Home Punjab Punjab Breaking: ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਔਰਤ ਦਾ ਬੇਰਹਿਮੀ ਨਾਲ ਕਤਲ

Punjab Breaking: ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਔਰਤ ਦਾ ਬੇਰਹਿਮੀ ਨਾਲ ਕਤਲ

0
Punjab Breaking: ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਔਰਤ ਦਾ ਬੇਰਹਿਮੀ ਨਾਲ ਕਤਲ

 

Punjab Breaking: ਔਰਤ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਵੀ ਕਾਬੂ ਕਰ ਲਿਆ ਗਿਆ- ਪੁਲਿਸ ਦਾ ਦਾਅਵਾ

ਲੁਧਿਆਣਾ-

Punjab Breaking: ਲੁਧਿਆਣਾ ਦੇ ਗਿੱਲ ਰੋਡ ਉਤੇ ਰੇਲਵੇ ਲਾਈਨ ਨੇੜੇ ਖੇਤਾਂ ਵਿਚੋਂ ਇਕ ਮਹਿਲਾ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਮਹਿਲਾ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ। ਲਾਸ਼ ਨੂੰ ਦੇਖ ਕੇ ਲੋਕਾਂ ਨੇ ਤੁਰੰਤ ਰੌਲਾ ਪਾਇਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ।

ਥਾਣਾ ਸਦਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਦੂਜੇ ਪਾਸੇ, ਪੁਲਿਸ ਦਾ ਦਾਅਵਾ ਹੈ ਕਿ, ਔਰਤ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਵੀ ਕਾਬੂ ਕਰ ਲਿਆ ਗਿਆ ਹੈ।

ਮ੍ਰਿਤਕ ਮਹਿਲਾ ਮੁੰਡੀਆ ਕਲਾਂ ਇਲਾਕੇ ਦੀ ਰਹਿਣ ਵਾਲੀ 35 ਸਾਲਾ ਸੰਦੀਪ ਕੌਰ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮਹਿਲਾ ਦੀ ਗਰਦਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ।

ਪੁਲਿਸ ਨੇ ਮਹਿਲਾ ਦੀ ਪਛਾਣ ਕਰਨ ਤੋਂ ਬਾਅਦ ਉਸ ਦੇ ਪਰਿਵਾਰ ਨਾਲ ਸੰਪਰਕ ਕੀਤਾ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਪਿਤਾ ਸ਼ਮਸ਼ੇਰ ਸਿੰਘ ਅਨੁਸਾਰ ਉਸਦੀ ਲੜਕੀ ਤਲਾਕਸ਼ੁਦਾ ਸੀ, ਜਿਸ ਦੀ 14 ਸਾਲਾ ਬੇਟੀ ਵੀ ਹੈ। ਉਹ ਹਰ ਹਫ਼ਤੇ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਵਿਖੇ ਸਤਿਸੰਗ ਵਿਚ ਸ਼ਾਮਲ ਹੁੰਦੀ ਸੀ।

ਐਤਵਾਰ ਨੂੰ ਵੀ ਉਹ 10 ਵਜੇ ਆਪਣੀ ਐਕਟਿਵਾ ‘ਤੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗਈ ਸੀ। ਜਦੋਂ ਉਹ ਵਾਪਸ ਨਾ ਆਈ ਤਾਂ ਕਰੀਬ 2 ਵਜੇ ਉਸ ਦੀ ਮਾਂ ਨੇ ਉਸ ਨੂੰ ਫ਼ੋਨ ਕੀਤਾ, ਜਦੋਂ ਫ਼ੋਨ ਬੰਦ ਹੋ ਗਿਆ ਤਾਂ ਮ੍ਰਿਤਕ ਦੀ ਮਾਂ ਨੇ ਪਿਤਾ ਨੂੰ ਸੂਚਿਤ ਕੀਤਾ।

ਦੇਰ ਰਾਤ ਥਾਣਾ ਸਦਰ ਦੀ ਪੁਲਿਸ ਮਹਿਲਾ ਦੇ ਘਰ ਪੁੱਜੀ। ਜਿਸ ਨੇ ਉਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਪਿਤਾ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ।