Friday, March 1, 2024
No menu items!
HomeChandigarhTeachers Protest: ਕੰਪਿਊਟਰ ਅਧਿਆਪਕਾਂ ਵੱਲੋਂ CM ਭਗਵੰਤ ਮਾਨ ਨੂੰ ਭਾਲਣ ਲਈ ਚੰਡੀਗੜ੍ਹ...

Teachers Protest: ਕੰਪਿਊਟਰ ਅਧਿਆਪਕਾਂ ਵੱਲੋਂ CM ਭਗਵੰਤ ਮਾਨ ਨੂੰ ਭਾਲਣ ਲਈ ਚੰਡੀਗੜ੍ਹ ਦੀਆਂ ਸੜਕਾਂ ‘ਤੇ ਰੋਸ ਮਾਰਚ

 

Teachers Protest: ਕੰਪਿਊਟਰ ਅਧਿਆਪਕਾਂ ਨੂੰ ਸਿਵਲ ਸੇਵਾਵਾਂ ਦੇ ਨਿਯਮ ਅਤੇ 6ਵਾਂ ਤਨਖਾਹ ਕਮਿਸ਼ਨ ਦੀਵਾਲੀ ਪਹਿਲਾ ਲਾਗੂ ਕਰਨ ਦਾ ਐਲਾਨ ਕਈ ਵਾਰ ਕਰ ਚੁੱਕਾ ਹੈ, ਪਰ ਇਹ ਵਾਅਦਾ ਦੋ ਸਾਲ ਬੀਤ ਜਾਣ ਉਪਰੰਤ ਅੱਜ ਤੱਕ ਵਫਾ ਨਹੀਂ ਹੋਇਆ

ਪੰਜਾਬ ਨੈੱਟਵਰਕ, ਮੋਹਾਲੀ-

Teachers Protest: ਪੰਜਾਬ ਸਰਕਾਰ ਦੇ ਵਤੀਰੇ ਤੋਂ ਅੱਗੇ ਕੰਪਿਊਟਰ ਅਧਿਆਪਕ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੂੰ ਵੱਖ ਵੱਖ ਜਿਲਿਆਂ ਵਿੱਚੋਂ ਭਾਲ ਕਰਦੇ ਹੋਏ ਅੱਜ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਵਿਖੇ ਇਕੱਤਰ ਹੋਏ।

ਜਿੱਥੇ ਆਪਣੇ ਭਾਸ਼ਣਾਂ ਰਾਹੀਂ ਪੰਜਾਬ ਸਰਕਾਰ ਦੀਆਂ ਕੰਪਿਊਟਰ ਅਧਿਆਪਕ ਵਿਰੋਧੀ ਨੀਤੀਆਂ ਨੂੰ ਪ੍ਰਚਾਰਿਆ ਗਿਆ ਉਪਰੰਤ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਨੂੰ ਭਾਲਣ ਲਈ ਰੋਸ ਮਾਰਚ ਕਰਦੇ ਹੋਏ ਚੰਡੀਗੜ੍ਹ ਵੱਲ ਨੂੰ ਰੁੱਖ ਕੀਤਾ ਗਿਆ ਜਿਸ ਨਾਲ ਪ੍ਰਸ਼ਾਸਨ ਪੱਬੀ ਭਾਰ ਹੋ ਗਿਆ ਅਤੇ ਕੰਪਿਊਟਰ ਅਧਿਆਪਕਾਂ ਨੂੰ ਚੰਡੀਗੜ੍ਹ ਵੱਲ ਰੋਸ ਮਾਰਚ ਕਰਨ ਤੋਂ ਰੋਕਿਆ ਗਿਆ।

ਇਹ ਵੀ ਪੜ੍ਹੋ – Holiday: ਚੰਡੀਗੜ੍ਹ ਦੇ ਸਾਰੇ ਸਕੂਲਾਂ ਅਤੇ ਪੰਜਾਬ ਦੇ ਬਹੁਗਿਣਤੀ ਪ੍ਰਾਈਵੇਟ ਸਕੂਲਾਂ ‘ਚ 22 ਜਨਵਰੀ ਦੀ ਰਹੇਗੀ ਛੁੱਟੀ, ਪੜ੍ਹੋ ਪੂਰੀ ਖ਼ਬਰ

ਜਥੇਬੰਦੀ ਦੇ ਆਗੂਆਂ ਨੇ ਪ੍ਰੈਸ ਨੂੰ ਦੱਸਿਆ ਕਿ ਮੁੱਖ ਮੰਤਰੀ ਮੀਡੀਆ ਰਾਹੀਂ ਜਨਤਕ ਹੋ ਕੇ ਮਸਲਿਆਂ ਦੇ ਹੱਲ ਕਰਨ ਲਈ ਡੌਂਡੀ ਪਿੱਟ ਰਿਹਾ ਹੈ ਪਰ ਕੰਪਿਊਟਰ ਅਧਿਆਪਕਾਂ ਨੂੰ ਬਾਰ ਬਾਰ ਮੀਟਿੰਗਾਂ ਤੇ ਚੰਡੀਗੜ੍ਹ ਵਿਖੇ ਸੱਦ ਕੇ ਜਾਇਜ਼ ਅਤੇ ਹੱਕੀ ਮੰਗਾਂ ਦਾ ਹੱਲ ਕਰਨ ਦੀ ਬਜਾਏ ਮੀਟਿੰਗਾਂ ਤੋਂ ਲਗਾਤਾਰ ਟਾਲਾ ਵੱਟ ਰਿਹਾ ਹੈ ਜਿਸ ਕਾਰਨ ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਵਿੱਚ ਸਰਕਾਰ ਪ੍ਰਤੀ ਰੋਹ ਅਤੇ ਰੋਸ਼ ਪਾਇਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਅਨੇਕਾਂ ਵਾਰ ਅਖਵਾਰਾਂ, ਸੋਸ਼ਲ ਮੀਡੀਆ ਅਤੇ ਆਪਣੀ ਆਮ ਆਦਮੀ ਪਾਰਟੀ ਦੇ ਵੱਖ – ਵੱਖ ਮੰਚਾਂ ਰਾਹੀ ਕੰਪਿਊਟਰ ਅਧਿਆਪਕਾਂ ਨੂੰ 2022 ਦੀ ਦੀਵਾਲੀ ਤੇ ਪੂਰਣ ਰੂਪ ਵਿੱਚ ਸਿਵਲ ਸੇਵਾਵਾਂ ਦੇ ਨਿਯਮ ਅਤੇ 6ਵਾਂ ਤਨਖਾਹ ਕਮਿਸ਼ਨ ਦੀਵਾਲੀ ਪਹਿਲਾ ਲਾਗੂ ਕਰਨ ਦਾ ਐਲਾਨ ਕਈ ਵਾਰ ਕਰ ਚੁੱਕਾ ਹੈ ਪਰ ਇਹ ਵਾਅਦਾ ਦੋ ਸਾਲ ਬੀਤ ਜਾਣ ਉਪਰੰਤ ਅੱਜ ਤੱਕ ਵਫਾ ਨਹੀਂ ਹੋਇਆ।

ਜੱਥੇਬੰਦੀ ਨੇ ਸਪੱਸਟ ਕੀਤਾ ਕਿ ਕੰਪਿਊਟਰ ਅਧਿਆਪਕਾਂ ਦੀ ਭਰਤੀ 2005 ਤੋਂ ਸ਼ੋਸਣ ਅੱਜ ਜਾਰੀ ਹੈ। ਜ਼ਿਕਰਯੋਗ ਹੈ ਕਿ ਕੰਪਿਊਟਰ ਅਧਿਆਪਕਾਂ ਦੀ ਭਰਤੀ ਤੋਂ ਬਆਦ ਜਿੰਨੀਆਂ ਵੀ ਨਿਯੁਕਤੀਆਂ ਪੰਜਾਬ ਦੇ ਸਕੂਲਾਂ ਵਿੱਚ ਹੋਈਆਂ ਹਨ ਉਹ ਸਾਰੇ ਮੁਲਾਜਮ ਜਿਵੇ ਕਿ ਏ.ਸੀ.ਪੀ., ਮੈਡੀਕਲ ਸਹੁਲਤਾਂ, ਆਈ.ਆਰ., 6ਵਾਂ ਤਨਖਾਹ ਕਮਿਸ਼ਨ, ਮੌਤ ਤੋਂ ਬਾਅਦ ਅਧਿਆਪਕ ਦੇ ਪਰਿਵਾਰ ਨੋ ਨੌਕਰੀ,ਅਤੇ ਹੋਰ ਸਾਰੇ ਲਾਭ ਪ੍ਰਾਪਤ ਕਰ ਰਹੇ ਹਨ। ਪਰ ਕੰਪਿਊਟਰ ਅਧਿਆਪਕਾਂ ਨੂੰ ਹਮੇਸ਼ਾਂ ਅੱਖੋ ਪਰੋਖੇ ਕੀਤ ਜਾ ਰਿਹਾ ਹੈ ।

ਜਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਤੇ ਇਲਜ਼ਾਮ ਲਗਾਇਆ ਕਿ 100 ਤੋਂ ਵੱਧ ਕੰਪਿਊਟਰ ਅਧਿਆਪਕ ਨੌਕਰੀ ਦੌਰਾਨ ਸੇਵਾ ਕਰਦੇ ਹੋਏ ਅਤੇ ਕਰੋਨਾ ਕਾਲ ਦੇ ਦੌਰਾਨ ਡਿਊਟੀਆਂ ਨਿਭਾਉਂਦੇ ਹੋਏ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਪਰ ਸਰਕਾਰ ਨੇ ਨਾ ਤਾਂ ਉਹਨਾਂ ਦੇ ਪਰਿਵਾਰਾਂ ਨੂੰ ਇੱਕ ਕੌਡੀ ਦੀ ਸਹਾਇਤਾ ਕੀਤੀ ਨਾ ਹੀ ਉਹਨਾਂ ਦੇ ਆਸ਼ਰਿਤਾਂ ਨੂੰ ਨੌਕਰੀ ਦਿੱਤੀ ਗਈ ਜਿਸ ਕਾਰਨ ਪਰਿਵਾਰ ਸੜਕਾਂ ਤੇ ਰੁਲਣ ਲਈ ਮਜਬੂਰ ਹੋ ਰਹੇ ਹਨ। ਪ੍ਰਸ਼ਾਸਨ ਵੱਲੋਂ ਮੌਕੇ ਤੇ ਹਾਜ਼ਰ ਹੋ ਕੇ ਮੀਟਿੰਗ ਕਰਾਉਣ ਦਾ ਭਰੋਸੇ ਤੋਂ ਉਪਰੰਤ ਜਥੇਬੰਦੀ ਵੱਲੋਂ ਆਪਣੇ ਐਕਸ਼ਨ ਨੂੰ ਸਮਾਪਤ ਕੀਤਾ ਗਿਆ।

ਜੱਥੇਬੰਦੀ ਦੇ ਆਗੂ ਹਰਜੀਤ ਸਿੰਘ ਸੀਨੀ ਮੀਤ ਪ੍ਰਧਾਨ,ਏਕਮਉਕਾਰ ਸਿੰਘ ਮੀਤ ਪ੍ਰਧਾਨ, ਨਰਦੀਪ ਸ਼ਰਮਾ ਮੀਤ ਪ੍ਰਧਾਨ, ਸਿਕੰਦਰ ਸਿੰਘ ਮੀਤ ਪ੍ਰਧਾਨ, ਅਨਿਲ ਐਰੀ ਮੀਤ ਪ੍ਰਧਾਨ, ਪਰਮਵੀਰ ਸਿੰਘ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਜਨਰਲ ਸਕੱਤਰ, ਪਰਮਿੰਦਰ ਸਿੰਘ ਘੁਮਾਣ ਜਨਰਲ ਸਕੱਤਰ, ਅਮਰਦੀਪ ਸਿੰਘ ਕਾਨੂੰਨੀ ਸਲਾਹਕਾਰ,ਹਰਜੀਤ ਸਿੰਘ ਬਰਕੰਦੀ ਵਿੱਤ ਸਕੱਤਰ, ਪਰਮਜੀਤ ਸਿੰਘ ਸੰਧੂ ਵਿੱਤ ਸਕੱਤਰ ,ਹਰਮਿੰਦਰ ਸਿੰਘ ਸੰਧੂ ਪ੍ਰੈਸ ਸਕੱਤਰ, ਹਰਜਿੰਦਰ ਮਹਿਸਮ ਪੁਰ ਪ੍ਰੈਸ ਸਕੱਤਰ , ਰਾਜਵਿੰਦਰ ਲਾਖਾ, ਹਰਭਗਵਾਨ ਸਿੰਘ ਸਟੇਜ ਸਕੱਤਰ, ਜੁਆਇੰਟ ਸਕੱਤਰ ਗੁਰਦੀਪ ਸਿੰਘ ਬੈਂਸ, ਗੁਰਪ੍ਰੀਤ ਸਿੰਘ ਟੌਹੜਾ ਪ੍ਰਮੁੱਖ ਸਲਾਹਕਾਰ,ਰਾਖੀ ਮੰਨਨ ਸਟੇਟ ਕਮੇਟੀ ਮੈਂਬਰ ਰਾਜਵੰਤ ਕੌਰ, ਗੁਰਮੀਤ ਕੌਰ, ਅਮਰਜੀਤ ਸਿੰਘ ਸਟੇਟ ਕਮੇਟੀ ਮੈਬਰ ,ਗੁਰਪਿੰਦਰ ਸਿੰਘ ਗੁਰਦਾਸਪੁਰ, ਜਗਦੀਸ਼ ਸ਼ਰਮਾ ਸੰਗਰੂਰ,ਹਨੀ ਪਟਿਆਲਾ ,ਗਗਨਦੀਪ ਸਿੰਘ ਅਮ੍ਰਿਤਸਰ, ਰਮਨ ਕੁਮਾਰ ਜਲੰਧਰ, ਹਰਜਿੰਦਰ ਸਿੰਘ ਨਵਾਂ ਸਹਿਰ, ਅਮਨਦੀਪ ਸਿੰਘ ਪਠਾਨਕੋਟ, ਹਰਰਾਏ ਕੁਮਾਰ ਲੁਧਿਆਣਾ ,ਕੁਨਾਲ ਕਪੂਰ ਮਲੇਰਕੋਟਲਾ ,ਦਵਿੰਦਰ ਸਿੰਘ ਫਿਰੋਜਪੁਰ , ਰਵਿੰਦਰ ਸਿੰਘ ਹੁਧਿਆਰਪੁਰ,ਰਾਕੇਸ਼ ਸਿੰਘ ਖਾਲਸਾ ਮੋਗਾ ,ਸੱਤਪ੍ਰਤਾਪ ਸਿੰਘ ਮਾਨਸਾ, ਪਰਦੀਪ ਬੈਰੀ ਅਤੇ ਪਰਦੀਪ ਕੁਮਾਰ ਬਰਨਾਲਾ ਰਮਨ ਕੁਮਾਰ ਕਪੂਰਥਲਾ, ਸੀਤਲ ਸਿੰਘ ਤਰਨਤਾਰਨ, ਸੱਤਿਆ ਸਰੂਪ ਫਾਜਲਿਕਾ, ਈਸ਼ਰ ਸਿੰਘ ਬਠਿੰਡਾ , ਗੁਰਪ੍ਰੀਤ ਸਿੰਘ ਮੋਹਾਲੀ ਹਾਜ਼ਰ ਹੋਏ।

ਜੇਕਰ ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦਾ ਹੱਲ ਨਹੀ ਕਰਦੀ ਤਾਂ ਸਮੂਹ ਕੰਪਿਊਟਰ ਅਧਿਆਪਕਾਂ ਦਾ ਰੋਸ ਝੱਲਣ ਲਈ ਤਿਆਰ ਰਹੇ ਜਿਸ ਦੀ ਪੂਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments