਲ, ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਮਨਦੀਪ ਕੌਰ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਵੱਲੋਂ ਨਿਰਮਲ ਸਿੰਘ ਬਟੜਿਆਣਾ, ਬੀਕੇਯੂ ਰਾਜੇਵਾਲ ਵੱਲੋਂ ਰੋਹੀ ਸਿੰਘ ਮੰਗਵਾਲ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਜਸਦੀਪ ਸਿੰਘ ਬਹਾਦਰਪੁਰ, ਕੁਲ ਹਿੰਦ ਕਿਸਾਨ ਫੈਡਰੇਸ਼ਨ ਵੱਲੋਂ ਸਿਆਮ ਲਾਲ, ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕੁਲਦੀਪ ਕੁਮਾਰ, ਕੁਲ ਹਿੰਦ ਕਿਸਾਨ ਸਭਾ ਪੰਜਾਬ ਵੱਲੋਂ ਸਤਬੀਰ ਸਿੰਘ ਤੁੰਗਾਂ, ਜੀ ਜੀ ਐਸ ਵੱਲੋਂ ਸੁਖਵਿੰਦਰ ਸਿੰਘ, ਏਟਕ ਦੇ ਰਾਮ ਕੁਮਾਰ ਸਮੇਤ ਵੱਡੀ ਗਿਣਤੀ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments