ਸ਼ੁੱਕਰਵਾਰ, ਜੂਨ 14, 2024
No menu items!
HomePunjabPunjab Breaking: ਪੰਜਾਬ 'ਚ ਧੁੰਦ ਕਾਰਨ ਵਾਪਰਿਆ ਦਰਦਨਾਕ ਸੜਕ ਹਾਦਸਾ, 4 ਨੌਜਵਾਨਾਂ...

Punjab Breaking: ਪੰਜਾਬ ‘ਚ ਧੁੰਦ ਕਾਰਨ ਵਾਪਰਿਆ ਦਰਦਨਾਕ ਸੜਕ ਹਾਦਸਾ, 4 ਨੌਜਵਾਨਾਂ ਦੀ ਮੌਤ

 

Punjab Breaking: A painful road accident occurred due to fog in Punjab, 4 youths died

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab: ਪੰਜਾਬ ਵਿੱਚ ਧੁੰਦ ਕਾਰਨ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਤਰਨਤਾਰਨ ‘ਚ ਨੈਸ਼ਨਲ ਹਾਈਵੇਅ 54 ‘ਤੇ ਕਸਬਾ ਹਰੀਕੇ ਪੱਤਣ ਦੇ ਹੇਠਾਂ ਬੂਹ ਪੁਲ ਨੇੜੇ ਵੀਰਵਾਰ ਰਾਤ ਨੂੰ ਵਾਪਰਿਆ। ਹਾਦਸੇ ‘ਚ ਜ਼ਖਮੀ ਹੋਏ ਇਕ ਵਿਅਕਤੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕ ਕੇ ਗੁਰੂਹਰਸਹਾਏ ਨੂੰ ਪਰਤ ਰਹੇ ਨੌਜਵਾਨਾਂ ਦੀ ਸਵਿਫਟ ਕਾਰ ਹਰੀਕੇ ਪੱਤਣ ‘ਚ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਪਿੱਛੇ ਤੋਂ ਟਕਰਾ ਗਈ।

ਇਸ ਕਾਰ ਵਿੱਚ ਪੰਜ ਲੋਕ ਸਵਾਰ ਸਨ। ਸਾਰੇ ਗੁਰੂਹਰਸਹਾਏ ਦੇ ਵਾਸੀ ਦੱਸੇ ਜਾਂਦੇ ਹਨ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ।

ਥਾਣਾ ਹਰੀਕੇ ਦੇ ਪੁਲੀਸ ਅਧਿਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਰੋਬਿਨਪ੍ਰੀਤ ਸਿੰਘ ਪੁੱਤਰ ਰੇਸ਼ਮ ਸਿੰਘ, ਕਰਨਜੀਤ ਸਿੰਘ ਪੁੱਤਰ ਜਲਵਿੰਦਰ ਸਿੰਘ, ਗੁਰਦੇਵ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਰਾਜਵੀਰ ਸਿੰਘ ਪੁੱਤਰ ਰਵਿੰਦਰਪਾਲ ਸਿੰਘ ਵਜੋਂ ਹੋਈ ਹੈ ਜਦੋਂ ਕਿ ਕਾਰ ਚਾਲਕ ਬਲਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਗੁਰੂਹਰਸਹਾਏ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਸਾਰੇ ਨੌਜਵਾਨ ਛੋਟੀ ਉਮਰ ਦੇ ਸਨ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਹਰੀਕੇ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES

Most Popular

Recent Comments