Friday, March 1, 2024
No menu items!
HomeEducationਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਸੁਰਜੀਤ ਵਿਰੁੱਧ ਕਾਰਵਾਈ ਕਰਨ 'ਚ ਕੀਤੀ ਜਾ...

ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਸੁਰਜੀਤ ਵਿਰੁੱਧ ਕਾਰਵਾਈ ਕਰਨ ‘ਚ ਕੀਤੀ ਜਾ ਰਹੀ ਬੇਲੋੜੀ ਦੇਰੀ ਦਾ PSU ਵੱਲੋਂ ਗੰਭੀਰ ਨੋਟਿਸ

 

PSU ਵੱਲੋਂ ਪੀੜਤ ਵਿਦਿਆਰਥੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਦੀਆਂ ਖ਼ਬਰਾਂ ਦਾ ਸਖ਼ਤ ਨੋਟਿਸ

ਵਿਦਿਆਰਥਣ ਜਸ਼ਨਦੀਪ ਕੌਰ ਦੀ ਮੌਤ ਨਾਲ ਸਬੰਧਤ ਵਿਵਾਦ ਬਾਰੇ ਅਤੇ ਸ਼ਹੀਦ ਜਰਨੈਲ ਸਿੰਘ ਜੈਲੀ ਦੇ ਬਰਸੀ ਸਮਾਗਮ ਬਾਰੇ ਵਿਚਾਰ-ਵਟਾਂਦਰਾ

ਦਲਜੀਤ ਕੌਰ, ਪਟਿਆਲਾ

PSU ਪੰਜਾਬ ਸਟੂਡੈਂਟਸ ਯੂਨੀਅਨ, ਇਕਾਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਅਮਨਦੀਪ ਸਿੰਘ ਖਿਉਵਾਲੀ ਅਤੇ ਸੂਬਾਈ ਆਗੂ ਰਵੀ ਰਸੂਲਪੁਰ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਵਿੱਚ ਵਿਦਿਆਰਥਣ ਜਸ਼ਨਦੀਪ ਕੌਰ ਦੀ ਮੌਤ ਨਾਲ ਸਬੰਧਤ ਵਿਵਾਦ ਬਾਰੇ ਅਤੇ ਸ਼ਹੀਦ ਵਿਦਿਆਰਥੀ ਆਗੂ ਜਰਨੈਲ ਸਿੰਘ ਜੈਲੀ ਦੇ 8 ਫਰਵਰੀ ਨੂੰ ਹੋਣ ਵਾਲੇ ਬਰਸੀ ਸਮਾਗਮ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ PSU ਨੇ ਪੰਜਾਬੀ ਯੂਨੀਵਰਸਿਟੀ ਅਥਾਰਟੀ ਵੱਲੋਂ ਵਿਦਿਆਰਥਣ ਜਸ਼ਨਦੀਪ ਕੌਰ ਦੀ ਮੌਤ ਨਾਲ ਸਬੰਧਤ ਵਿਵਾਦ ਬਾਰੇ ਸਾਬਕਾ ਐਡੀਸ਼ਨਲ ਸੈਸ਼ਨ ਜੱਜ ਜਸਵਿੰਦਰ ਸਿੰਘ ਅਤੇ ਹੋਰਾਂ ਤੇ ਅਧਾਰਿਤ ਤੱਥ ਖੋਜ ਕਮੇਟੀ ਦੀ ਰਿਪੋਰਟ ਆਉਣ ਮਗਰੋਂ ਵਿਭਾਗੀ ਕਾਰਵਾਈ ਕਰਨ ਲਈ ਨਿਯੁਕਤ ਕਮੇਟੀ ਵੱਲੋਂ ਡਾ ਸੁਰਜੀਤ ਉੱਪਰ ਕਾਰਵਾਈ ਕਰਨ ਵਿਚ ਕੀਤੀ ਜਾ ਰਹੀ ਬੇਲੋੜੀ ਦੇਰੀ ਦਾ ਗੰਭੀਰ ਨੋਟਿਸ ਲਿਆ ਹੈ।

ਮੀਟਿੰਗ ਵਿੱਚ ਚਰਚਾ ਕਰਦਿਆਂ ਪੀੜਤ ਵਿਦਿਆਰਥੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਦੀਆਂ ਖ਼ਬਰਾਂ ਦਾ ਵੀ ਨੋਟਿਸ ਲਿਆ ਗਿਆ। ਵਰਣਨ ਯੋਗ ਹੈ ਕਿ ਡਾ ਸੁਰਜੀਤ ਬਾਰੇ ਤੱਥ ਖੋਜ ਕਮੇਟੀ ਦੀ ਰਿਪੋਰਟ ਵਿੱਚ ਵਿਦਿਆਰਥੀਆਂ ਨਾਲ ਵਿਵਹਾਰ ਦੇ ਮਾਮਲੇ ਵਿੱਚ ਗੰਭੀਰ ਅਤੇ ਸਖ਼ਤ ਟਿੱਪਣੀ ਕੀਤੀ ਗਈ ਸੀ ਜਿਸ ਅਧਾਰ ਤੇ ਯੂਨੀਵਰਸਿਟੀ ਅਥਾਰਟੀ ਨੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਸੀ।

ਮੀਟਿੰਗ ਉਪਰੰਤ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਵਿਦਿਆਰਥੀ ਆਗੂਆਂ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਦੀ ਆਲੋਚਨਾ ਕਰਦਿਆਂ ਕਿਹਾ ਗਿਆ ਕਿ ਡਾ. ਸੁਰਜੀਤ ਦੇ ਨਾਲ ਸੰਬੰਧਿਤ ਘਟਨਾਕ੍ਰਮ ਦਾ ਸਹੀ ਹੱਲ ਕਰਨ ਵਿੱਚ ਨਾਕਾਮ ਰਹੀ ਹੈ।

ਅਮਨਦੀਪ ਸਿੰਘ ਖਿਉਵਾਲੀ ਅਤੇ ਯੂਨੀਵਰਸਿਟੀ ਇਕਾਈ ਦੇ ਪ੍ਰਧਾਨ ਗੁਰਦਾਸ ਸਿੰਘ ਨੇ ਕਿਹਾ ਕਿ ਵਧੀਕ ਜੱਜ ਜਸਵਿੰਦਰ ਸਿੰਘ ਦੀ ਨਿਆਇਕ ਜਾਂਚ ਵਿੱਚ ਅਤੇ ਜਮੂਹਰੀ ਅਧਿਕਾਰ ਸਭਾ ਦੀ ਜਾਂਚ ਵਿੱਚ ਪ੍ਰੋਫੈਸਰ ਸੁਰਜੀਤ ਸਿੰਘ ਨੂੰ ਅਧਿਆਪਨ ਦੇ ਮਿਆਰਾਂ ਤੋਂ ਨੀਵਾਂ ਦੱਸਦਿਆਂ ਉਨ੍ਹਾਂ ਦੇ ਵਿਵਹਾਰ ਨੂੰ ਫਾਹਿਸ਼ ਅਤੇ ਅਭੱਦਰ ਕਹਿੰਦੇ ਹੋਏ ਸਖਤ ਟਿੱਪਣੀਆਂ ਕੀਤੀਆਂ ਗਈਆਂ ਸਨ।

ਨਿਆਇਕ ਤੱਥ ਖੋਜ ਰਿਪੋਰਟ ਮਗਰੋਂ ਯੂਨੀਵਰਸਿਟੀ ਨੇ ਭਾਵੇਂ ਪ੍ਰੋਫੈਸਰ ਨੂੰ ਸਸਪੈਂਡ ਕਰਦਿਆਂ ਯੂਨੀਵਰਸਿਟੀ ਕਾਲਜ ਘਨੌਰ ਭੇਜਿਆ ਅਤੇ ਅਗਲੀ ਕਾਰਵਾਈ ਲਈ ਰਿਟਾਇਰਡ ਜੱਜ ਗੁਪਤਾ ਦੀ ਕਮੇਟੀ ਬਣਾਈ ਗਈ।

ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਇਸ ਕਮੇਟੀ ਦਾ ਕੰਮ ਸਾਬਿਤ ਹੋਏ ਦੋਸ਼ਾਂ ਤੇ ਕਾਰਵਾਈ ਦਾ ਫੈਸਲਾ ਕਰਨਾ ਦੱਸਿਆ ਗਿਆ ਸੀ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਹੁਣ ਇਸ ਤਰ੍ਹਾਂ ਪ੍ਰਤੀਤ ਹੋ ਰਿਹਾ ਹੈ ਕਿ ਇਸ ਤੇ ਕਾਰਵਾਈ ਵਿੱਚ ਬੇਲੋੜੀ ਦੇਰੀ ਕਰਕੇ ਮਾਮਲੇ ਨੂੰ ਲਟਕਾਇਆ ਜਾ ਰਿਹਾ ਹੈ। ਜਿਸਦਾ ਸੰਕੇਤ ਆਮ ਲੋਕਾਂ ਵਿੱਚ ਗਲਤ ਜਾ ਰਿਹਾ ਹੈ।

ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਇਕ ਪਾਸੇ ਤਾਂ ਉਨ੍ਹਾਂ ਕੋਲ ਪੀੜਤ ਵਿਦਿਆਰਥੀਆਂ ਨੂੰ ਬਿਆਨ ਬਦਲਣ ਅਤੇ ਸਮਝੌਤਾ ਕਰਨ ਲਈ ਡਰਾਉਣ ਧਮਕਾਉਣ ਦੀਆਂ ਖਬਰਾਂ ਆ ਰਹੀਆਂ ਹਨ। ਦੂਜੇ ਪਾਸੇ ਜਾਂਚ ਕਮਿਸ਼ਨ ਦੀ ਅੰਤਰਿਮ ਰਿਪੋਰਟ ਦੇ ਅਧਾਰ ਤੇ ਹੀ ਪੀੜਤ ਵਿਦਿਆਰਥੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਦੀ ਕਾਰਵਾਈ ਮਸਲੇ ਨੂੰ ਉਲਝਾਉਣ ਲਈ ਚੁੱਕਿਆ ਗਿਆ ਗਲਤ ਕਦਮ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਰੁਖ ਸੰਬੰਧਿਤ ਪ੍ਰੋਫੈਸਰ ਵੱਲ ਉਲਾਰ ਅਤੇ ਪੰਜ ਸਾਲਾਂ ਕੋਰਸ ਦੇ ਵਿਦਿਆਰਥੀਆਂ ਵਿਰੋਧੀ ਹੈ।

ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਮੁਕੰਮਲ ਹੋ ਚੁੱਕੀ ਜਾਂਚ ਅਤੇ ਸਾਬਿਤ ਹੋ ਚੁੱਕੇ ਦੋਸ਼ਾਂ ਦੇ ਅਧਾਰ ਤੇ ਡਾ ਸੁਰਜੀਤ ਵਿਰੁੱਧ ਤੁਰੰਤ ਨਿਯਮਾਂ ਮੁਤਾਬਕ ਕਾਰਵਾਈ ਕਰਨੀ ਚਾਹੀਦੀ ਹੈ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਜਥੇਬੰਦੀ ਆਉਣ ਵਾਲੇ ਦਿਨਾਂ ਵਿੱਚ ਸਖ਼ਤ ਰੁਖ ਲੈ ਸਕਦੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments