Saturday, March 2, 2024
No menu items!
HomePunjabPunjab Breaking: ਚਿੱਟੇ ਦਿਨੇ ਵੱਡੀ ਵਾਰਦਾਤ, 15 ਮਿੰਟਾਂ 'ਚ 27 ਲੱਖ ਦਾ...

Punjab Breaking: ਚਿੱਟੇ ਦਿਨੇ ਵੱਡੀ ਵਾਰਦਾਤ, 15 ਮਿੰਟਾਂ ‘ਚ 27 ਲੱਖ ਦਾ ਕੈਸ਼ ਤੇ ਸੋਨਾ ਲੁੱਟਿਆ

 

Punjab News: ਪੁਲਿਸ ਟੀਮ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ- ਡੀਸੀਪੀ ਸੰਦੀਪ ਸ਼ਰਮਾ

ਪੰਜਾਬ ਨੈੱਟਵਰਕ, ਜਲੰਧਰ –

Punjab News: ਪੰਜਾਬ ਦੇ ਜਲੰਧਰ ਵਿਚ ਇਕ ਵਾਰ ਫਿਰ ਵੱਡੀ ਵਾਰਦਾਤ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ, ਅੱਜ ਸਵੇਰੇ ਕਰੀਬ ਸਾਢੇ ਛੇ ਵਜੇ ਜਲੰਧਰ ਦੇ ਨਿਊ ਰਸੀਲਾ ਨਗਰ ਦੇ ਵਿਚ ਬਦਮਾਸ਼ਾਂ ਦੇ ਵਲੋਂ ਇੱਕ ਕਾਰੋਬਾਰੀ ਦੇ ਪਰਿਵਾਰ ਨੂੰ ਬੰਧਕ ਬਣਾ ਕੇ ਕਰੀਬ 27 ਲੱਖ ਰੁਪਏ ਦਾ ਸੋਨਾ ਤੇ ਕੈਸ਼ ਲੁੱਟ ਲਿਆ ਗਿਆ।

ਇਹ ਵੀ ਪੜ੍ਹੋ- Cyber Fraud: ਸਾਵਧਾਨ! ਅਧਿਆਪਕਾ ਨਾਲ ਲੱਖਾਂ ਰੁਪਏ ਦੀ ਆਨਲਾਈਨ ਠੱਗੀ

ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਬਦਮਾਸ਼ਾਂ ਨੇ ਬੰਦੂਕ ਦੀ ਨੋਕ ‘ਤੇ ਕਾਰੋਬਾਰੀ ਦੇ ਪਰਿਵਾਰ ਨੂੰ ਬੰਧਕ ਬਣਾ ਲਿਆ ਅਤੇ ਘਰ ‘ਚੋਂ 12 ਲੱਖ ਦੀ ਨਕਦੀ ਅਤੇ 15 ਲੱਖ ਰੁਪਏ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ।

ਕਾਰੋਬਾਰੀ ਰੰਜੀਨ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਘਰ ‘ਚ ਸੀ। ਸੋਮਵਾਰ ਸਵੇਰੇ ਨਕਾਬਪੋਸ਼ ਲੁਟੇਰੇ ਉਸਦੇ ਘਰ ਦਾਖਲ ਹੋਏ। ਮੁਲਜ਼ਮ ਜਿਵੇਂ ਹੀ ਉਨ੍ਹਾਂ ਦੇ ਘਰ ਪੁੱਜੇ ਤਾਂ, ਬੰਦੂਕ ਦੀ ਨੋਕ ‘ਤੇ ਪੂਰੇ ਪਰਿਵਾਰ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਮੁਲਜ਼ਮਾਂ ਨੇ ਘਰ ਦੇ ਅੰਦਰੋਂ ਕਰੀਬ 12 ਲੱਖ ਰੁਪਏ ਦੀ ਨਕਦੀ ਅਤੇ 15 ਲੱਖ ਰੁਪਏ ਦੇ ਗਹਿਣੇ ਲੁੱਟ ਲਏ।

ਇਹ ਵੀ ਪੜ੍ਹੋ- Chandigarh: ਸਕੂਲਾਂ ਦਾ ਸਮਾਂ ਬਦਲਿਆ

ਕਾਰੋਬਾਰੀ ਨੇ ਦੱਸਿਆ ਕਿ, ਵਾਰਦਾਤ ਨੂੰ ਅੰਜਾਮ ਦੇਣ ਲਈ ਦੋਸ਼ੀ ਕਰੀਬ 30 ਮਿੰਟ ਤੱਕ ਘਰ ਦੇ ਅੰਦਰ ਹੀ ਰਹੇ। ਜਿਵੇਂ ਹੀ ਬਦਮਾਸ਼ ਫਰਾਰ ਹੋਏ ਤਾਂ, ਉਨ੍ਹਾਂ ਵਲੋਂ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।

ਥਾਣਾ-1 ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਸੀਪੀ ਸੰਦੀਪ ਸ਼ਰਮਾ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ, ਜਲਦੀ ਹੀ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ। ਪੁਲਿਸ ਟੀਮ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments